July 6, 2024 00:37:03
post

Jasbeer Singh

(Chief Editor)

Patiala News

ਕੇਵਲ ਅਕਾਲੀ ਦਲ ਹੈ ਹਿੰਦੂ-ਸਿੱਖ ਏਕਤਾ ਦਾ ਪ੍ਰਤੀਕ : ਐਨ.ਕੇ. ਸ਼ਰਮਾ

post-img

ਪਟਿਆਲਾ, 30 ਅਪ੍ਰੈਲ (ਜਸਬੀਰ) : ਪਟਿਆਲਾ ਲੋਕ ਸਭਾ ਹਲਕੇ ਤੋਂ ਸ੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐਨ.ਕੇ.ਸਰਮਾ ਨੇ ਭਾਜਪਾ ਅਤੇ ਕਾਂਗਰਸ ‘ਤੇ ਪੰਜਾਬ ਦੀ ਆਪਸੀ ਭਾਈਚਾਰਕ ਸਾਂਝ ਨੂੰ ਵਿਗਾੜਨ ਦਾ ਦੋਸ ਲਾਉਂਦਿਆਂ ਕਿਹਾ ਹੈ ਕਿ ਪੰਜਾਬ ਵਿੱਚ ਅੱਜ ਜੇਕਰ ਕੋਈ ਹਿੰਦੂ-ਸਿੱਖ ਭਾਈਚਾਰੇ ਦੀ ਗੱਲ ਕਰਦਾ ਹੈ ਤਾਂ ਉਹ ਸਿਰਫ ਸ੍ਰੋਮਣੀ ਅਕਾਲੀ ਦਲ ਹੀ ਹੈ। ਅਕਾਲੀ ਦਲ ਨੇ ਹਮੇਸਾ ਹੀ ਸਾਰੇ ਧਰਮਾਂ ਦਾ ਸਤਿਕਾਰ ਕੀਤਾ ਹੈ। ਐਨ. ਕੇ. ਸਰਮਾ ਚੋਣ ਪ੍ਰਚਾਰ ਮੁਹਿੰਮ ਦੌਰਾਨ ਪਟਿਆਲਾ ਵਿੱਚ ਵਰਕਰਾਂ ਨਾਲ ਰੂਬਰੂ ਹੋਏ। ਉਨ੍ਹਾਂ ਕਿਹਾ ਕਿ ਸ੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਮੁੱਖ ਮੰਤਰੀ ਪ੍ਰਕਾਸ ਸਿੰਘ ਬਾਦਲ ਵੱਲੋਂ ਸਾਰੇ ਧਰਮਾਂ ਦਾ ਸਤਿਕਾਰ ਕਰਦੇ ਹੋਏ ਸੂਬੇ ਵਿੱਚ ਯਾਦਗਾਰਾਂ ਬਣਵਾਈਆਂ ਗਈਆਂ ਹਨ। ਉੱਥੇ ਹੀ ਕਾਂਗਰਸ ਅਤੇ ਭਾਰਤੀ ਜਨਤਾ ਪਾਰਟੀ ਦੀਆਂ ਨੀਤੀਆਂ ਹਮੇਸਾ ਹਿੰਦੂ-ਸਿੱਖ ਭਾਈਚਾਰਕ ਸਾਂਝ ਖਰਾਬ ਕਰਨ ਵਾਲੀਆਂ ਰਹੀਆਂ ਹਨ। ਇਨ੍ਹਾਂ ਪਾਰਟੀਆਂ ਨੇ ਹਮੇਸਾ ਹੀ ਇਹ ਕੋਸ ਿਸ ਕੀਤੀ ਹੈ ਕਿ ਪੰਜਾਬ ਦੇ ਲੋਕਾਂ ਨੂੰ ਧਰਮ ਦੇ ਨਾਮ ‘ਤੇ ਆਪਸ ਵਿੱਚ ਵੰਡ ਕੇ ਕਿਵੇਂ ਰਾਜ ਕੀਤਾ ਜਾਵੇ। ਹੁਣ ਪਿਛਲੇ ਦੋ ਸਾਲਾਂ ਤੋਂ ਆਮ ਆਦਮੀ ਪਾਰਟੀ ਨੇ ਵੀ ਉਹੀ ਰਾਹ ਅਪਣਾ ਲਿਆ ਹੈ। ਸਰਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਕਾਂਗਰਸ ਅਤੇ ਭਾਜਪਾ ਦੀਆਂ ਨੀਤੀਆਂ ‘ਤੇ ਚੱਲ ਕੇ ਪੰਜਾਬ ਦੀ ਭਾਈਚਾਰਕ ਸਾਂਝ ਨੂੰ ਵਿਗਾੜਿਆ ਜਾ ਰਿਹਾ ਹੈ। ਪੰਜਾਬ ਵਿੱਚ ਪਹਿਲੀ ਵਾਰ ਵਿਜਨਲੈੱਸ ਸਰਕਾਰ ਸੱਤਾ ਵਿੱਚ ਆਈ ਹੈ। ਇਸ ਸਰਕਾਰ ਨੇ ਦੋ ਸਾਲਾਂ ਵਿੱਚ ਵਿਕਾਸ ਦੇ ਨਾਮ ’ਤੇ ਕੋਈ ਕੰਮ ਨਹੀਂ ਕੀਤਾ ਅਤੇ ਪ੍ਰਚਾਰ ’ਤੇ 750 ਕਰੋੜ ਰੁਪਏ ਖਰਚ ਕਰ ਦਿੱਤੇ ਹਨ। ਐਨ.ਕੇ. ਸਰਮਾ ਨੇ ਕਿਹਾ ਕਿ ਇੱਕ ਪਾਸੇ ਮੁੱਖ ਮੰਤਰੀ ਭਗਵੰਤ ਮਾਨ ਭਿ੍ਰਸਟਾਚਾਰ ਵਿਰੋਧੀ ਸੈੱਲ ਦੇ ਨੰਬਰ ਜਨਤਕ ਕਰਨ ਦਾ ਢੌਂਗ ਕਰ ਰਹੇ ਹਨ ਅਤੇ ਦੂਜੇ ਪਾਸੇ ‘ਆਪ’ ਆਗੂ ਸਰੇਆਮ ਭਿ੍ਰਸਟਾਚਾਰ ਨੂੰ ਉਤਸ਼ਾਹਿਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸੰਸਦ ਮੈਂਬਰ ਬਣਨ ਤੋਂ ਬਾਅਦ ਉਹ ਪਹਿਲ ਦੇ ਆਧਾਰ ‘ਤੇ ਸਾਰੇ 9 ਵਿਧਾਨ ਸਭਾ ਹਲਕਿਆਂ ‘ਚ ਅਕਾਲੀ ਸਰਕਾਰ ਦੀ ਤਰਜ ‘ਤੇ ਭਿ੍ਰਸਟਾਚਾਰੀਆਂ ਵਿਰੁੱਧ ਕਾਰਵਾਈ ਕਰਨਗੇ। ਉਨ੍ਹਾਂ ਕਿਹਾ ਕਿ ਪਟਿਆਲਾ ਲੋਕ ਸਭਾ ਹਲਕੇ ਦੀ ਵੀਹ ਸਾਲਾਂ ਤੋਂ ਇਹ ਪਰੰਪਰਾ ਰਹੀ ਹੈ ਕਿ ਇੱਥੋਂ ਚੋਣ ਜਿੱਤਣ ਤੋਂ ਬਾਅਦ ਸੰਸਦ ਮੈਂਬਰਾਂ ਨੇ ਜਨਤਾ ਲਈ ਦਰਵਾਜੇ ਬੰਦ ਕਰ ਦਿੱਤੇ ਹਨ ਪਰ ਇੱਕ ਵਾਰ ਜਦੋਂ ਜਨਤਾ ਉਨ੍ਹਾਂ ਨੂੰ ਮੌਕਾ ਦੇਵੇਗੀ ਤਾਂ ਉਹ ਪੰਜ ਸਾਲ ਜਨਤਾ ਲਈ ਉਪਲਬਧ ਰਹਿਣਗੇ।

Related Post