

510 ਨਸ਼ੀਲੀਆਂ ਗੋਲੀਆਂ ਸਮੇਤ ਇੱਕ ਗਿ੍ਰਫਤਾਰ: ਸਬ ਇੰਸ: ਪਵਨ ਕੁਮਾਰ ਪਟਿਆਲਾ, 25 ਜੂਨ : ਸਪੈਸ਼ਲ ਸੈਲ ਪਟਿਆਲਾ ਦੀ ਪੁਲਸ ਨੇ ਇੰਚਾਰਜ਼ ਸਬ ਇੰਸਪੈਕਟਰ ਪਵਨ ਕੁਮਾਰ ਸ਼ਰਮਾ ਦੀ ਅਗਵਾਈ ਹੇਠ ਇੱਕ ਵਿਅਕਤੀ ਨੂੰ 510 ਨਸ਼ੀਲੀਆਂ ਗੋਲੀਆਂ ਸਮੇਤ ਗਿ੍ਰਫਤਾਰ ਕੀਤਾ ਹੈ। ਇਸ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਸਬ ਇੰਸਪੈਕਟਰ ਪਵਨ ਕੁਮਾਰ ਸ਼ਰਮਾ ਨੇ ਦੱਸਿਆ ਕਿ ਇਸ ਮਾਮਲੇ ਵਿਚ ਐਸ.ਐਸ.ਪੀ ਵਰੁਣ ਸ਼ਰਮਾ, ਐਸ.ਪੀ. ਇਨਵੈਸਟੀਗੇਸ਼ਨ ਗੁਰਬੰਸ ਸਿੰਘ ਬੈਂਸ ਅਤੇ ਡੀ.ਐਸ.ਪੀ ਰਾਜੇਸ਼ ਕੁਮਾਰ ਮਲਹੋਤਰਾ ਦੇ ਦਿਸ਼ਾ ਨਿਰਦੇਸ਼ਾਂ ’ਤੇ ਕਾਰਵਾਈ ਕਰਦੇ ਹੋਏ ਕਰਨਵੀਰ ਸਿੰਘ ਪੁੱਤਰ ਬੇਅੰਤ ਸਿੰਘ ਵਾਸੀ ਪਿੰਡ ਨਲੀਨੀ ਥਾਣਾ ਮੁਲੇਪੁਰ ਜਿਲਾ ਫਤਿਹਗੜ੍ਹ ਸਾਹਿਬ ਹਾਲ ਕਿਰਾਏਦਾਰ ਨੇੜੇ ਕਾਲੀ ਕੰਬਲੀ ਵਾਲਾ ਗੁਰਦੁਆਰਾ ਨਿਉ ਬਿਸ਼ਨ ਨਗਰ ਪਟਿਆਲਾ ਨੂੰ ਗਿ੍ਰਫਤਾਰ ਕੀਤਾ ਹੈ। ਉਨ੍ਹਾਂ ਦੱਸਿਆ ਕਿ ਏ.ਐਸ.ਆਈ ਇੰਦਰਜੀਤ ਸਿੰਘ ਪੁਲਸ ਪਾਰਟੀ ਸਮੇਤ ਵੀਰ ਜੀ ਦੀਆਂ ਮੜੀਆਂ ਦੇ ਕੋਲ ਮੌਜੂਦ ਸੀ, ਜਿਥੇ ਉਕਤ ਵਿਅਕਤੀ ਨੂੰ ਜਦੋਂ ਸ਼ੱਕ ਦੇ ਅਧਾਰ ’ਤ ਰੋਕ ਕੇ ਚੈਕ ਕੀਤਾ ਤਾਂ ਉਸ ਤੋਂ 510 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਜਿਸ ਦੇ ਖਿਲਾਫ ਐਨ.ਡੀ.ਪੀ.ਐਸ. ਐਕਟ ਦੇ ਤਹਿਤ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂੁ ਕਰ ਦਿੱਤੀ ਹੈ। ਇਸੇ ਤਰ੍ਹਾਂ ਥਾਣਾ ਸਿਵਲ ਲਾਈਨ ਪਟਿਆਲਾ ਦੀ ਪੁਲਸ ਨੇ ਪਰਮਜੀਤ ਸਿੰਘ ਪੁੱਤਰ ਪਿ੍ਰਤਪਾਲ ਸਿੰਘ ਵਾਸੀ ਬਾਬਾ ਜੀਵਨ ਸਿੰਘ ਨਗਰ ਪਟਿਆਲਾ ਅਤੇ ਉਧਮ ਸਿੰਘ ਪੁੱਤਰ ਸੁਧੀਰ ਸਿੰਘ ਵਾਸੀ ਰਣਜੀਤ ਨਗਰ ਸਿਉਣਾ ਚੌਂਕ ਪਟਿਆਲਾ ਨੂੰ 20 ਗ੍ਰਾਮ ਨਸ਼ੀਲੇ ਪਾਉਡਰ ਸਮੇਤ ਗਿ੍ਰਫਤਾਰ ਕੀਤਾ ਗਿਆ ਹੈ। ਪੁਲਸ ਮੁਤਾਬਕ ਏ.