

ਥਾਣਾ ਭਾਦਸੋਂ ਕੀਤਾ ਇਕ ਤੋਂ 8 ਗਾਮ ਚਿੱਟਾ, ਹੈਰੋਇਨ ਬਰਾਮਦ ਭਾਦਸੋਂ, 12 ਜੂਨ : ਥਾਣਾ ਭਾਦਸੋਂ ਦੀ ਪੁਲਸ ਨੇ ਇਕ ਵਿਅਕਤੀ ਤੋਂ 8 ਗ੍ਰਾਮ ਚਿੱਟਾ, ਹੈਰੋਇਨ ਬਰਾਮਦ ਹੋਣ ਤੇ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ ਕੀਤਾ ਹੈ। ਜਿਹੜੇ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਰਣਦੀਪ ਸਿੰਘ ਪੁੱਤਰ ਗੁਰਮੁੱਖ ਸਿੰਘ ਵਾਸੀ ਪਿੰਡ ਮੂੰਗੋ ਥਾਣਾ ਭਾਦਸੋਂ ਸ਼ਾਮਲ ਹੈ। ਪੁਲਸ ਮੁਤਾਬਕ ਏ. ਐਸ. ਆਈ. ਅਮਰੀਕ ਸਿੰਘ ਜੋ ਕਿ ਪੁਲਸ ਪਾਰਟੀ ਸਮੇਤ ਗੈਰ ਸਮਾਜਿਕ ਅਨਸਰਾਂ ਦੀ ਭਾਲ ਵਿਚ ਬਾ-ਹੱਦ ਪਿੰਡ ਦੰਦਰਾਲਾ ਢੀਡਸਾਂ ਮੌਜੂਦ ਸਨ ਨੇ ਜਦੋਂ ਉਪਰੋਕਤ ਵਿਅਕਤੀ ਨੂੰ ਸ਼ੱਕ ਦੇ ਅਧਾਰ ਤੇ ਰੋਕ ਕੇ ਚੈਕ ਕੀਤਾ ਤਾਂ ਉਸ ਕੋਲੋਂ 8 ਗ੍ਰਾਮ ਚਿੱਟਾ/ਹੈਰੋਇਨ ਬ੍ਰਾਮਦ ਹੋਈ ।ਪੁਲਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।