

ਪਟਿਆਲਾ, 18 ਅਪ੍ਰੈਲ (ਜਸਬੀਰ)-ਮਾਡਲ ਟਾਊਨ ਚੌਂਕੀ ਦੇ ਇੰਚਾਰਜ ਏ. ਐਸ. ਆਈ. ਰਣਜੀਤ ਸਿੰਘ ਅਤੇ ਅਫ਼ਸਰ ਕਾਲੋਨੀ ਦੇ ਇੰਚਾਰਜ ਏ. ਐਸ. ਆਈ. ਇੰਦਰਜੀਤ ਸਿੰਘ ਦੀ ਅਗਵਾਈ ਵਾਲੀ ਪੁਲਸ ਪਾਰਟੀ ਨੇ ਇਕ ਵਿਅਕਤੀ ਨੂੰ 110 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਗਿ੍ਰਫ਼ਤਾਰ ਕੀਤਾ ਹੈ। ਗਿ੍ਰਫ਼ਤਾਰ ਕੀਤੇ ਗਏ ਵਿਅਕਤੀ ਦਾ ਨਾਮ ਸੰਦੀਪ ਕੁਮਾਰ ਉਰਫ਼ ਦੇਵੀ ਪੁੱਤਰ ਰਾਜ ਕੁਮਾਰ ਵਾਸੀ ਨਜੂਲ ਕਾਲੋਨੀ ਪਟਿਆਲਾ ਹੈ। ਏ. ਐਸ. ਆਈ. ਇੰਦਰਜੀਤ ਸਿੰਘ ਤੇ ਏ. ਐਸ. ਆਈ. ਰਣਜੀਤ ਸਿੰਘ ਨੇ ਦੱਸਿਆ ਕਿ ਪੁਲਸ ਪਾਰਟੀ ਨੇ ਉਕਤ ਵਿਅਕਤੀ ਨੂੰ ਗਿ੍ਰਫ਼ਤਾਰ ਕਰਕੇ ਉਸ ਦੇ ਖਿਲਾਫ਼ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ ਕੀਤਾ ਹੈ ਅਤੇ ਉਸ ਕੋਲੋਂ ਹੋਰ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਵਿਅਕਤੀ ਦੀ ਬੈਕ ਵਰਡ ਦੇ ਫਾਰਵਰਡ �ਿਕੇਜ਼ ਚੈਕ ਕੀਤੀਆਂ ਜਾਣਗੀਆਂ, ਜੇਕਰ ਉਸ ਵਿਚ ਕਿਸੇ ਹੋਰ ਦੀ ਸ਼ਮੂਲੀਅਤ ਪਾਈ ਗਈ ਤਾਂ ਉਸਦੇ ਖਿਲਾਫ਼ ਵੀ ਬਣਦੀ ਕਾਰਵਾਈ ਕੀਤੀ ਜਾਵੇਗੀ।