

ਵਾਤਾਵਰਣ ਸਿੱਖਿਆ ਪ੍ਰੋਗਰਾਮ ਦੌਰਾਨ ਸੈਮੀਨਾਰ ਦਾ ਆਯੌਜਨ ਪਟਿਆਲਾ : ਸ਼੍ਰੋਮਣੀ ਗੁਰਦੁਆਰਾ ਪ੍ਰੰਬਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਮਾਤਾ ਸਾਹਿਬ ਕੌਰ ਖਾਲਸਾ ਗਰਲਜ਼ ਕਾਲਜ ਆਫ ਐਜੂਕੇਸ਼ਨ, ਧਾਮੋਮਾਜਰਾ ਪਟਿਆਲਾ ਦੇ ਈਕੋ ਕਲੱਬ ਅਤੇ ਐੱਨ. ਐੱਸ. ਐੱਸ ਵਿਭਾਗ ਵੱਲੋਂ ਭਾਰਤ ਸਰਕਾਰ ਦੇ ਵਾਤਾਵਰਨ, ਜੰਗਲਾਤ ਅਤ ੇ ਜਲਵਾਯੂ ਪਰਿਵਰਤਨ ਮੰਤਰਾਲੇ ਦੀ ਸਰਪ੍ਰਸਤੀ ਅਤੇ ਪੰਜਾਬ ਰਾਜ ਵਿਗਿਆਨ ਅਤੇ ਤਕਨਾਲੋਜੀ ਕੋਂਸਲ ਦੇ ਸਹਿਯੋਗ ਨਾਲ ਕਾਲਜ ਕੈਂਪਸ ਵਿਖੇ "Earth's Worth: Don't Waste it" ਵਿਸ਼ੇ ਤੇ ਸੈਮੀਨਾਰ ਦਾ ਆਯੋਜਨ ਕੀਤਾ ਗਿਆ । ਇਸ ਮੌਕੇ ਉਘੇ ਸਮਾਜ ਸੇਵੀ ਸ੍ਰੀ ਸੁਸ਼ੀਲ ਕੁਮਾਰ ਗੌਤਮ, ਪ੍ਰਧਾਨ ਜਨ ਹਿੱਤ ਸਮਿਤੀ, ਪਟਿਆਲਾ ਨੇ ਮੁੱਖ ਮਹਿਮਾਨ ਦੀ ਅਤੇ ਡਾ. ਜੀ. ਐਸ. ਆਨੰਦ ਸਾਬਕਾ ਗੰਜਨਲ ਡਾਇਰੈਕਟਰ ਤੇ ਹੈੱਡ ਆਫ ਐਨ. ਐਸ. ਐਨ. ਆਈ. ਐਸ., ਪਟਿਆਲਾ ਨੇ ਵਿਸ਼ੇਸ਼ ਮਹਿਮਾਨ ਦੀ ਭੂਮਿਕਾ ਨਿਭਾਈ । ਕਾਲਜ ਪ੍ਰਿੰਸੀਪਲ ਡਾ. ਹਰਮੀਤ ਕੌਰ ਆਨੰਦ ਨੇ ਰਸਮੀ ਤੌਰ ਤੇ ਆਏ ਹੋਏ ਮਹਿਮਾਨਾਂ ਨੂੰ "ਜੀ ਆਇਆ" ਆਖਿਆ ਅਤੇ ਵਿਦਿਆਰਥਣਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਜਿੰਮੇਵਾਰ ਨਾਗਰਿਕ ਹੋਣ ਦੇ ਨਾਤੇ ਤੁਹਾਨੂੰ ਇਹ ਸਮਝਣਾ ਚਾਹੀਦਾ ਹੈ ਕਿ ਵਾਤਾਵਰਣ ਦੀ ਸੰਭਾਲ ਦੀ ਜਿੰਮੇਵਾਰੀ ਸਿਰਫ ਸਰਕਾਰ ਦੀ ਹੀ ਨਹੀਂ ਸਗੋਂ ਹਰੇਕ ਨਾਗਰਿਕ ਦੀ ਬਣਦੀ ਹੈ ਸੋ ਵਾਤਾਵਰਣ ਨੂੰ ਬਚਾਉਣ ਲਈ ਤੁਹਾਨੂੰ ਵੀ ਪੁਰ ਜ਼ੋਰ ਯਤਨ ਕਰਨੇ ਚਾਹੀਦੇ ਹਨ । ਸ੍ਰੀ ਸੁਸ਼ੀਲ ਕੁਮਾਰ ਗੌਤਮ ਨੇ ਕਿਹਾ ਕਿ ਵਾਤਾਵਰਣ ਅੱਜ ਦੇ ਸਮੇਂ ਦਾ ਬਹੁਤ ਮਹੱਤਵਪੂਰਨ ਮੁੱਦਾ ਹੈ । ਮਨੁੱਖੀ ਸਰੀਰ ਪੰਜ ਭੋਤਿਕ ਤੱਤਾਂ ਦਾ ਬਣਿਆ ਹੋਇਆ ਹੈ । ਇਹਨਾਂ ਦੇ ਵਿੱਚ ਸੰਤੁਲਨ ਹੋਣਾ ਬਹੁਤ ਜਰੂਰੀ ਹੈ ਕਿਉਂਕਿ ਇਹਨਾਂ ਬ ਿਨਾਂ ਮਨੁੱਖੀ ਜੀਵਨ ਸੰਭਵ ਨਹੀਂ ਹੈ ਪਰ ਮਨੁੱਖ ਆਪਣੀ ਗਲਤ ਜੀਵਨ ਸ਼ੈਲੀ ਕਰਕੇ ਇਸ ਸੰਤੁਲਨ ਨੂੰ ਲਗਾਤਾਰ ਖਰਾਬ ਕਰ ਰਿਹਾ ਹੈ । ਅੰਨ੍ਹੇਵਾਹ ਜੰਗਲਾ ਂ ਦੀ ਕਟਾਈ, ਆਵਾਜਾਈ ਦੇ ਸਾਧਨਾਂ ਦਾ ਵਾਧਾ ਅਤੇ ਫੈਕਟਰੀਆਂ ਵਿ ੱਚੋਂ ਨਿਕਲੇ ਗੰਦੇ ਪਦਾਰਥ ਤੇ ਧੂੰਆਂ ਮਨੁੱਖ ਨੂ ੰ ਤਬਾਹੀ ਦੀ ਕਗਾਰ ਵੱਲ ਲੈਕੇ ਜਾ ਰਹੇ ਹਨ। ਇਸ ਤਬਾਹੀ ਤੋਂ ਬਚਣ ਦਾ ਇਕੋ- ਇਕ ੱਲ ਵੱਧ ਤੋਂ ਵੱਧ ਪੌਦੇ ਲਗਾਉਣੇ ਅਤੇ ਲੱਗੇ ਹੋਏ ਰੁੱਖਾਂ ਨੂੰ ਬਚਾਉਣਾ ਹੈ ਤਾਂ ਜੋ ਆਉਣ ਵਾਲੀ ਪੀੜ੍ਹੀ ਨੂੰ ਤਸੱਲੀ ਨਾਲ ਸਾਹ ਲੈਣ ਯੋਗ ਵਾਤਾਵਰਣ ਪ੍ਰਦਾਨ ਕਰ ਸਕੀਏ । ਵਿਸ਼ੇਸ਼ ਮਹਿਮਾਨ ਡਾ. ਜੀ. ਐਸ. ਆਨੰਦ ਨੇ ਗੁਰਬਾਣੀ ਦਾ ਹਵਾਲਾ ਦੇ ਕੇ ਹਵਾ, ਪਾਣੀ ਅਤੇ ਧਰਤੀ ਦੀ ਮਨੁੱਖੀ ਜੀਵਨ ਵਿੱਚ ਮਹੱਤਤਾ ਨੂੰ ਦਰਸਾਇਆ । ਉਹਨਾਂ ਨੇ ਕਿਹਾ ਕਿ ਪੌਦੇ ਧਰਤੀ ਮਾਂ ਦਾ ਸ਼ਿੰਗਾਰ ਹਨ ਪਰ ਅੱਜ ਦਾ ਮਨੁੱਖ ਆਪਣੀਆਂ ਜ਼ਰੂਰਤਾਂ ਨੂ ੰ ਪੂਰਾ ਕਰਨ ਲਈ ਇਸ ਸ਼ਿੰਗਾਰ ਨੂੰ ਅੰਨ੍ਹੇਵਾਹ ਨਸ਼ਟ ਕਰ ਰਿਹਾ ਹੈ । ਉਹਨਾਂ ਨੇ ਵਿਦਿਆਰਥਣਾਂ ਨੂੰ ਹਵਾ, ਪਾਣੀ ਅਤੇ ਧਰਤੀ ਦੀ ਸਾਂਭ- ਸਭਾਲ ਲਈ ਜਾਗਰੂਕ ਕੀਤਾ । ਪ੍ਰੋਗਰਾਮ ਦੇ ਅੰਤ ਵਿਚ ਡਾ.ਹਰਪ੍ਰੀਤ ਕੌਰ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ ।