
ਗੁਰੂ ਸਾਹਿਬਾਨ ਵੱਲੋਂ ਦਰਸਾਏ ਮਾਰਗ ਤੇ ਚੱਲ ਕੇ ਜੀਵਨ ਨੂੰ ਬਣਾਉਣਾ ਚਾਹੀਦਾ ਹੈ ਸਫਲ : ਪ੍ਰੋ. ਬਡੂੰਗਰ
- by Jasbeer Singh
- October 7, 2025

ਗੁਰੂ ਸਾਹਿਬਾਨ ਵੱਲੋਂ ਦਰਸਾਏ ਮਾਰਗ ਤੇ ਚੱਲ ਕੇ ਜੀਵਨ ਨੂੰ ਬਣਾਉਣਾ ਚਾਹੀਦਾ ਹੈ ਸਫਲ : ਪ੍ਰੋ. ਬਡੂੰਗਰ ਪਟਿਆਲਾ , 7 ਅਕਤੂਬਰ 2025 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਦੀ ਸਮੁੱਚੇ ਸਿੱਖ ਪੰਥ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਾਨੂੰ ਗੁਰੂ ਸਾਹਿਬਾਨ ਵੱਲੋਂ ਦਰਸਾਏ ਮਾਰਗ ਤੇ ਚੱਲ ਕੇ ਆਪਣੇ ਜੀਵਨ ਨੂੰ ਸਫਲ ਬਣਾਉਣਾ ਚਾਹੀਦਾ ਹੈ । ਪ੍ਰੋਫੈਸਰ ਬਡੁੰਗਰ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਪੁਰਬ ਨੂੰ ਵੱਡੇ ਪੱਧਰ ਤੇ ਮਨਾਇਆ ਜਾ ਰਿਹਾ ਹੈ ਅਤੇ ਸਾਰੇ ਹੀ ਇਤਿਹਾਸਿਕ ਗੁਰੂ ਦੁਆਰਾ ਸਾਹਿਬਾਨ ਵਿੱਚ ਬੀਤੇ ਦਿਨੀ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ ਹਨ ਜਿਨਾਂ ਦੇ ਭੋਗ 8 ਅਕਤੂਬਰ ਨੂੰ ਸਵੇਰੇ ਪਾਏ ਜਾਣਗੇ । ਉਨ੍ਹਾਂ ਕਿਹਾ ਕਿ ਸ਼੍ਰੀ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਵੱਲੋਂ ਬਖ਼ਸ਼ੇ ਉਪਦੇਸ਼ਾਂ ’ਤੇ ਦ੍ਰਿੜ੍ਹਤਾ ਨਾਲ ਪਹਿਰਾ ਦੇਣਾ ਅਤੇ ਗੁਰਮਤਿ ਰਹਿਣੀ ਦੇ ਧਾਰਨੀ ਹੋਣਾ ਹਰ ਸਿੱਖ ਦਾ ਮੁੱਢਲਾ ਫ਼ਰਜ਼ ਹੈ। ਉਨ੍ਹਾਂ ਸਮੁੱਚੀ ਸੰਗਤ ਨੂੰ ਬਾਣੀ ਤੇ ਬਾਣੇ ਧਾਰਨੀ ਹੋਣ ਲਈ ਪ੍ਰੇਰਿਤ ਕੀਤਾ । ਇਸ ਮੌਕੇ ਹੋਰਨਾਂ ਤੋਂ ਇਲਾਵਾ ਮੈਨੇਜਰ ਰਣਜੀਤ ਸਿੰਘ, ਐਡੀਸ਼ਨਲ ਮੈਨੇਜਰ ਬਲਵਿੰਦਰ ਸਿੰਘ ਭਮਾਰਸੀ, ਹਰਜੀਤ ਸਿੰਘ ਅਲੀਪੁਰ, ਅੰਮ੍ਰਿਤਪਾਲ ਸਿੰਘ, ਤੇ ਹੋਰ ਆਗੂ ਵੀ ਹਾਜ਼ਰ ਸਨ।