ਪੰਜਾਬ `ਚ ਸਰਕਾਰੀ ਇਮਾਰਤਾਂ ਤੇ ਪੁਲਾਂ ਦੀ ਸੁਰੱਖਿਆ ਜਾਂਚ ਦੇ ਦਿੱਤੇ ਹੁਕਮ
ਚੰਡੀਗੜ੍ਹ, 8 ਸਤੰਬਰ 2026 : ਪੰਜਾਬ ਦੇ ਲੋਕ ਨਿਰਮਾਣ ਮੰਤਰੀ (Public Works Minister) ਵਲੋਂ ਵਿਭਾਗ ਦੇ ਅਧਿਕਾਰੀਆਂ ਨੂੰ ਸਰਕਾਰੀ ਇਮਾਰਤਾਂ, ਪੁਲਾਂ ਅਤੇ ਹੋਰ ਬ੍ਰਿਜ ਸਟਰਕਚਰਜ਼ ਦੀ ਸੁਰੱਖਿਆ ਜਾਂਚ ਕਰਵਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ ।
ਕਿਹੜੀ ਇਮਾਰਤਾਂ ਤੇ ਪੁਲਾਂ ਦੀ ਸੁਰੱਖਿਆ ਜਾਂਚ ਦੇ ਦਿੱਤੇ ਗਏ ਹਨ ਹੁਕਮ
ਮਿਲੀ ਜਾਣਕਾਰੀ ਅਨੁਸਾਰ ਮੁੱਖ ਮੰਤਰੀ (Chief Minister) ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ (Punjab Government) ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ. ਟੀ. ਓ. ਵਲੋਂ ਜੋ ਬੀਤੇ ਦਿਨੀਂ ਸਮੁੱਚੇ ਪੰਜਾਬ ਦੀਆਂ ਸਰਕਾਰੀ ਇਮਾਰਤਾਂ, ਪੁਲਾਂ ਅਤੇ ਹੋਰ ਬ੍ਰਿਜ ਸਟਰਕਚਰਜ ਦੀ ਸੁਰੱਖਿਆ ਜਾਂਚ (ਸਟਰਕਚਰਲ ਆਡਿਟ) ਕਰਵਾਉਣ ਦੇ ਹੁਕਮ ਦਿੱਤੇ ਗਏ ਹਨ ਉਹ ਲੋਕ ਨਿਰਮਾਣ ਵਿਭਾਗੀ ਦੇ ਅਧਿਕਾਰ ਖੇਤਰ ਵਿਚ ਆਉਣ ਵਾਲੀਆਂ ਸਰਕਾਰੀ ਇਮਾਰਤਾਂ, ਪੁਲਾਂ ਤੇ ਹੋਰ ਬ੍ਰਿਜ ਸਟਰਚਰਜ ਦੀ ਸੁਰੱਖਿਆ ਜਾਂਚ ਦੇ ਹੁਕਮ ਦਿੱਤੇ ਗਏ ਹਨ ।
ਹੋਰ ਕੀ ਆਖਿਆ ਕੈਬਨਿਟ ਮੰਤਰੀ ਹਰਭਜਨ ਸਿੰਘ ਨੇ
ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਸੁਰੱਖਿਆ ਅਤੇ ਭਲਾਈ ਨੂੰ ਸਰਵਉੱਚ ਤਰਜੀਹ ਦਿੰਦੀ ਹੈ । ਸਰਕਾਰ ਦਾ ਮਕਸਦ ਪਬਲਿਕ ਬੁਨਿਆਦੀ ਢਾਂਚੇ ਦੀ ਮਜ਼ਬੂਤੀ, ਸੁਰੱਖਿਆ ਅਤੇ ਸਮੇਂ ਸਿਰ ਰੱਖ-ਰਖਾਅ ਨੂੰ ਯਕੀਨੀ ਬਣਾਉਣਾ ਹੈ । ਮੰਤਰੀ ਹਰਭਜਨ ਸਿੰਘ ਈ. ਟੀ. ਓ. (Harbhajan Singh E. T. O.) ਨੇ ਨਿਰਦੇਸ਼ ਦਿੱਤਾ ਕਿ ਸਾਰੀਆਂ ਸਰਕਾਰੀ ਇਮਾਰਤਾਂ ਦੀ ਸੰਬੰਧਤ ਫੀਲਡ ਅਧਿਕਾਰੀਆਂ ਰਾਹੀਂ ਜਾਂਚ ਕਰਵਾ ਕੇ ਉਨ੍ਹਾਂ ਦੀ ਸਟਰਕਚਰਲ ਸਥਿਤੀ ਦਾ ਵਿਸਥਾਰਤ ਮੁਲਾਂਕਣ ਕੀਤਾ ਜਾਵੇ ।
ਅਸੁਰੱਖਿਅਤ ਸਰਕਾਰੀ ਇਮਾਰਤਾਂ ਦੀ ਵਰਤੋਂ ਨਾ ਕੀਤੇ ਜਾਵੇ : ਈ. ਟੀ. ਓ.
ਜਾਂਚ ਦੌਰਾਨ ਸਾਹਮਣੇ ਆਉਣ ਵਾਲੀਆਂ ਕਮੀਆਂ, ਨੁਕਸਾਂ ਜਾਂ ਕਮਜ਼ੋਰੀਆਂ ਨੂੰ ਤੁਰੰਤ ਦੂਰ ਕਰਨ ਲਈ ਜ਼ਰੂਰੀ ਉਪਾਅ, ਮੁਰੰਮਤ ਜਾਂ ਮੁੜ-ਵਸੇਬਾ ਕਾਰਜ ਤਰਜੀਹ ਦੇ ਆਧਾਰ `ਤੇ ਕਰਵਾਏ ਜਾਣ । ਉਨ੍ਹਾਂ ਸਪੱਸ਼ਟ ਕੀਤਾ ਕਿ ਜਿਨ੍ਹਾਂ ਸਰਕਾਰੀ ਇਮਾਰਤਾਂ ਨੂੰ ਅਸੁਰੱਖਿਅਤ ਐਲਾਨਿਆ ਗਿਆ ਹੈ, ਉਨ੍ਹਾਂ ਦੀ ਕਿਸੇ ਵੀ ਸਥਿਤੀ `ਚ ਵਰਤੋਂ ਨਾ ਹੋਣ ਦਿੱਤੀ ਜਾਵੇ, ਜਦੋਂ ਤੱਕ ਜ਼ਰੂਰੀ ਸੁਧਾਰਾਤਮਕ ਕਾਰਜ ਪੂਰੇ ਕਰ ਕੇ ਉਨ੍ਹਾਂ ਨੂੰ ਦੁਬਾਰਾ ਸੁਰੱਖਿਅਤ ਐਲਾਨਿਆ ਨਾ ਜਾਵੇ ।
