post

Jasbeer Singh

(Chief Editor)

10 ਅਪ੍ਰੈਲ ਨੂੰ ਮੀਟ, ਮੱਛੀ ਅਤੇ ਅੰਡਿਆਂ ਦੀਆਂ ਦੁਕਾਨਾਂ, ਰੇਹੜੀਆਂ, ਨਾਨ-ਵੈਜੀਟੇਰੀਅਨ ਹੋਟਲ, ਢਾਬੇ ਤੇ ਅਹਾਤੇ ਬੰਦ ਰੱਖ

post-img

10 ਅਪ੍ਰੈਲ ਨੂੰ ਮੀਟ, ਮੱਛੀ ਅਤੇ ਅੰਡਿਆਂ ਦੀਆਂ ਦੁਕਾਨਾਂ, ਰੇਹੜੀਆਂ, ਨਾਨ-ਵੈਜੀਟੇਰੀਅਨ ਹੋਟਲ, ਢਾਬੇ ਤੇ ਅਹਾਤੇ ਬੰਦ ਰੱਖਣ ਦੇ ਹੁਕਮ ਜਾਰੀ ਸੰਗਰੂਰ, 1 ਅਪ੍ਰੈਲ : ਵਧੀਕ ਜ਼ਿਲ੍ਹਾ ਮੈਜਿਸਟਰੇਟ ਸੰਗਰੂਰ ਅਮਿਤ ਬੈਂਬੀ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ (ਬੀ.ਐਨ.ਐਸ.ਐਸ.), 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ 10 ਅਪ੍ਰੈਲ ਦਿਨ ਵੀਰਵਾਰ ਨੂੰ ਜ਼ਿਲ੍ਹਾ ਸੰਗਰੂਰ ਵਿੱਚ ਮੀਟ, ਮੱਛੀ ਅਤੇ ਅੰਡਿਆਂ ਦੀਆਂ ਦੁਕਾਨਾਂ, ਰੇਹੜੀਆਂ, ਨਾਨ-ਵੈਜੀਟੇਰੀਅਨ ਹੋਟਲ, ਢਾਬੇ, ਅਹਾਤੇ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ । ਹੁਕਮਾਂ ‘ਚ ਕਿਹਾ ਗਿਆ ਹੈ ਕਿ ਜੈਨ ਧਰਮ ਦੇ 24ਵੇਂ ਤ੍ਰੀਥੈਂਕਰ ਭਗਵਾਨ ਮਹਾਂਵੀਰ ਸਵਾਮੀ ਜੀ ਦਾ ਜਨਮ ਦਿਹਾੜਾ ਮਿਤੀ 10/04/2025 ਨੂੰ ਅਹਿੰਸਾ ਦਿਵਸ ਵਜੋਂ ਮਨਾਇਆ ਜਾ ਰਿਹਾ ਹੈ। ਧਾਰਮਿਕ ਰੀਤੀ ਰਿਵਾਜਾਂ ਅਨੁਸਾਰ ਭਗਵਾਨ ਮਹਾਂਵੀਰ ਜੈਯੰਤੀ ਵਾਲੇ ਦਿਨ ਕਿਸੇ ਵੀ ਜਾਨਵਰ ਦੀ ਹੱਤਿਆ ਕਰਨਾ ਅਸ਼ੁੱਭ ਹੈ। ਇਸ ਦਿਨ ਜੀਵ ਹੱਤਿਆ ਕਰਨ ਨਾਲ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਦੀ ਹੈ ਅਤੇ ਸ਼ਰਾਰਤੀ ਅਨਸਰਾਂ ਵੱਲੋਂ ਇਸ ਦਾ ਨਜ਼ਾਇਜ਼ ਫਾਇਦਾ ਵੀ ਉਠਾਇਆ ਜਾ ਸਕਦਾ ਹੈ। ਇਸ ਲਈ ਅਮਨ ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਲਈ ਇਹ ਹੁਕਮ ਜਾਰੀ ਕੀਤੇ ਗਏ ਹਨ।

Related Post