
ਭਾਜਪਾ ਦੀ ਤਾਨਾਸ਼ਾਹੀ ਨੂੰ ਨੱਥ ਸਿਰਫ ਆਮ ਆਦਮੀ ਪਾਰਟੀ ਪਾ ਸਕਦੀ ਹੈ : ਡਾ. ਬਲਬੀਰ
- by Jasbeer Singh
- May 4, 2024

ਪਟਿਆਲਾ, 4 ਮਈ (ਜਸਬੀਰ)-ਪਟਿਆਲਾ ਲੋਕ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਡਾ. ਬਲਬੀਰ ਸਿੰਘ ਨੇ ਕਿਹਾ ਕਿ ਭਾਜਪਾ ਦੀ ਤਾਨਾਸ਼ਾਹੀ ਨੂੰ ਨੱਥ ਸਿਰਫ ਆਮ ਆਦਮੀ ਪਾਰਟੀ ਪਾ ਸਕਦੀ ਹੈ। ਉਨ੍ਹਾਂ ਕਿਹਾ ਕਿ ਇਹੀ ਕਾਰਨ ਹੈ ਕਿ ਭਾਜਪਾ, ਆਮ ਆਦਮੀ ਪਾਰਟੀ ’ਤੇ ਤਸ਼ੱਦਦ ਦਾ ਕੋਈ ਰਾਹ ਨਹੀਂ ਛੱਡ ਰਹੀ। ਆਮ ਆਦਮੀ ਪਾਰਟੀ ਦੇ ਆਗੂਆਂ ਨੂੰ ਜੇਲ੍ਹਾਂ ਵਿਚ ਸੁੱਟ ਦਿੱਤਾ ਗਿਆ ਪਰ ਦੇਸ਼ ਜਾਗ ਚੁੱਕਾ ਹੈ ਅਤੇ ਉਹ ਅੱਜ ਆਮ ਆਦਮੀ ਪਾਰਟੀ ਨੂੰ ਕੇਂਦਰ ਵਿਚ ਸੱਤਾ ’ਤੇ ਬੈਠੇ ਦੇਖਣਾ ਚਾਹੁੰਦਾ ਹੈ। ਡਾ. ਬਲਬੀਰ ਨੇ ਕਿਹਾ ਕਿ ਰਹੀ ਗੱਲ ਕਾਂਗਰਸ ਅਤੇ ਅਕਾਲੀ ਦਲ ਦੀ, ਉਨ੍ਹਾਂ ਨੂੰ ਪਹਿਲਾਂ ਹੀ ਲੋਕ ਰਿਜੈਕਟ ਕਰ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸਭ ਤੋਂ ਅਹਿਮ ਗੱਲ ਇਹ ਹੈ ਕਿ ਆਮ ਆਦਮੀ ਪਾਰਟੀ ਨੇ ਜਿਹੜੇ ਵੀ ਵਾਅਦੇ ਕੀਤੇ, ਉਹ ਸਾਰੇ ਵਾਅਦਿਆਂ ਨੂੰ ਪਹਿਲੇ ਦੋ ਸਾਲਾਂ ਵਿਚ ਹੀ ਪੂਰਾ ਕਰ ਦਿੱਤਾ, ਜਿਸ ਤੋਂ ਪੰਜਾਬ ਦੇ ਲੋਕ ਪੂਰੇ ਖੁਸ਼ ਹਨ ਅਤੇ ਉਹ ਹੁਣ ਲੋਕ ਸਭਾ ਚੋਣਾਂ ਵਿਚ 13 ਦੀਆਂ 13 ਸੀਟਾਂ ’ਤੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਜਿੱਤ ਦਵਾਉਣਗੇ।