

ਜਮਹੂਰੀ ਅਧਿਕਾਰ ਸਭਾ ਅਤੇ ਤਰਕਸ਼ੀਲ ਸੁਸਾਇਟੀ ਪੰਜਾਬ ਵੱਲੋਂ ਜਨਤਕ ਜਮਹੂਰੀ ਜਥੇਬੰਦੀਆਂ ਦੇ ਸਹਿਯੋਗ ਨਾਲ ਅਰੁੰਧਤੀ ਰਾਓ ਅਤੇ ਪ੍ਰੋ. ਸ਼ੇਖ਼ ਸ਼ੌਕਤ ਹੁਸੈਨ ਖ਼ਿਲਾਫ਼ ਯੂਏਪੀਏ ਤਹਿਤ ਕੇਸ ਚਲਾਉਣ ਦੀ ਮਨਜ਼ੂਰੀ ਦੇਣ ਅਤੇ ਅੱਜ ਤੋਂ ਤਿੰਨ ਕਾਲੇ ਫ਼ੌਜਦਾਰੀ ਕਾਨੂੰਨ ਲਾਗੂ ਕੀਤੇ ਜਾਣ ਦੇ ਵਿਰੋਧ ਵਿੱਚ ਮਿਨੀ ਸਕੱਤਰੇਤ ਵਿਖੇ ਧਰਨਾ ਲਗਾਇਆ। ਉਪਰੰਤ ਮਾਰਚ ਕਰਦਿਆਂ ਡੀਸੀ ਦਫ਼ਤਰ ਪੁੱਜ ਕੇ ਲਾਗੂ ਨਵੇਂ ਕਾਨੂੰਨਾਂ ਦੀਆਂ ਕਾਪੀਆਂ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ ਤੇ ਮੰਗ ਪੱਤਰ ਸੌਂਪਿਆ। ਇਸ ਮੌਕੇ ਇਕਾਈ ਮੁਖੀ ਤਰਸੇਮ ਭਵਾਨੀਗੜ੍ਹ , ਰਾਮ ਸਿੰਘ ਬੰਗ, ਚਰਨਜੀਤ ਪਟਵਾਰੀ, ਸਰਬਜੀਤ ਓਖਲਾ, ਸੁਰੇਸ਼ ਕੁਮਾਰ, ਪਿਆਰਾ ਦੀਨ, ਰਣਧੀਰ ਸਿੰਘ, ਮੈਡਮ ਕੁਲਵੰਤ ਕੌਰ, ਰਾਮ ਕੁਮਾਰ, ਜਾਗਨ ਸਿੰਘ, ਸਨੇਹ ਲਤਾ, ਗੁਰਚਰਨ ਸਿੰਘ ਨੇ ਹਿੱਸਾ ਲਿਆ। ਜਮਹੂਰੀ ਅਧਿਕਾਰ ਸਭਾ ਪੰਜਾਬ ਅਤੇ ਤਰਕਸ਼ੀਲ ਸੁਸਾਇਟੀ ਪੰਜਾਬ ਦੇ ਸੱਦੇ ’ਤੇ ਜਨਤਕ ਜਮਹੂਰੀ ਜਥੇਬੰਦੀਆਂ ਦੇ ਕਾਰਕੁਨਾਂ ਵੱਲੋਂ ਸੰਸਾਰ ਅਰੁੰਧਤੀ ਰਾਏ ਅਤੇ ਪ੍ਰੋ. ਸੇਖ਼ ਸ਼ੌਕਤ ਹੁਸੈਨ ਖ਼ਿਲਾਫ਼ ਯੂਏਪੀਏ ਅਧੀਨ ਕੇਸ ਚਲਾਉਣ ਦੀ ਮਨਜ਼ੂਰੀ ਦੇਣ ਅਤੇ ਲਾਗੂ ਕੀਤੇ ਨਵੇਂ ਫੌਜਦਾਰੀ ਕਾਨੂੰਨਾਂ ਦੇ ਵਿਰੋਧ ਵਿਚ ਸ਼ਹਿਰ ਵਿਚ ਰੋਸ ਮਾਰਚ ਕੀਤਾ ਗਿਆ ਅਤੇ ਨਵੇਂ ਕਾਨੂੰਨਾਂ ਦੀਆਂ ਕਾਪੀਆਂ ਸਾੜਦਿਆਂ ਰੋਸ ਪ੍ਰਦਰਸ਼ਨ ਕੀਤਾ ਅਤੇ ਰਾਸ਼ਟਰਪਤੀ ਦੇ ਨਾਂ ਜੀਏ ਟੂ ਡੀਸੀ ਨੂੰ ਮੰਗ ਪੱਤਰ ਸੌਂਪਿਆ। ਜਨਤਕ ਜਮਹੂਰੀ ਜਥੇਬੰਦੀਆਂ ਦੇ ਕਾਰਕੁਨ ਸਥਾਨਕ ਤੇਜਾ ਸਿੰਘ ਸੁਤੰਤਰ ਭਵਨ ਵਿਚ ਇਕੱਠੇ ਹੋਏ ਜਿਥੇ ਰੋਸ ਰੈਲੀ ਕੀਤੀ ਗਈ। ਇਸ ਮਗਰੋਂ ਸ਼ਹਿਰ ਵਿਚ ਰੋਸ ਮਾਰਚ ਕਰਨ ਮਗਰੋਂ ਨਵੇਂ ਕਾਨੂੰਨ ਦੀਆਂ ਕਾਪੀਆਂ ਸਾੜੀਆਂ ਗਈਆਂ। ਇਸ ਮੌਕੇ ਜਮਹੂਰੀ ਅਧਿਕਾਰ ਸਭਾ ਦੇ ਸੂਬਾ ਆਗੂ ਸਵਰਨਜੀਤ ਸਿੰਘ, ਕੁਲਦੀਪ ਸਿੰਘ, ਤਰਕਸ਼ੀਲ ਸੁਸਾਇਟੀ ਦੇ ਜ਼ੋਨਲ ਮੁਖੀ ਮਾਸਟਰ ਪਰਮ ਵੇਦ, ਆਲ ਇੰਡੀਆ ਕਿਸਾਨ ਫਰੰਟ ਦੇ ਆਗੂ ਮੰਗਤ ਰਾਮ ਲੌਂਗੋਵਾਲ ਨੇ ਸੰਬੋਧਨ ਕੀਤਾ। ਨਵੇਂ ਫੌਜਦਾਰੀ ਕਾਨੂੰਨਾਂ ਖ਼ਿਲਾਫ਼ ਪੰਜਾਬ ਦੀਆਂ ਜਮਹੂਰੀ, ਤਰਕਸ਼ੀਲ, ਸੰਘਰਸ਼ੀਲ,ਅਤੇ ਜਨਤਕ ਜਥੇਬੰਦੀਆਂ ਦੇ ਆਗੂਆਂ ਨੇ ਇੱਥੇ ਕੇਂਦਰ ਸਰਕਾਰ ਖਿਲਾਫ਼ ਪ੍ਰਦਰਸ਼ਨ ਕੀਤਾ। ਇਸ ਮੌਕੇ ਫੌਜਦਾਰੀ ਕਾਨੂੰਨਾਂ ਦੀਆਂ ਕਾਪੀਆਂ ਵੀ ਸਾੜੀਆ ਗਈਆ ਅਤੇ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਜਥੇਬੰਦੀ ਦੇ ਜ਼ਿਲ੍ਹਾ ਆਗੂ ਦਰਬਾਰਾ ਸਿੰਘ ਛਾਜਲਾ, ਜਸਵੰਤ ਸਿੰਘ ਤੋਲਾਵਾਲ, ਅਮਰੀਕ ਸਿੰਘ ਗੰਢੂਆਂ,ਸੰਯੁਕਤ ਕਿਸਾਨ ਮੋਰਚਾ ਦੇ ਹਰਮੇਲ ਸਿੰਘ ਨੇ ਸੰਬੋਧਨ ਕੀਤਾ।
Popular Tags:
Related Post
Popular News
Hot Categories
Subscribe To Our Newsletter
No spam, notifications only about new products, updates.