
ਸੜਕ ਹਾਦਸੇ ਦੌਰਾਨ ਇਕ ਵਿਅਕਤੀ ਦੀ ਹੋਈ ਮੌਤ, ਪੁਲਿਸ ਨੇ ਅਣਪਛਾਤੇ ਵਾਹਨ ਖਿਲਾਫ ਕੀਤਾ ਮਾਮਲਾ ਦਰਜ
- by Jasbeer Singh
- July 13, 2024

ਸੜਕ ਹਾਦਸੇ ਦੌਰਾਨ ਇਕ ਵਿਅਕਤੀ ਦੀ ਹੋਈ ਮੌਤ, ਪੁਲਿਸ ਨੇ ਅਣਪਛਾਤੇ ਵਾਹਨ ਖਿਲਾਫ ਕੀਤਾ ਮਾਮਲਾ ਦਰਜ ਨਾਭਾ,13 ਜੁਲਾਈ ( ) ਅੱਜ ਦੇਰ ਸ਼ਾਮ ਨਾਭਾ ਪਟਿਆਲਾ ਸੜਕ ਤੇ ਪੰਜਾਬ ਪੈਲੇਸ ਦੇ ਸਾਹਮਣੇ ਸੜਕ ਹਾਦਸੇ ਦੌਰਾਨ ਇੱਕ ਵਿਅਕਤੀ ਦੀ ਮੌਤ ਹੋਣ ਦਾ ਸਮਾਂਚਾਰ ਪ੍ਰਾਪਤ ਹੋਇਆ ਹੈ । ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੁਲਿਸ ਚੌਂਕੀ ਰੋਹਟੀ ਪੁੱਲ ਦੇ ਇੰਚਾਰਜ ਐਸ ਆਈ ਹਰਵਿੰਦਰ ਸਿੰਘ ਨੇ ਦੱਸਿਆ ਕਿ ਪਿੰਡ ਰੋਹਟਾ ਦਾ ਵਸਨੀਕ ਗੁਰਮੀਤ ਸਿੰਘ (30) ਆਪਣੇ ਘਰ ਨੂੰ ਜਾ ਰਿਹਾ ਸੀ ਤਾਂ ਜਦੋਂ ਨਾਭਾ-ਪਟਿਆਲਾ ਸੜਕ ਤੋਂ ਆਪਣੇ ਪਿੰਡ ਰੋਹਟਾ ਨੂੰ ਮੁੜਨ ਲੱਗਿਆ ਤਾਂ ਕਿਸੇ ਅਣਪਛਾਤੇ ਵਾਹਨ ਨੇ ਉਸ ਦੀ ਸਕੂਟਰੀ ਨੂੰ ਫੇਟ ਮਾਰ ਦਿੱਤੀ ਜਿਸ ਦੌਰਾਨ ਉਸ ਦੀ ਮੌਕੇ ਤੇ ਹੀ ਮੌਤ ਹੋ ਗਈ । ਐਸਆਈ ਹਰਵਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਗੁਰਮੀਤ ਸਿੰਘ ਦੇ ਭਰਾ ਹਿੰਮਤ ਸਿੰਘ ਦੇ ਬਿਆਨਾਂ ਦੇ ਆਧਾਰ ਤੇ ਅਣਪਛਾਤੇ ਵਾਹਨ ਚਾਲਕ ਦੇ ਖਿਲਾਫ ਮਾਮਲਾ ਦਰਜ ਕਰਕੇ ਜਾਂਚ ਆਰੰਭ ਦਿੱਤੀ ਗਈ ਹੈ।