post

Jasbeer Singh

(Chief Editor)

Patiala News

ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਹੈਜ਼ਾ, ਗੰਭੀਰ ਦਸਤ ਤੇ ਡੇਂਗੂ ਦੇ ਫੈਲਣ ਦੀਆਂ ਘਟਨਾਵਾਂ ਦੀ ਰੋਕਥਾਮ ਲਈ ਤੁਰੰਤ ਠੋ

post-img

ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਹੈਜ਼ਾ, ਗੰਭੀਰ ਦਸਤ ਤੇ ਡੇਂਗੂ ਦੇ ਫੈਲਣ ਦੀਆਂ ਘਟਨਾਵਾਂ ਦੀ ਰੋਕਥਾਮ ਲਈ ਤੁਰੰਤ ਠੋਸ ਕਦਮ ਉਠਾਉਣ ਦੇ ਆਦੇਸ਼ ਪਾਣੀ ਦੇ ਦੂਸ਼ਿਤ ਹੋਣ ਜਾਂ ਸੀਵਰੇਜ ਦੇ ਨੁਕਸ ਦੀ ਸ਼ਿਕਾਇਤ ਹੈਲਪਲਾਈਨ ਨੰਬਰ 1800313155066 ’ਤੇ ਦਰਜ ਕਰਵਾਉਣ ਨਾਗਰਿਕ ਪਾਣੀ ’ਚ ਬੈਕਟੀਰੀਆ ਦੀ ਮੌਜੂਦਗੀ ਦਾ ਪਤਾ ਲਗਾਉਣ ਲਈ 5000 ਹਾਈਡ੍ਰੋਜਨ ਸਲਫਾਈਡ ਵਾਇਲਸ ਖਰੀਦਣ ਦੀ ਹਦਾਇਤ ਰੋਜ਼ਾਨਾ ਲਏ ਜਾਣਗੇ ਪਾਣੀ ਦੇ ਸੈਂਪਲ, ਨਾਗਰਿਕਾਂ ਨੂੰ ਆਲੇ - ਦੁਆਲੇ ਸਾਫ਼ ਸਫ਼ਾਈ ਰੱਖਣ ਦੀ ਅਪੀਲ ਸੰਗਰੂਰ, 18 ਜੁਲਾਈ: ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਜ਼ਿਲ੍ਹਾ ਅਧਿਕਾਰੀਆਂ ਨੂੰ ਬਰਸਾਤੀ ਸੀਜ਼ਨ ਦੌਰਾਨ ਪਿੰਡਾਂ, ਸ਼ਹਿਰਾਂ ਤੇ ਹੋਰ ਖੁੱਲ੍ਹੇ ਸਥਾਨਾਂ ਵਿੱਚ ਬਰਸਾਤੀ ਤੇ ਗੰਦੇ ਪਾਣੀ ਦੇ ਖੜ੍ਹਨ ਕਾਰਨ ਪੈਦਾ ਹੋਣ ਵਾਲੇ ਮੱਛਰਾਂ ਦੇ ਲਾਰਵੇ ਅਤੇ ਪੀਣ ਵਾਲੇ ਪਾਣੀ ਦੇ ਦੂਸ਼ਿਤ ਹੋਣ ਕਾਰਨ ਹੋਣ ਵਾਲੀਆਂ ਬਿਮਾਰੀਆਂ ਜਿਵੇਂ ਹੈਜ਼ਾ, ਗੰਭੀਰ ਦਸਤ ਤੇ ਡੇਂਗੂ ਦੇ ਫੈਲਣ ਦੀਆਂ ਘਟਨਾਵਾਂ ਦੀ ਰੋਕਥਾਮ ਲਈ ਤੁਰੰਤ ਠੋਸ ਕਦਮ ਉਠਾਉਣ ਦੇ ਆਦੇਸ਼ ਦਿੱਤੇ ਹਨ । ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪੀਣ ਵਾਲੇ ਪਾਣੀ ਦੀ ਸਪਲਾਈ ਵਾਲੀਆਂ ਪਾਈਪਾਂ ਤੇ ਸੀਵਰੇਜ ਵਾਲੀਆਂ ਪਾਈਪਾਂ ਦੀ ਆਪਸ ਵਿੱਚ ਮਿਕਸਿੰਗ ਨਾ ਹੋਵੇ ਅਤੇ ਉਸਾਰੀ ਵਾਲੇ ਸਥਾਨਾਂ ’ਤੇ ਪਾਈਪਾਂ ਦਾ ਉਚੇਚਾ ਧਿਆਨ ਰੱਖਿਆ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਸਖਤ ਹਦਾਇਤ ਕੀਤੀ ਕਿ ਪਾਇਪਲਾਈਨਾਂ ਦੀ ਰੋਜ਼ਾਨਾ ਚੈਕਿੰਗ ਕੀਤੀ ਜਾਵੇ ਅਤੇ ਕਿਸੇ ਵੀ ਥਾਂ ਉੱਤੇ ਕੋਈ ਨੁਕਸ ਸਾਹਮਣੇ ਆਉਣ ’ਤੇ ਫੌਰੀ ਕਾਰਵਾਈ ਨੂੰ ਅਮਲ ਵਿੱਚ ਲਿਆਂਦਾ ਜਾਵੇ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਜ਼ਿਲ੍ਹਾ ਸੰਗਰੂਰ ਦੇ ਕਿਸੇ ਵੀ ਖੇਤਰ ਵਿੱਚ ਪਾਣੀ ਦੇ ਦੂਸ਼ਿਤ ਹੋਣ ਜਾਂ ਸੀਵਰੇਜ ਦੇ ਨੁਕਸ ਦਾ ਮਾਮਲਾ ਧਿਆਨ ਵਿੱਚ ਆਉਂਦਾ ਹੈ ਤਾਂ ਉਸ ਦੀ ਸ਼ਿਕਾਇਤ ਤੁਰੰਤ ਹੈਲਪਲਾਈਨ ਨੰਬਰ 1800313155066 ’ਤੇ ਦਰਜ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਇਹ ਹੈਲਪ ਲਾਈਨ ਲੋਕਾਂ ਦੀ ਸੁਵਿਧਾ ਲਈ ਸਥਾਪਿਤ ਕੀਤੀ ਗਈ ਹੈ ਤਾਂ ਕਿ ਕਿਸੇ ਵੀ ਤਰ੍ਹਾਂ ਦੇ ਨੁਕਸਾਨ ਤੋਂ ਬਚਿਆ ਜਾ ਸਕੇ । ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਧੀਕ ਡਿਪਟੀ ਕਮਿਸ਼ਨਰ ਆਕਾਸ਼ ਬਾਂਸਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਰਜੀਤ ਵਾਲੀਆ, ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ, ਸੀਵਰੇਜ ਬੋਰਡ, ਸਿਹਤ ਵਿਭਾਗ, ਸਿੱਖਿਆ ਵਿਭਾਗ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ, ਕਾਰਜਸਾਧਕ ਅਫ਼ਸਰਾਂ ਸਮੇਤ ਹੋਰ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਆਦੇਸ਼ ਦਿੱਤੇ ਕਿ ਵਿਦਿਅਕ ਅਦਾਰਿਆਂ, ਟਿਊਬਵੈਲਾਂ, ਘਰਾਂ ਵਿੱਚ ਪੀਣ ਵਾਲੇ ਪਾਣੀ ਦੀਆਂ ਟੂਟੀਆਂ ਰਾਹੀਂ ਆਉਂਦੇ ਪਾਣੀ ਦੇ ਰੋਜ਼ਾਨਾ ਸੈਂਪਲ ਇਕੱਤਰ ਕਰਕੇ ਪਰਖ ਕੀਤੀ ਜਾਵੇ ਅਤੇ ਪਾਣੀ ਦਾ ਸੈਂਪਲ ਫੇਲ੍ਹ ਪਾਏ ਜਾਣ ਦੀ ਸੂਰਤ ਵਿੱਚ ਸਬੰਧਤ ਵਿਭਾਗ ਕਲੋਰੀਨੇਟਿਡ ਵਾਟਰ ਟੈਂਕਰ ਅਤੇ ਪ੍ਰਭਾਵਿਤ ਪਰਿਵਾਰਾਂ ਨੂੰ ਕਲੋਰੀਨ ਦੀਆਂ ਗੋਲੀਆਂ ਤੇ ਓ.ਆਰ.ਐਸ ਮੁਹੱਈਆ ਕਰਵਾਉਣ ਦਾ ਪ੍ਰਬੰਧ ਕਰੇਗਾ। ਡਿਪਟੀ ਕਮਿਸ਼ਨਰ ਨੇ ਵਿਭਾਗੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਕੱਤਰ ਕੀਤੇ ਸੈਂਪਲਾਂ ਨੂੰ ਜਾਂਚ ਲਈ ਸੰਗਰੂਰ ਸ਼ਹਿਰ ਵਿਖੇ ਸਥਿਤ ਰੀਜਨਲ ਵਾਟਰ ਟੈਸਟਿੰਗ ਲੈਬਾਰਟਰੀ ਵਿਖੇ ਭੇਜਿਆ ਜਾਵੇ । ਇਸ ਮੌਕੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਐਕਸੀਅਨ ਨੇ ਦੱਸਿਆ ਕਿ ਪਾਣੀ ਦੇ ਨਮੂਨਿਆਂ ਵਿੱਚ ਹਾਈਡ੍ਰੋਜਨ ਸਲਫਾਈਡ ਪੈਦਾ ਕਰਨ ਵਾਲੇ ਬੈਕਟੀਰੀਆ ਦੀ ਮੌਜੂਦਗੀ ਦਾ ਪਤਾ ਲਗਾਉਣ ਲਈ ਹਾਈਡ੍ਰੋਜਨ ਸਲਫਾਈਡ ਦੀਆਂ ਸ਼ੀਸ਼ੀਆਂ ਦੀ ਵਰਤੋਂ ਮਾਈਕ੍ਰੋਬਾਇਓਲੋਜੀਕਲ ਜਾਂਚ ਵਿੱਚ ਕੀਤੀ ਜਾਂਦੀ ਹੈ ਅਤੇ ਇਹ ਬੈਕਟੀਰੀਆ ਗੰਦਗੀ ਤੇ ਜਰਾਸੀਮ ਜੀਵਾਣੂਆਂ ਦੀ ਸੰਭਾਵੀ ਮੌਜੂਦਗੀ ਦਾ ਸੰਕੇਤ ਦੇ ਸਕਦੇ ਹਨ। ਡਿਪਟੀ ਕਮਿਸ਼ਨਰ ਨੇ ਸਬੰਧਿਤ ਐਕਸੀਅਨ ਨੂੰ 5000 ਹਾਈਡ੍ਰੋਜਨ ਸਲਫਾਈਡ ਵਾਇਲਸ ਖਰੀਦਣ ਦੀ ਹਦਾਇਤ ਕੀਤੀ ਤਾਂ ਕਿ ਲੋਕ ਆਪਣੇ ਘਰਾਂ ਵਿੱਚ ਬੈਠੇ ਹੀ ਪਾਣੀ ਦੀ ਪਰਖ ਕਰ ਸਕਣ । ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਪਿੰਡਾਂ ਤੇ ਸ਼ਹਿਰਾਂ ਵਿੱਚ ਛੱਪੜਾਂ ਤੇ ਹੋਰ ਅਜਿਹੀਆਂ ਥਾਵਾਂ, ਜਿਥੇ ਪਾਣੀ ਖੜ੍ਹਦਾ ਹੈ, ਉਥੇ ਮੱਛਰ ਦੇ ਲਾਰਵੇ ’ਤੇ ਲਾਰਵਾਸਾਈਡ ਦਵਾਈ ਦਾ ਛਿੜਕਾਅ ਕਰਨ ਅਤੇ ਸਿਹਤ ਵਿਭਾਗ ਵੱਲੋਂ ਮਲਟੀਪਰਪਜ਼ ਹੈਲਥ ਵਰਕਰਾਂ ਰਾਹੀਂ ਘਰ ਘਰ ਸਰਵੇਖਣ ਕਰਵਾਉਣ ਦੀ ਹਦਾਇਤ ਵੀ ਕੀਤੀ। ਉਨ੍ਹਾਂ ਨੇ ਜਨਤਕ ਸਥਾਨ ਜਿਵੇਂ ਬਸ ਸਟੈਂਡ, ਰੇਹੜੀ ਫੜੀ ਵਾਲੇ ਸਥਾਨਾਂ ਦੀ ਨਿਯਮਤ ਸਾਫ਼ ਸਫਾਈ, ਪਿੰਡਾਂ ਤੇ ਸ਼ਹਿਰਾਂ ’ਚ ਗਲੀਆਂ ਦੀ ਰੋਜ਼ਾਨਾ ਸਾਫ਼ ਸਫਾਈ, ਕੂੜਾ ਕਰਕਟ ਪ੍ਰਬੰਧਨ, ਪਾਰਕਾਂ ’ਚ ਖੜ੍ਹੇ ਘਾਹ ਦੀ ਕਟਾਈ, ਪਿੰਡਾਂ ਤੇ ਸ਼ਹਿਰਾਂ ’ਚ ਫੋਗਿੰਗ ਕਰਵਾਉਣ ਦੀ ਹਦਾਇਤ ਕੀਤੀ । ਡਿਪਟੀ ਕਮਿਸ਼ਨਰ ਨੇ ਨਾਗਰਿਕਾਂ ਨੂੰ ਵੀ ਅਪੀਲ ਕੀਤੀ ਹੈ ਕਿ ਘਰਾਂ ਦੀਆਂ ਛੱਤਾਂ, ਚੁਬਾਰਿਆਂ ਤੇ ਕੂਲਰਾਂ ਦੀ ਸਫਾਈ ਰੱਖੀ ਜਾਵੇ। ਉਨ੍ਹਾਂ ਨੇ ਸਿਹਤ ਵਿਭਾਗ ਨੂੰ ਗਾਈਡਲਾਈਨਜ਼ ਮੁਤਾਬਕ ਅਣਸੁਖਾਵੀਂ ਘਟਨਾ ਦੀ ਤਿਆਰੀ ਵਜੋਂ ਰਿਸਪਾਂਸ ਟੀਮਾਂ ਦਾ ਗਠਨ ਕਰਨ ਤੇ ਹੈਜਾ, ਦਸਤ ਤੇ ਡੇਂਗੂ ਵਰਗੀਆਂ ਬਿਮਾਰੀਆਂ ਦੀ ਰੋਕਥਾਮ ਲਈ ਹਸਪਤਾਲਾਂ ’ਚ ਸੰਭਾਵੀ ਮਰੀਜ਼ਾਂ ਲਈ ਲੋੜ ਅਨੁਸਾਰ ਬਿਸਤਰੇ, ਦਵਾਈਆਂ ਸਮੇਤ ਹੋਰ ਲੋੜੀਂਦੇ ਸੁਚੱਜੇ ਪ੍ਰਬੰਧ ਕਰਨ ਦੀ ਹਦਾਇਤ ਕੀਤੀ ।

Related Post