ਐਸ.ਆਈ ਬਲਜਿੰਦਰ ਸਿੰਘ ਪੁਲਸ ਪਾਰਟੀ ਸਮੇਤ ਸ਼ੀਸ ਮਹਿਲ ਡਕਾਲਾ ਚੁੰਗੀ ਦੇ ਕੋਲ ਮੋਜੂਦ ਸੀ , ਜਿਥੇ ਉਕਤ ਵਿਅਕਤੀਆਂ ਨੂੰ ਜਦੋਂ ਮੋਟਰਸਾਇਕਲ ’ਤੇ ਆਉਂਦਿਆਂ ਨੂੰ ਸ਼ੱਕ ਦੇ ਅਧਾਰ ’ਤੇ ਰੋਕ ਕੇ ਚੈਕ ਕੀਤਾ ਗਿਆ ਤਾਂ ਉਸ ਤੋਂ 20 ਗ੍ਰਾਮ ਨਸ਼ੀਲਾ ਪਾਉਡਰ ਬਰਾਮਦ ਕੀਤਾ ਗਿਆ। ਪੁਲਸ ਨੇ ਦੋਨਾ ਨੂੰ ਗਿ੍ਰਫਤਾਰ ਕਰਕੇ ਉਨ੍ਹਾਂ ਦੇ ਖਿਲਾਫ ਐਨ.ਡੀ.ਪੀ.ਐਸ. ਐਕਟ ਦੇ ਤਹਿਤ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸੀ ਤਰ੍ਹਾਂ ਥਾਣਾ ਤਿ੍ਰਪੜੀ ਦੀ ਪੁਲਸ ਨੇ ਇੰਦਰਜੀਤ ਦਾਸ ਪੁੱਤਰ ਸੁਖਵਿੰਦਰ ਦਾਸ ਵਾਸੀ ਪਿੰਡ ਸਿਉਣਾ ਥਾਣਾ ਤਿ੍ਰਪੜੀ ਅਤੇ ਸਿਮਰਨਜੀਤ ਸਿੰਘ ਪੁੱਤਰ ਰਜਿੰਦਰ ਸਿੰਘ ਵਾਸੀ ਰਣਜੀਤ ਨਗਰ ਸਿਉਣਾ ਚੋਂਕ ਪਟਿਆਲਾ ਦੇ ਖਿਲਾਫ ਐਨ.ਡੀ.ਪੀ.ਐਸ਼ ਐਕਟ ਦੇ ਤਹਿਤ ਕੇਸ ਦਰਜ ਕੀਤਾ ਹੈ। ਪੁਲਸ ਮੁਤਾਬਕ ਐਸ.ਆਈ. ਪਵਿੱਤਰ ਸਿੰਘ ਪੁਲਸ ਪਾਰਟੀ ਸਮੇਤ ਪਿੰਡ ਸਿਉਣਾ ਦੇ ਕੋਲ ਮੌਜੂਦ ਸੀ, ਜਿਥੇ ਉਕਤ ਵਿਅਕਤੀ ਨਸ਼ੇ ਦੀ ਹਾਲਤ ਵਿਚ ਆਉਂਦੇ ਦਿਖਾਈ ਦਿੱਤੇ ਤਾਂ ਉਨ੍ਹਾਂ ਨੂੰ ਰੋਕ ਕੇ ਜਦੋਂ ਉਨ੍ਹਾਂ ਦਾ ਮਾਤਾ ਕੌਸ਼ਲਿਆ ਹਸਪਤਾਲ ਵਿਚ ਡੋਪ ਟੈਸਟ ਕਰਵਾਇਆ ਗਿਆ ਤਾਂ ਉਹ ਪਾਜੀਟਿਵ ਪਾਇਆ ਗਿਆ। ਪੁਲਸ ਨੇ ਦੋਨਾ ਦੇ ਖਿਲਾਫ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।
Related Post
Popular News
Hot Categories
Subscribe To Our Newsletter
No spam, notifications only about new products, updates.