

ਲੁਧਿਆਣਾ 'ਚ ਸਵਾਰੀਆਂ ਨਾਲ ਭਰੀ ਬੱਸ ਪਲਟਣ ਕਾਰਨ ਇਕ ਦੀ ਮੌਤ, 35 ਜ਼ਖਮੀ ਲੁਧਿਆਣਾ: ਸੋਮਵਾਰ ਦੇਰ ਰਾਤ ਲੁਧਿਆਣਾ ਵਿੱਚ ਇੱਕ ਨਿੱਜੀ ਬੱਸ ਦੇ ਪਲਟਣ ਕਾਰਨ ਇੱਕ ਯਾਤਰੀ ਦੀ ਮੌਤ ਹੋ ਗਈ ਅਤੇ 35 ਹੋਰ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਲੁਧਿਆਣਾ ਦੇ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਹਾਦਸੇ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਕਰ ਰਹੀ ਹੈ। ਪੁਲੀਸ ਨੇ ਹਾਦਸੇ ਸਬੰਧੀ ਕੇਸ ਦਰਜ ਕਰ ਲਿਆ ਹੈ। ਜ਼ਿਕਰਯੋਗ ਹੈ ਕਿ ਇਹ ਬੱਸ ਹਾਦਸਾ ਲੁਧਿਆਣਾ 'ਚ ਰਾਤ ਕਰੀਬ 1 ਵਜੇ ਵਾਪਰਿਆ ਹੈ। ਬੱਸ ਯਾਤਰੀਆਂ ਨੂੰ ਲੈ ਕੇ ਹਰਿਦੁਆਰ ਤੋਂ ਜੰਮੂ ਜਾ ਰਹੀ ਸੀ। ਇਸ ਦੌਰਾਨ ਜਦੋਂ ਇਹ ਬੱਸ ਜਲੰਧਰ ਬਾਈਪਾਸ ਨੇੜੇ ਪੁੱਜੀ ਤਾਂ ਹਾਦਸੇ ਦਾ ਸ਼ਿਕਾਰ ਹੋ ਕੇ ਸੜਕ 'ਤੇ ਪਲਟ ਗਈ। ਇਸ ਦੌਰਾਨ ਕਈ ਸਵਾਰੀਆਂ ਬੱਸ ਵਿੱਚ ਸੌਂ ਰਹੀਆਂ ਸਨ। ਅਚਾਨਕ ਹੋਏ ਹਾਦਸੇ ਕਾਰਨ ਉਸ ਨੂੰ ਸੰਭਲਣ ਦਾ ਮੌਕਾ ਨਹੀਂ ਮਿਲਿਆ ਅਤੇ ਬੱਸ ਪਲਟ ਗਈ ਅਤੇ ਹਾਦਸੇ ਦਾ ਸ਼ਿਕਾਰ ਹੋ ਗਈ। ਜਿਸ ਤੋਂ ਬਾਅਦ ਰੌਲਾ ਪੈ ਗਿਆ। ਬੱਸ ਵਿੱਚ ਸਵਾਰੀਆਂ ਬੁਰੀ ਤਰ੍ਹਾਂ ਫਸ ਗਈਆਂ। ਉਨ੍ਹਾਂ ਦੀਆਂ ਚੀਕਾਂ ਸੁਣ ਕੇ ਆਸਪਾਸ ਦੇ ਲੋਕ ਮੌਕੇ 'ਤੇ ਪਹੁੰਚ ਗਏ ਅਤੇ ਉਨ੍ਹਾਂ ਦੀ ਮਦਦ ਕੀਤੀ। ਪੁਲਿਸ ਨੂੰ ਵੀ ਸੂਚਿਤ ਕੀਤਾ ਗਿਆ ।