
ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ ਦਾ ਆਯੋਜਨ
- by Jasbeer Singh
- August 30, 2024

ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ ਦਾ ਆਯੋਜਨ ਸੰਗਰੂਰ, 30 ਅਗਸਤ : ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਬੇਰੋਜ਼ਗਾਰ ਪ੍ਰਾਰਥੀਆਂ ਨੂੰ ਰੋਜ਼ਗਾਰ ਦੇ ਮੌਕੇ ਮੁਹਈਆ ਕਰਵਾਉਣ ਲਈ ਐਸ.ਆਈ.ਐੱਸ. ਸਕਿਓਰਿਟੀ ਸਰਵਿਸਿਜ਼ ਦੇ ਸਹਿਯੋਗ ਨਾਲ ਰੋਜ਼ਗਾਰ ਕੈਂਪ ਆਯੋਜਿਤ ਕਰਵਾਇਆ ਗਿਆ। ਜ਼ਿਲ੍ਹਾ ਰੋਜ਼ਗਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਸਿੰਪੀ ਸਿੰਗਲਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਰੋਜ਼ਗਾਰ ਕੈਪ ਵਿੱਚ 102 ਪ੍ਰਾਰਥੀਆਂ ਨੇ ਹਿੱਸਾ ਲਿਆ ਅਤੇ ਇੰਟਰਵਿਊ ਦੌਰਾਨ 87 ਪ੍ਰਾਰਥੀਆਂ ਦੀ ਚੋਣ ਕੀਤੀ ਗਈ। ਇਸ ਤੋਂ ਇਲਾਵਾ ਇਸ ਕੈਂਪ ਵਿੱਚ ਹਿੱਸਾ ਲੈਣ ਵਾਲੇ ਪ੍ਰਾਰਥੀਆਂ ਦੀ ਰਜਿਸਟਰੇਸ਼ਨ ਕੀਤੀ ਗਈ ਅਤੇ ਇਹਨਾਂ ਪ੍ਰਾਰਥੀਆਂ ਨੂੰ ਇਸ ਦਫਤਰ ਵਿਖੇ ਉਪਲੱਬਧ ਸਹੂਲਤਾਂ, ਨਿੱਜੀ ਅਤੇ ਸਰਕਾਰੀ ਖੇਤਰ ਦੀਆਂ ਨੌਕਰੀਆਂ ਅਤੇ ਹੁਨਰ ਵਿਕਾਸ ਸਿਖਲਾਈ ਕੋਰਸਾਂ ਸਬੰਧੀ ਜਾਣਕਾਰੀ ਦਿੱਤੀ ਗਈ।