post

Jasbeer Singh

(Chief Editor)

Crime

ਸੰਗਰੂਰ ਵਿਖੇ ਇਕ ਨੌਜਵਾਨ ਦੀ ਕਤਲ ਤੇ ਦੂਸਰਾ ਗੰਭੀਰ ਜਖਮੀ

post-img

ਸੰਗਰੂਰ ਵਿਖੇ ਇਕ ਨੌਜਵਾਨ ਦੀ ਕਤਲ ਤੇ ਦੂਸਰਾ ਗੰਭੀਰ ਜਖਮੀ ਸੰਗਰੂਰ, 5 ਮਈ 2026 : ਪੰਜਾਬ ਦੇ ਜਿਲਾ ਸੰਗਰੂਰ ਵਿਖੇ ਕੁੱਝ ਨੌਜਵਾਨਾਂ ਵਲੋਂ ਤੇਜਧਾਰ ਹਥਿਆਰਾਂ ਨਾਲ ਹਮਲਾ ਕਰਕੇੇ ਇਕ ਨੌਜਵਾਨ ਦਾ ਕਤਲ ਕਰ ਦਿੱਤੇ ਜਾਣ ਦਾ ਸਮਾਚਾਰ ਹੈ। ਕੌਣ ਹੈ ਇਹ ਨੌਜਵਾਨ ਮਿਲੀ ਜਾਣਕਾਰੀ ਅਨੁਸਾਰ ਸੰਗਰੂਰ ਵਿਖੇ ਜੋ ਇਕ 15 ਸਾਲਾ ਨੌਜਵਾਨ ਦਾ ਤੇਜਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ ਹੈ ਤੇ ਦੂਸਰੇ ਨੌਜਵਾਨ ਨੂੰ ਗੰਭੀਰ ਜਖਮੀ ਕਰ ਦਿੱਤਾ ਗਿਆ ਹੈ ਵਿਚ ਮ੍ਰਿਤਕ ਨੌਜਵਾਨ ਦਾ ਨਾਮ ਅਰਸ਼ਦੀਪ ਸਿੰਘ ਹੈ।ਉਕਤ ਘਟਨਾ ਸੰਗਰੂਰ ਦੇ ਪਟਿਆਲਾ ਗੇਟ ਬਾੜੇ ਇਲਾਕੇ ਵਿਖੇ ਵਾਪਰੀ ਦੱਸੀ ਜਾ ਰਹੀ ਹੈ । ਜਾਣਕਾਰੀ ਮੁਤਾਬਕ ਜਖਮੀ ਨੌਜਵਾਨ ਨੂੰ ਹਾਲਾਤ ਦੇ ਮੱਦੇਨਜ਼ਰ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿਖੇ ਰੈਫਰ ਕੀਤਾ ਗਿਆ ਹੈ। ਪੁਲਸ ਨੇ ਮੌਕੇ ਤੇ ਪਹੁੰਚ ਕੀਤੀ ਜਾਂਚ ਸੁਰੂ ਕਤਲ ਦੀ ਵਾਪਰੀ ਉਕਤ ਘਟਨਾ ਦੀ ਸੂਚਨਾ ਮਿਲਦੇ ਹੀ ਸੰਗਰੂਰ ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਡੀ. ਐਸ. ਪੀ. ਸੰਜੀਵ ਸਿੰਗਲਾ ਦੀ ਅਗਵਾਈ ਵਿਚ ਜਾਂਚ ਸ਼ੁਰੂ ਕੀਤੀ ਹੈ। ਦੱਸਣਯੋਗ ਹੈ ਕਿ ਕਤਲ ਦੀ ਇਸ ਵਾਰਦਾਤ ਕਾਰਨ ਇਲਾਕੇ ਵਿੱਚ ਮਾਹੌਲ ਤਣਾਭਰਪੂਰ ਬਣਿਆ ਹੋਇਆ ਹੈ । ਮ੍ਰਿਤਕ ਦੇ ਪਿਤਾ ਨੇ ਦੁੱਖੀ ਮਨ ਨਾਲ ਇਨਸਾਫ ਦੀ ਮੰਗ ਕਰਦਿਆਂ ਕਿਹਾ ਕਿ ਜੇਕਰ ਦੋਸ਼ੀਆਂ ਨੂੰ ਜਲਦੀ ਗ੍ਰਿਫ਼ਤਾਰ ਨਾ ਕੀਤਾ ਗਿਆ ਤਾਂ ਉਹ ਧਰਨਾ ਪ੍ਰਦਰਸ਼ਨ ਕਰਨ ਲਈ ਮਜਬੂਰ ਹੋਣਗੇ ।

Related Post

Instagram