
ਵਿਰੋਧੀ ਗੱਠਜੋੜ ਇੰਡੀਆ ਨੇ ਨਿਤੀਸ਼ ਕੁਮਾਰ ਨੂੰ ਪ੍ਰਧਾਨ ਮੰਤਰੀ ਅਹੁਦੇ ਦੀ ਪੇਸ਼ਕਸ਼ ਕੀਤੀ ਸੀ: ਤਿਆਗੀ
- by Aaksh News
- June 9, 2024

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੇ ਕੌਮੀ ਜਮਹੂਰੀ ਗਠਜੋੜ ਸਰਕਾਰ ਦੇ ਐਤਵਾਰ ਨੂੰ ਸਹੁੰ ਚੁੱਕਣ ਤੋਂ ਪਹਿਲਾਂ ਗੱਠਜੋੜ ਦੇ ਪ੍ਰਮੁੱਖ ਸਹਿਯੋਗੀ ਜਨਤਾ ਦਲ (ਯੂਨਾਈਟਿਡ) ਨੇ ਦਾਅਵਾ ਕੀਤਾ ਹੈ ਕਿ ਵਿਰੋਧੀ ਇੰਡੀਆ ਗੱਠਜੋੜ ਦੇ ਨੇਤਾਵਾਂ ਨੇ ਉਨ੍ਹਾਂ ਦੇ ਸੁਪਰੀਮੋ ਅਤੇ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੂੰ ਪ੍ਰਧਾਨ ਮੰਤਰੀ ਅਹੁਦੇ ਦੀ ਪੇਸ਼ਕਸ਼ ਕੀਤੀ ਸੀ। ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਜਨਤਾ ਦਲ (ਯੂਨਾਈਟਿਡ) ਦੇ ਜਨਰਲ ਸਕੱਤਰ ਕੇਸੀ ਤਿਆਗੀ ਨੇ ਅੱਜ ਇਥੇ ਕਿਹਾ, ‘ਜੇਡੀਯੂ ਨੂੰ ਪ੍ਰਧਾਨ ਮੰਤਰੀ ਅਹੁਦੇ ਦੀ ਪੇਸ਼ਕਸ਼ ਕੀਤੀ ਗਈ ਪਰ ਪਾਰਟੀ ਨੇ ਫੈਸਲਾ ਕੀਤਾ ਕਿ ਉਹ ਪਿੱਛੇ ਮੁੜ ਕੇ ਨਹੀਂ ਦੇਖਣਗੇ। ਜੇਡੀਯੂ ਭਾਜਪਾ ਦੀ ਅਗਵਾਈ ਵਾਲੇ ਐੱਨਡੀਏ ਨਾਲ ਗੱਠਜੋੜ ਵਿੱਚ ਰਹੇਗੀ। ਨਿਤੀਸ਼ ਕੁਮਾਰ ਵਿਰੋਧੀ ਇੰਡੀਆ ਗੱਠਜੋੜ ਬਣਾਉਣ ਵਾਲਿਆਂ ਵਿੱਚ ਪ੍ਰਮੁੱਖ ਸਨ ਪਰ ਉਨ੍ਹਾਂ ਦਾ ਅਪਮਾਨ ਕੀਤਾ ਗਿਆ।’