post

Jasbeer Singh

(Chief Editor)

Patiala News

ਮਹਾਂਵੀਰ ਜੈਯੰਤੀ ਮੌਕੇ 31 ਮਾਰਚ ਨੂੰ ਮੀਟ-ਆਂਡੇ ਦੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮ : ਜ਼ਿਲ੍ਹਾ ਮੈਜਿਸਟਰੇਟ

post-img

ਮਹਾਂਵੀਰ ਜੈਯੰਤੀ ਮੌਕੇ 31 ਮਾਰਚ ਨੂੰ ਮੀਟ-ਆਂਡੇ ਦੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮ : ਜ਼ਿਲ੍ਹਾ ਮੈਜਿਸਟਰੇਟ ਮਾਲੇਰਕੋਟਲਾ 24 ਮਾਰਚ 2026 : ਜ਼ਿਲ੍ਹਾ ਮੈਜਿਸਟਰੇਟ ਮਾਲੇਰਕੋਟਲਾ ਵਿਰਾਜ ਐਸ. ਤਿੜਕੇ ਨੇ ਫ਼ੌਜਦਾਰੀ ਸੰਘਤਾ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 (ਬੀ. ਐਨ. ਐਸ. ਐਸ.) ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ 31 ਮਾਰਚ 2026 ਦਿਨ ਮੰਗਲਵਾਰ ਨੂੰ ਮਹਾਂਵੀਰ ਜੈਯੰਤੀ ਦੇ ਮੌਕੇ ਤੇ ਜ਼ਿਲ੍ਹਾ ਮਾਲੇਰਕੋਟਲਾ ਦੀ ਹਦੂਦ ਅੰਦਰ ਜ਼ਿਲ੍ਹਾ ਮਾਲੇਰਕੋਟਲਾ ਵਿੱਚ ਮੀਟ, ਮੱਛੀ ਅਤੇ ਅੰਡਿਆਂ ਦੀਆਂ ਦੁਕਾਨਾਂ, ਰੇਹੜੀਆਂ, ਨਾਨ-ਵੈਜੀਟੇਰੀਅਨ ਹੋਟਲ/ ਢਾਬੇ ਅਤੇ ਅਹਾਤੇ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ । ਐਸ. ਐਸ. ਜੈਨ ਸਭਾ ਮਾਲੇਰਕੋਟਲਾ ਅਨੁਸਾਰ ਮਿਤੀ 31 ਮਾਰਚ ਨੂੰ ਭਗਵਾਨ ਮਹਾਂਵੀਰ ਸਵਾਮੀ ਦਾ ਜਨਮ ਦਿਹਾੜਾ ਅਹਿੰਸਾ ਦਿਵਸ ਵਜੋਂ ਮਨਾਇਆ ਜਾਣਾ ਹੈ । ਇਸ ਦਿਨ ਕਿਸੇ ਜਾਨਵਰ ਦੀ ਹੱਤਿਆ ਕਰਨਾ ਧਾਰਮਿਕ ਰੀਤੀ ਰਿਵਾਜ਼ਾਂ ਅਨੁਸਾਰ ਅਸ਼ੁਭ ਹੈ । ਸੋ ਇਸ ਦਿਨ ਜੀਵ ਹੱਤਿਆ ਕਰਨ ਨਾਲ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚ ਸਕਦੀ ਹੈ ਅਤੇ ਸ਼ਰਾਰਤੀ ਅਨਸਰਾਂ ਵੱਲੋਂ ਇਸ ਦਾ ਨਜਾਇਜ਼ ਫ਼ਾਇਦਾ ਉਠਾਇਆ ਜਾ ਸਕਦਾ ਹੈ । ਮਾਮਲੇ ਦੀ ਤੱਤਪਰਤਾ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਮੈਜਿਸਟਰੇਟ ਵੱਲੋਂ 31 ਮਾਰਚ ਨੂੰ ਮਹਾਂਵੀਰ ਜੈਯੰਤੀ ਮੌਕੇ ਇਹ ਹੁਕਮ ਜਾਰੀ ਕੀਤੇ ਗਏ ਹਨ ।

Related Post

Instagram