
ਵਿਰੁੋਧੀ ਧਿਰ ਦੇ ਨੇਤਾ ਤੇ ਕਾਂਗਰਸੀ ਆਗੂ ਪ੍ਰਤਾਪ ਬਾਜਵਾ ਅੱਜ ਹੋਣਗੇ ਪੁਲਸ ਕੋਲ ਪੇਸ਼
- by Jasbeer Singh
- April 14, 2025

ਵਿਰੁੋਧੀ ਧਿਰ ਦੇ ਨੇਤਾ ਤੇ ਕਾਂਗਰਸੀ ਆਗੂ ਪ੍ਰਤਾਪ ਬਾਜਵਾ ਅੱਜ ਹੋਣਗੇ ਪੁਲਸ ਕੋਲ ਪੇਸ਼ ਚੰਡੀਗੜ੍ਹ, 14 ਅਪ੍ਰੈਲ : ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਅੱਜ ਦੁਪਹਿਰ 12 ਵਜੇ ਪੇਸ਼ ਨਾ ਹੋਣ ਦੇ ਚਲਦਿਆਂ ਮੰਗਲਵਾਰ 15 ਅਪੈ੍ਰਲ ਨੂੰ ਦੁਪਹਿਰ 2 ਵਜੇ ਜਾਂਚ ਵਿਚ ਸ਼ਾਮਲ ਹੋਇਆ ਜਾਵੇਗਾ। ਦੱਸਣਯੋਗ ਹੈ ਕਿ ਪ੍ਰਤਾਪ ਸਿੰਘ ਬਾਜਵਾ ਵਲੋਂ ਅੱਜ ਪੇਸ਼ ਹੋਇਆ ਜਾਣਾ ਸੀ ਪਰ ਨਾ ਹੋ ਸਕਣ ਦੇ ਚਲਦਿਆਂ ਹੁਣ 15 ਨੂੰ ਪੁਲਸ ਕੋਲ ਪੇਸ਼ ਹੋਇਆ ਜਾਵੇਗਾ।ਪ੍ਰਾਪਤ ਜਾਣਕਾਰੀ ਅਨੁਸਾਰ ਬਾਜਵਾ ਦੇ ਵਕੀਲ ਪ੍ਰਦੀਪ ਵਿਰਕ ਨੇ ਕਿਹਾ ਕਿ ਮੇਰੇ ਵੱਲੋਂ ਅੱਜ ਫੇਜ਼ 7 ਸਥਿਤ ਸਾਈਬਰ ਪੁਲਸ ਸਟੇਸ਼ਨ ਪਹੁੰਚ ਕੀਤੀ ਗਈ ਅਤੇ ਪੁਲਸ ਅਧਿਕਾਰੀਆਂ ਨੁੰ ਭਰੋਸਾ ਦਿਵਾਇਆ ਕਿ ਬਾਜਵਾ ਕੱਲ੍ਹ (ਮੰਗਲਵਾਰ) ਦੁਪਹਿਰ 2 ਵਜੇ ਜਾਂਚ ਵਿੱਚ ਸ਼ਾਮਲ ਹੋਣਗੇ । ਜ਼ਿਕਰਯੋਗ ਹੈ ਕਿ ਕੱਲ੍ਹ ਦੇਰ ਸ਼ਾਮ ਬਾਜਵਾ ਖਿਲਾਫ਼ ਇੱਕ ਐਫਆਈਆਰ ਦਰਜ ਕੀਤੀ ਗਈ ਸੀ ਜਦੋਂ ਉਸਨੇ ਸਨਸਨੀਖੇਜ਼ ਖੁਲਾਸਾ ਕੀਤਾ ਸੀ ਕਿ 50 ਗ੍ਰਨੇਡ ਪੰਜਾਬ ਵਿੱਚ ਆਏ ਹਨ, ਜਿਨ੍ਹਾਂ ਵਿੱਚੋਂ 18 ਫਟ ਗਏ ਹਨ ਅਤੇ 32 ਅਜੇ ਫਟਣੇ ਬਾਕੀ ਹਨ। ਉਸਨੇ ਖਦਸ਼ਾ ਜਤਾਇਆ ਸੀ ਕਿ ਇਹ ਨਹੀਂ ਕਿਹਾ ਜਾ ਸਕਦਾ ਕਿ ਇਨ੍ਹਾਂ 32 ਗ੍ਰਨੇਡਾਂ ਦਾ ਨਿਸ਼ਾਨਾ ਕੌਣ ਹੋਵੇਗਾ। ਬਾਜਵਾ ਦੇ ਬਿਆਨ ਤੋਂ ਬਾਅਦ, ਮੁੱਖ ਮੰਤਰੀ ਭਗਵੰਤ ਮਾਨ ਨੇ ਜਾਂਚ ਦੇ ਹੁਕਮ ਦਿੱਤੇ ਸਨ ਅਤੇ ਦੋ ਖੁਫੀਆ ਅਧਿਕਾਰੀ ਏਆਈਜੀ ਰਵਜੋਤ ਕੌਰ ਧਾਲੀਵਾਲ ਅਤੇ ਐਸਪੀ ਹਰਬੀਰ ਸਿੰਘ ਅਟਵਾਲ ਜਾਂਚ ਲਈ ਉਨ੍ਹਾਂ ਦੇ ਘਰ ਪਹੁੰਚੇ ਸਨ ਅਤੇ ਪੁਲਿਸ ਨੇ ਦੋਸ਼ ਲਗਾਇਆ ਸੀ ਕਿ ਬਾਜਵਾ ਜਾਂਚ ਵਿੱਚ ਸਹਿਯੋਗ ਨਹੀਂ ਕਰ ਰਿਹਾ ਹੈ।