post

Jasbeer Singh

(Chief Editor)

Punjab

ਚੋਣਾਂ ਦੇ ਮੱਦੇਨਜ਼ਰ ਅਸਲਾ ਧਾਰਕਾਂ ਨੂੰ ਹਥਿਆਰ ਚੁੱਕ ਕੇ ਚੱਲਣ ਦੀ ਪਾਬੰਦੀ ਦੇ ਹੁਕਮ ਜਾਰੀ

post-img

ਚੋਣਾਂ ਦੇ ਮੱਦੇਨਜ਼ਰ ਅਸਲਾ ਧਾਰਕਾਂ ਨੂੰ ਹਥਿਆਰ ਚੁੱਕ ਕੇ ਚੱਲਣ ਦੀ ਪਾਬੰਦੀ ਦੇ ਹੁਕਮ ਜਾਰੀ 17 ਦਸੰਬਰ ਤੱਕ ਲਾਗੂ ਰਹਿਣਗੇ ਪਾਬੰਦੀ ਦੇ ਆਦੇਸ਼- ਜ਼ਿਲਾ ਮੈਜਿਸਟਰੇਟ ਮਾਲੇਰਕੋਟਲਾ, 1 ਦਸੰਬਰ 2025 : : ਮੁੱਖ ਚੋਣ ਕਮਿਸ਼ਨ, ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸੰਮਤੀ-2025 ਦੀਆਂ ਚੋਣਾਂ 14 ਦਸੰਬਰ 2025 ਦਿਨ ਐਤਵਾਰ ਨੂੰ ਕਰਵਾਈਆਂ ਜਾ ਰਹੀਆਂ ਹਨ। ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ (ਬੀ.ਐਨ.ਐਸ.ਐਸ) 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹੇ ਵਿੱਚ ਹੋਣ ਵਾਲੀ ਚੋਣ ਪ੍ਰਕਿਰਿਆ ਨੂੰ ਸ਼ਾਂਤੀ ਪੂਰਵਕ ਤਰੀਕੇ ਨਾਲ ਮੁਕੰਮਲ ਕਰਵਾਉਣ ਅਤੇ ਅਮਨ-ਕਾਨੂੰਨ ਦੀ ਵਿਵਸਥਾ ਨੂੰ ਬਣਾਏ ਰੱਖਣ ਲਈ ਜ਼ਿਲ੍ਹੇ ਦੇ ਸਾਰੇ ਅਸਲਾ ਧਾਰਕਾਂ ਨੂੰ ਆਪਣੇ-ਆਪਣੇ ਹਥਿਆਰ ਚੁੱਕ ਕੇ ਚੱਲਣ ਦੀ ਪਾਬੰਦੀ ਦੇ ਹੁਕਮ ਜਾਰੀ ਕੀਤੇ ਗਏ ਹਨ । ਹੁਕਮਾਂ ਅਨੁਸਾਰ ਜ਼ਿਲੇ ਦੀ ਹਦੂਦ ਅੰਦਰ ਗੰਡਾਸੇ, ਤੇਜਧਾਰ ਟਕੂਏ, ਕੁਲਹਾੜੀਆਂ, ਵਿਸਫੋਟਕ ਸਮੱਗਰੀ ਅਤੇ ਹੋਰ ਗਾਤਕ ਅਸਲਾ ਭਾਵੇਂ ਉਹ ਲਾਇਸੰਸੀ ਹੀ ਕਿਉਂ ਨਾ ਹੋਵੇ, ਚੁੱਕਣ ਤੇ ਪੂਰਨ ਤੌਰ ਤੇ ਮਨਾਹੀ ਲਗਾਈ ਗਈ ਹੈ। ਇਹ ਹੁਕਮ ਆਰਮੀ ਪ੍ਰਸੋਨਲ, ਪੈਰਾ ਮਿਲਟਰੀ ਫੋਰਸਿਜ਼, ਬਾਵਰਦੀ ਪੁਲਿਸ ਕਰਮਚਾਰੀਆਂ ਅਤੇ ਬੈਂਕਾਂ ਵਿੱਚ ਗਾਰਡ ਦੀ ਨੌਕਰੀ ਕਰਦੇ ਕਰਮਚਾਰੀਆਂ ਤੇ ਲਾਗੂ ਨਹੀਂ ਹੋਵੇਗਾ । ਇਹ ਪਾਬੰਦੀ ਹੁਕਮ ਮਿਤੀ 17 ਦਸੰਬਰ ਤੱਕ ਲਾਗੂ ਰਹੇਗਾ ।

Related Post

Instagram