ਨਗਰ ਕੌਂਸਲ ਸੰਗਰੂਰ ਅਤੇ ਭਵਾਨੀਗੜ੍ਹ ਵੱਲੋਂ ਬਣਾਈਆਂ ਜਾ ਰਹੀਆਂ ਸੜਕਾਂ ਦੀ ਜਾਂਚ ਦੇ ਹੁਕਮ
- by Jasbeer Singh
- November 8, 2025
ਨਗਰ ਕੌਂਸਲ ਸੰਗਰੂਰ ਅਤੇ ਭਵਾਨੀਗੜ੍ਹ ਵੱਲੋਂ ਬਣਾਈਆਂ ਜਾ ਰਹੀਆਂ ਸੜਕਾਂ ਦੀ ਜਾਂਚ ਦੇ ਹੁਕਮ ਵਧੀਕ ਏ. ਡੀ. ਸੀ. (ਜਨਰਲ) ਨੇ ਐਕਸੀਅਨ ਲੋਕ ਨਿਰਮਾਣ ਵਿਭਾਗ ਨੂੰ ਜਾਂਚ ਕਰਕੇ ਰਿਪੋਰਟ ਦੇਣ ਲਈ ਕਿਹਾ ਸੰਗਰੂਰ/ ਭਵਾਨੀਗੜ੍ਹ, 8 ਨਵੰਬਰ 2025 : ਜਿ਼ਲ੍ਹਾ ਸੰਗਰੂਰ ਵਿਖੇ ਚੱਲ ਰਹੇ ਵਿਕਾਸ ਕਾਰਜਾਂ ਬਾਬਤ ਗੁਣਵੱਤਾ ਯਕੀਨੀ ਬਣਾਉਣ ਦੇ ਮੱਦੇਨਜ਼ਰ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਮਿਤ ਬੈਂਬੀ ਨੇ ਐਕਸੀਅਨ ਲੋਕ ਨਿਰਮਾਣ ਵਿਭਾਗ (ਬੀ ਐਂਡ ਆਰ) ਨੂੰ ਪੱਤਰ ਲਿਖ ਕੇ ਨਗਰ ਕੌਂਸਲ ਸੰਗਰੂਰ ਵੱਲੋਂ ਬਣਾਈਆਂ ਜਾ ਰਹੀਆਂ ਨਵੀਂਆਂ ਸੜਕਾਂ ਅਤੇ ਨਗਰ ਕੌਂਸਲ, ਭਵਾਨੀਗੜ੍ਹ ਵੱਲੋਂ ਸੰਗਤਪੁਰਾ ਅਤੇ ਜੋਗਿੰਦਰ ਬਸਤੀ ਵਿੱਚ ਬਣਾਈਆਂ ਜਾ ਰਹੀਆਂ ਸੜਕਾਂ ਦੀ ਜਾਂਚ-ਪੜਤਾਲ ਕਰਦੇ ਹੋਏ ਰਿਪੋਰਟ ਦੇਣ ਲਈ ਕਿਹਾ ਹੈ ਕਿ ਕੀ ਇਹ ਸੜਕਾਂ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਹੀ ਬਣਾਈਆਂ ਜਾ ਰਹੀਆਂ ਹਨ । ਜਿ਼ਲ੍ਹਾ ਸੰਗਰੂਰ ਵਿੱਚ ਵਿਕਾਸ ਕਾਰਜ ਵੱਡੇ ਪੱਧਰ ਉੱਤੇ ਜਾਰੀ ਹਨ : ਏ. ਡੀ. ਸੀ. ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿ਼ਲ੍ਹਾ ਸੰਗਰੂਰ ਵਿੱਚ ਵਿਕਾਸ ਕਾਰਜ ਵੱਡੇ ਪੱਧਰ ਉੱਤੇ ਜਾਰੀ ਹਨ ਅਤੇ ਕਿਸੇ ਵੀ ਕਾਰਜ ਦੀ ਗੁਣਵੱਤਾ ਸਬੰਧੀ ਕਿਸੇ ਵੀ ਕਿਸਮ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ । ਉਹਨਾਂ ਕਿਹਾ ਕਿ ਇਸੇ ਤਹਿਤ ਹੀ ਇਹਨਾਂ ਸੜਕਾਂ ਸਬੰਧੀ ਜਾਂਚ ਕਰ ਕੇ ਰਿਪੋਰਟ ਦੇਣ ਲਈ ਕਿਹਾ ਗਿਆ ਹੈ । ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮਿਲਣ ਵਾਲੀ ਰਿਪੋਰਟ ਅਨੁਸਾਰ ਅਗਲੇਰੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ ਅਤੇ ਵਿਕਾਸ ਪ੍ਰੋਜੈਕਟਾਂ ਸਬੰਧੀ ਕੋਈ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ।
