
ਖ਼ਾਲਸਾ ਕਾਲਜ ਪਟਿਆਲਾ ਦੇ ਇੰਸਟੀਚਿਊਸ਼ਨ ਇਨੋਵੇਸ਼ਨ ਕੌਂਸਲ ਸੈੱਲ ਵੱਲੋਂ ਵਿਸ਼ੇਸ਼ ਲੈਕਚਰ ਦਾ ਆਯੋਜਨ
- by Jasbeer Singh
- August 14, 2024

ਖ਼ਾਲਸਾ ਕਾਲਜ ਪਟਿਆਲਾ ਦੇ ਇੰਸਟੀਚਿਊਸ਼ਨ ਇਨੋਵੇਸ਼ਨ ਕੌਂਸਲ ਸੈੱਲ ਵੱਲੋਂ ਵਿਸ਼ੇਸ਼ ਲੈਕਚਰ ਦਾ ਆਯੋਜਨ ਪਟਿਆਲਾ : ਖ਼ਾਲਸਾ ਕਾਲਜ ਪਟਿਆਲਾ ਦੇ ਇੰਸਟੀਚਿਊਸ਼ਨ ਇਨੋਵੇਸ਼ਨ ਕੌਂਸਲ ਸੈੱਲ ਵੱਲੋਂ ਅੱਜ “ਵੈਲਯੂਜ਼ ਪ੍ਰੋਪੋਜ਼ੀਸ਼ਨ ਫਿੱਟ ਐਂਡ ਬਿਜ਼ਨਸ ਫਿਟ”ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਕੀਤਾ ਗਿਆ। ਸਮਾਗਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਉਨ੍ਹਾਂ ਕਾਰੋਬਾਰੀ ਸਾਧਨਾਂ ਅਤੇ ਤਕਨੀਕਾਂ ਬਾਰੇ ਜਾਣੂ ਕਰਵਾਉਣਾ ਸੀ ਜਿਨ੍ਹਾਂ ਨੂੰ ਸਫਲਤਾ ਲਈ ਲਾਗੂ ਕੀਤਾ ਜਾ ਸਕਦਾ ਹੈ। ਇਸ ਮੌਕੇ ਮੁੱਖ ਬੁਲਾਰੇ ਵਜੋਂ ਡਾ. ਬੀ. ਬੀ. ਸਿੰਗਲਾ, ਐਸੋਸੀਏਟ ਪ੍ਰੋਫੈਸਰ, ਸਕੂਲ ਆਫ਼ ਮੈਨੇਜਮੈਂਟ ਸਟੱਡੀਜ਼, ਪੰਜਾਬੀ ਯੂਨੀਵਰਸਿਟੀ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਇਸ ਸਮਾਗਮ ਵਿੱਚ ਕਾਲਜ ਦੇ ਵੱਖ-ਵੱਖ ਵਿਭਾਗਾਂ ਦੇ ਕੁੱਲ 89 ਵਿਦਿਆਰਥੀਆਂ ਨੇ ਭਾਗ ਲਿਆ । ਸੈਸ਼ਨ ਦੀ ਸ਼ੁਰੂਆਤ ਇੰਸਟੀਚਿਊਸ਼ਨ ਇਨੋਵੇਸ਼ਨ ਕੌਂਸਲ ਸੈੱਲ ਦੇ ਕਨਵੀਨਰ ਡਾ: ਰੂਬਲ ਬਰਾੜ ਵੱਲੋਂ ਇੰਸਟੀਚਿਊਸ਼ਨ ਇਨੋਵੇਸ਼ਨ ਕਾਉਂਸਲ ਸੈੱਲ ਦੀ ਜਾਣ ਪਹਿਚਾਣ ਨਾਲ ਕੀਤੀ ਗਈ । ਸੈਸ਼ਨ ਦੇ ਮੁੱਖ ਬੁਲਾਰੇ ਡਾ.ਬੀ.ਬੀ. ਸਿੰਗਲਾ ਨੇ ਕਾਰੋਬਾਰ ਵਿੱਚ ਸਫਲ ਸ਼ੁਰੂਆਤ ਲਈ ਮੁੱਲ ਪ੍ਰਸਤਾਵ ਦੀ ਮਹੱਤਤਾ ’ਤੇ ਜ਼ੋਰ ਦਿੱਤਾ ਅਤੇ ਵਿਦਿਆਰਥੀਆਂ ਨੂੰ ਸਫਲ ਡਿਜ਼ਾਈਨ ਅਤੇ ਨਵੀਨਤਾਵਾਂ ਦੀਆਂ ਵੱਖ-ਵੱਖ ਉਦਾਹਰਣਾਂ ਦੇ ਕੇ ਇਸ ਨੂੰ ਕਿਵੇਂ ਪ੍ਰਾਪਤ ਕਰਨਾ ਹੈ, ਇਸ ਬਾਰੇ ਜਾਗਰੂਕ ਕੀਤਾ । ਕਾਲਜ ਦੇ ਪਿ੍ਰੰਸੀਪਲ ਡਾ: ਧਰਮਿੰਦਰ ਸਿੰਘ ਉੱਭਾ ਨੇ ਕੌਂਸਲ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਅਜਿਹੇ ਸਮਾਗਮ ਵਿਦਿਆਰਥੀਆਂ ਵਿੱਚ ਨਿਵੇਕਲੇ ਵਿਚਾਰ ਪੈਦਾ ਕਰਦੇ ਹਨ । ਡਾ: ਅੰਜੂ ਖੁੱਲਰ, ਕੋਆਰਡੀਨੇਟਰ, ਇੰਸਟੀਚਿਊਸ਼ਨ ਇਨੋਵੇਸ਼ਨ ਕਾਉਂਸਿਲ, ਨੇ ਸੈਸ਼ਨ ਦੀ ਮਹੱਤਤਾ ਬਾਰੇ ਜਾਣਕਾਰੀ ਸਾਂਝੀ ਕੀਤੀ ਜਿਸ ਨੇ ਵਿਦਿਆਰਥੀਆਂ ਨੂੰ ਇੱਕ ਚੰਗੇ ਕਾਰੋਬਾਰੀ ਵਿਚਾਰ ਅਤੇ ਇੱਕ ਚੰਗੇ ਕਾਰੋਬਾਰੀ ਪ੍ਰੋਜੈਕਟ ਦੇ ਮੁੱਲ ਪ੍ਰਸਤਾਵ ਦੀ ਵਿਆਪਕ ਸਮਝ ਪ੍ਰਦਾਨ ਕੀਤੀ ਹੈ । ਸੰਸਥਾ ਇਨੋਵੇਸ਼ਨ ਕੌਂਸਲ ਦੇ ਪ੍ਰਧਾਨ ਡਾ: ਗੁਰਮੀਤ ਸਿੰਘ ਨੇ ਆਏ ਹੋਏ ਸਾਰੇ ਮਹਿਮਾਨਾਂ ਅਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ ।