post

Jasbeer Singh

(Chief Editor)

ਸਕੂਲਾਂ ਦੇ ਮੁਖੀ,ਇੰਚਾਰਜ ਅਤੇ ਹੈੱਡ ਮਾਸਟਰਾਂ ਨੂੰ ਸਕੂਲਾਂ ਵਿੱਚ ਸਫਾਈ ਦਾ ਪ੍ਰਬੰਧ ਕਰਨ ਸਬੰਧੀ ਆਦੇਸ਼ ਦਿੱਤੇ ||

post-img

ਜ਼ਿਲ੍ਹਾ ਸਿੱਖਿਆ ਅਫ਼ਸਰ ਲੁਧਿਆਣਾ ਵੱਲੋਂ ਨੋਟਿਸ ਜਾਰੀ ਕਰਕੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦੇ ਸਕੂਲ ਮੁਖੀ,ਇੰਚਾਰਜ ਅਤੇ ਹੈੱਡ ਮਾਸਟਰਾਂ ਨੂੰ ਸਕੂਲਾਂ ਵਿੱਚ ਸਫਾਈ ਦਾ ਪ੍ਰਬੰਧ ਕਰਨ ਸਬੰਧੀ ਆਦੇਸ਼ ਦਿੱਤੇ ਹਨ।ਪੰਜਾਬ ਵਿੱਚ ਗਰਮੀਆਂ ਦੀਆਂ ਛੁੱਟੀਆਂ ਖ਼ਤਮ ਹੋਣ ਵਾਲੀਆਂ ਹਨ। 1 ਜੁਲਾਈ ਤੋਂ ਪੰਜਾਬ ਦੇ ਸਾਰੇ ਸਕੂਲ ਖੁੱਲ੍ਹ ਜਾਣਗੇ। ਇਸ ਵਿਚਾਲੇ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਜ਼ਿਲ੍ਹਾ ਸਿੱਖਿਆ ਅਫ਼ਸਰ ਲੁਧਿਆਣਾ ਵੱਲੋਂ ਨੋਟਿਸ ਜਾਰੀ ਕਰਕੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦੇ ਸਕੂਲ ਮੁਖੀ,ਇੰਚਾਰਜ ਅਤੇ ਹੈੱਡ ਮਾਸਟਰਾਂ ਨੂੰ ਸਕੂਲਾਂ ਵਿੱਚ ਸਫਾਈ ਦਾ ਪ੍ਰਬੰਧ ਕਰਨ ਸਬੰਧੀ ਆਦੇਸ਼ ਦਿੱਤੇ ਹਨ। ਜ਼ਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਇਨ੍ਹਾਂ ਹੁਕਮਾਂ/ਹਦਾਇਤਾਂ ਦੀ ਪਾਲਣਾ ਕਰਨ ਲਈ ਕਿਹਾ ਗਿਆ ਹੈ।1. 1 ਜੁਲਾਈ ਤੋਂ ਪਹਿਲਾਂ-ਪਹਿਲਾਂ ਸਕੂਲ ਦੇ ਸਾਰੇ ਕਮਰਿਆਂ ਦੀ ਚੰਗੀ ਤਰ੍ਹਾਂ ਸਾਫ-ਸਫਾਈ ਕਰਵਾਈ ਜਾਵੇ। 2. ਪੀਣ ਵਾਲੇ ਪਾਣੀ ਦੀ ਟੈਂਕੀ ਦੀ ਸਾਫ-ਸਫਾਈ ਕਰਵਾਈ ਜਾਵੇ। 3. ਸਕੂਲ ਦੇ ਗਰਾਊਂਡ ਦੀ ਚੰਗੀ ਤਰ੍ਹਾਂ ਸਾਫ-ਸਫਾਈ ਕਰਵਾਈ ਜਾਵੇ। 4. ਆਗਾਮੀ ਹੋਣ ਵਾਲੀਆਂ ਖੇਡਾਂ ਲਈ ਗਰਾਊਂਡ ਤਿਆਰ ਕਰਕੇ ਬੱਚਿਆਂ ਨੂੰ ਖੇਡਾਂ ਸਬੰਧੀ ਤਿਆਰੀ ਕਰਵਾਉਣੀ ਲਾਜਮੀ ਬਣਾਈ ਜਾਵੇ।

Related Post

Instagram