post

Jasbeer Singh

(Chief Editor)

National

ਅਮਰੀਕਾ ਤੋਂ ਕਥਿਤ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਭਾਰਤ ਵਾਪਸ ਭੇਜਣ ਦੇ ਮੁੱਦੇ `ਤੇ ਵਿਰੋਧੀ ਧਿਰ ਦੇ ਆਗੂਆਂ ਕੀਤਾ ਹੱਥਾਂ

post-img

ਅਮਰੀਕਾ ਤੋਂ ਕਥਿਤ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਭਾਰਤ ਵਾਪਸ ਭੇਜਣ ਦੇ ਮੁੱਦੇ `ਤੇ ਵਿਰੋਧੀ ਧਿਰ ਦੇ ਆਗੂਆਂ ਕੀਤਾ ਹੱਥਾਂ ਵਿੱਚ ਹੱਥਕੜੀਆਂ ਪਾ ਕੇ ਸੰਸਦ ਕੰਪਲੈਕਸ ਵਿੱਚ ਵਿਰੋਧ ਪ੍ਰਦਰਸ਼ਨ ਨਵੀਂ ਦਿੱਲੀ : ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ ਵਿਖੇ ਬਣੇ ਸੰਸਦ ਕੰਪਲੈਕਸ ਵਿਖੇ ਕਾਂਗਰਸ, ਸਮਾਜਵਾਦੀ ਪਾਰਟੀ (ਸਪਾ) ਅਤੇ ਕੁਝ ਹੋਰ ਵਿਰੋਧੀ ਪਾਰਟੀਆਂ ਦੇ ਨੇਤਾਵਾਂ ਨੇ ਅਮਰੀਕਾ ਤੋਂ ਕਥਿਤ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਭਾਰਤ ਵਾਪਸ ਭੇਜਣ ਦੇ ਮੁੱਦੇ `ਤੇ ਵਿਰੋਧ ਪ੍ਰਦਰਸ਼ਨ ਕੀਤਾ । ਇਥੇ ਹੀ ਬਸ ਨਹੀਂ ਕਾਂਗਰਸ ਦੇ ਸੰਗਠਨਾਤਮਕ ਜਨਰਲ ਸਕੱਤਰ ਕੇ. ਸੀ. ਵੇਣੂਗੋਪਾਲ, ਸਮਾਜਵਾਦੀ ਪਾਰਟੀ ਦੇ ਸੰਸਦ ਮੈਂਬਰ ਧਰਮਿੰਦਰ ਯਾਦਵ ਅਤੇ ਵਿਰੋਧ ਪ੍ਰਦਰਸ਼ਨ ਵਿੱਚ ਸ਼ਾਮਲ ਕਈ ਹੋਰ ਵਿਰੋਧੀ ਸੰਸਦ ਮੈਂਬਰਾਂ ਦੇ ਹੱਥਾਂ ਵਿੱਚ ਹੱਥਕੜੀਆਂ ਸਨ । ਇਸ ਮੌਕੇ ਪ੍ਰਦਰਸ਼ਨਕਾਰੀਆਂ ਵਲੋਂ `ਅਸੀਂ ਦੇਸ਼ ਦਾ ਅਪਮਾਨ ਬਰਦਾਸ਼ਤ ਨਹੀਂ ਕਰਾਂਗੇ` ਅਤੇ `ਮੋਦੀ ਸਰਕਾਰ ਮੁਰਦਾਬਾਦ` ਦੇ ਨਾਅਰੇ ਲਗਾਏ । ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ, ਰਾਜ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਮਲਿਕਾਰੁਜਨ ਖੜਗੇ, ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ, ਸਪਾ ਪ੍ਰਧਾਨ ਅਖਿਲੇਸ਼ ਯਾਦਵ ਅਤੇ ਕਈ ਹੋਰ ਵਿਰੋਧੀ ਆਗੂ ਇਸ ਵਿਰੋਧ ਪ੍ਰਦਰਸ਼ਨ ਵਿੱਚ ਸ਼ਾਮਲ ਹੋਏ । ਜਿ਼ਕਰਯੋਗ ਹੈ ਕਿ ਅਮਰੀਕਾ ਤੋਂ 104 "ਗੈਰ-ਕਾਨੂੰਨੀ" ਭਾਰਤੀ ਪ੍ਰਵਾਸੀਆਂ ਨੂੰ ਲੈ ਕੇ ਇੱਕ ਅਮਰੀਕੀ ਫੌਜੀ ਜਹਾਜ਼ ਬੁੱਧਵਾਰ ਨੂੰ ਅੰਮ੍ਰਿਤਸਰ ਪਹੁੰਚਿਆ । ਇਹ ਡੋਨਾਲਡ ਟਰੰਪ ਪ੍ਰਸ਼ਾਸਨ ਵੱਲੋਂ ਗੈਰ-ਕਾਨੂੰਨੀ ਪ੍ਰਵਾਸੀਆਂ ਵਿਰੁੱਧ ਆਪਣੀ ਕਾਰਵਾਈ ਦੇ ਹਿੱਸੇ ਵਜੋਂ ਭਾਰਤੀਆਂ ਦਾ ਪਹਿਲਾ ਜੱਥਾ ਹੈ, ਜਿਸਨੂੰ ਵਾਪਸ ਭੇਜਿਆ ਗਿਆ ਹੈ ।

Related Post