post

Jasbeer Singh

(Chief Editor)

Patiala News

ਰੀਲ ਬਣਾਉਂਦੇ ਵੇਲੇ ਰੇਲ ਦੀ ਲਪੇਟ ਵਿਚ ਆਏ ਤਿੰਨ ਵਿਦਿਆਰਥੀਆਂ ਵਿਚੋਂ ਇਕ ਦੀ ਮੌਤ ਦੋ ਜ਼ਖ਼ਮੀ

post-img

ਰੀਲ ਬਣਾਉਂਦੇ ਵੇਲੇ ਰੇਲ ਦੀ ਲਪੇਟ ਵਿਚ ਆਏ ਤਿੰਨ ਵਿਦਿਆਰਥੀਆਂ ਵਿਚੋਂ ਇਕ ਦੀ ਮੌਤ ਦੋ ਜ਼ਖ਼ਮੀ ਰਾਜਪੁਰਾ : ਪਟਿਆਲਾ ਜਿ਼ਲ੍ਹੇ ਦੇ ਰਾਜਪੁਰਾ ਵਿਖੇ ਮਹਿੰਦਰਗਜ਼ ਸਥਿਤ ਸਕੂਲ ਆਫ਼ ਐਮੀਨੈਂਸ ਦੇ 3 ਵਿਦਿਆਰਥੀ ਰੇਲਵੇ ਟ੍ਰੈਕ `ਤੇ ਰੀਲ ਬਣਾਉਂਦੇ ਸਮੇਂ ਟਰੇਨ ਦੀ ਲਪੇਟ `ਚ ਆ ਗਏ। ਇਸ ਕਾਰਨ ਇਕ ਵਿਦਿਆਰਥੀ ਦੀ ਮੌਤ ਹੋ ਗਈ ਜਦਕਿ ਦੋ ਗੰਭੀਰ ਜ਼ਖ਼ਮੀ ਹੋ ਗਏ।ਪ੍ਰਾਪਤ ਜਾਣਕਾਰੀ ਅਨੁਸਾਰ ਸਰਕਾਰੀ ਸੀਨੀਅਰ ਸਕੂਲ ਮਹਿੰਦਰਗੰਜ ਵਿਚ 11ਵੀਂ ਜਮਾਤ ਵਿਚ ਪੜ੍ਹਦੇ ਤਿੰਨ ਵਿਦਿਆਰਥੀ ਅੰਬਾਲਾ ਵਾਲੇ ਪਾਸੇ ਪੁਲ ’ਤੇ ਵੀਡੀਉ ਬਣਾ ਕੇ ਸੋਸ਼ਲ ਮੀਡੀਆ ’ਤੇ ਸ਼ਾਂਝੀ ਕਰ ਰਹੇ ਸਨ ਉਦੋਂ ਹੀ ਇਕ ਤੇਜ਼ ਰਫ਼ਤਾਰ ਟਰੇਨ ਆ ਗਈ । ਵਿਦਿਆਰਥੀਆਂ ਨੂੰ ਇਸ ਗੱਲ ਦਾ ਪਤਾ ਨਹੀਂ ਲੱਗਿਆ ਜਿਸ ਕਾਰਨ ਟਰੇਨ ਨੇ ਉਨ੍ਹਾਂ ਨੂੰ ਆਪਣੀ ਲਪੇਟ `ਚ ਲੈ ਲਿਆ।ਇਸ ਦੌਰਾਨ ਇਕ ਵਿਦਿਆਰਥੀ ਗੁਰਪ੍ਰੀਤ ਸਿੰਘ ਵਾਸੀ ਗੈਵੀ ਪਿੰਡ ਢਕਾਂਸੂ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦਕਿ ਉਸ ਦੇ ਦੂਜੇ ਦੋਸਤ ਮਨਿੰਦਰ ਸਿੰਘ ਵਾਸੀ ਪਿੰਡ ਢਕਾਂਸੂ ਅਤੇ ਹਰਸ਼ ਸ਼ਰਮਾ ਵਾਸੀ ਸ਼ਾਮ ਨਗਰ ਰਾਜਪੁਰਾ ਗੰਭੀਰ ਜ਼ਖ਼ਮੀ ਹੋ ਗਏ। ਉਨ੍ਹਾਂ ਨੂੰ ਇਲਾਜ ਲਈ ਰਾਜਪੁਰਾ ਦੇ ਇਕ ਨਿੱਜੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ । ਸਕੂਲ ਦੀ ਪ੍ਰਿੰਸੀਪਲ ਪੂਨਮ ਕੁਮਾਰੀ ਨੇ ਦੱਸਿਆ ਕਿ ਹਾਦਸੇ ਦੌਰਾਨ ਵਿਦਿਆਰਥੀ ਸਕੂਲ ਤੋਂ ਗ਼ੈਰਹਾਜ਼ਰ ਸਨ ਜਿਸ ਬਾਰੇ ਉਨ੍ਹਾਂ ਦੇ ਮਾਪਿਆਂ ਨੂੰ ਵੀ ਪਤਾ ਸੀ । ਹਾਦਸੇ ਦੀ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਏ. ਐਸ. ਆਈ. ਜਗਤਾਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਵਿਦਿਆਰਥੀ ਦੀ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਨੂੰ ਸੌਂਪ ਦਿੱਤੀ ਗਈ ਹੈ ।

Related Post