
ਖ਼ਾਲਸਾ ਕਾਲਜ ਪਟਿਆਲਾ ਵੱਲੋਂ ਸੱਤ ਰੋਜ਼ਾ ਸਟਾਫ਼ ਸਿਖਲਾਈ ਪ੍ਰੋਗਰਾਮ ਦਾ ਆਯੋਜਨ
- by Jasbeer Singh
- November 18, 2024

ਖ਼ਾਲਸਾ ਕਾਲਜ ਪਟਿਆਲਾ ਵੱਲੋਂ ਸੱਤ ਰੋਜ਼ਾ ਸਟਾਫ਼ ਸਿਖਲਾਈ ਪ੍ਰੋਗਰਾਮ ਦਾ ਆਯੋਜਨ ਪਟਿਆਲਾ : ਜਨਰਲ ਸ਼ਿਵਦੇਵ ਸਿੰਘ ਦੀਵਾਨ ਗੁਰਬਚਨ ਸਿੰਘ ਖ਼ਾਲਸਾ ਕਾਲਜ ਪਟਿਆਲਾ ਦੇ ਆਈ. ਕਿਊ. ਏ. ਸੀ. ਸੈੱਲ ਵੱਲੋਂ ਅੱਜ ÷ਗਾਰਡਨ ਵੇਸਟ ਦੀ ਖਾਦ÷ ਵਿਸ਼ੇ ’ਤੇ ਸੱਤ-ਰੋਜ਼ਾ ਸਟਾਫ਼ ਸਿਖਲਾਈ ਪ੍ਰੋਗਰਾਮ ਦਾ ਆਰੰਭ ਕੀਤਾ ਗਿਆ। ਇਸ ਮੌਕੇ ਰਿਸੋਰਸ ਪਰਸਨ ਡਾ. ਪ੍ਰਦੀਪ ਸ੍ਰੀਵਾਸਤਵ ਐਸੋਸੀਏਟ ਪ੍ਰੋਫੈਸਰ, ਖੇਤੀਬਾੜੀ ਵਿਭਾਗ ਖ਼ਾਲਸਾ ਕਾਲਜ ਪਟਿਆਲਾ ਨੇ ਦੱਸਿਆ ਕਿ ਬਾਗਾਂ ਦੀ ਰਹਿੰਦ-ਖੂੰਹਦ ਨੂੰ ਖਾਦ ਦੇ ਰੂਪ ਵਿੱਚ ਕਿਵੇਂ ਵਰਤਿਆ ਜਾਵੇ ਅਤੇ ਇਸ ਦੇ ਗੁਣਾਂ ਬਾਰੇ ਵੀ ਜਾਣਕਾਰੀ ਦਿੱਤੀ । ਡਾ: ਰਵਿੰਦਰਜੀਤ ਸਿੰਘ, ਕੋਆਰਡੀਨੇਟਰ ਆਈ. ਕਿਊ. ਏ. ਸੀ., ਨੇ ਕਿਹਾ ਕਿ ਇਸ ਸਿਖਲਾਈ ਪ੍ਰੋਗਰਾਮ ਦਾ ਉਦੇਸ਼ ਖਾਦ ਬਣਾਉਣ ਦੇ ਅਭਿਆਸਾਂ ਨੂੰ ਨਿਰੰਤਰ ਲਾਗੂ ਕਰਨ ਲਈ ਯਕੀਨੀ ਬਣਾਉਣਾ ਹੈ ਅਤੇ ਭਾਗੀਦਾਰ ਵੱਖ-ਵੱਖ ਖਾਦ ਬਣਾਉਣ ਦੇ ਤਰੀਕਿਆਂ, ਢੁਕਵੀਂ ਸਮੱਗਰੀ ਅਤੇ ਆਮ ਚੁਣੌਤੀਆਂ ਬਾਰੇ ਸਿੱਖਿਆ ਦੇਣਾ ਹੈ । ਕਾਲਜ ਦੇ ਪਿ੍ਰੰਸੀਪਲ ਡਾ. ਧਰਮਿੰਦਰ ਸਿੰਘ ਉੱਭਾ ਨੇ ਕਾਲਜ ਦੇ ਆਈ. ਕਿਊ. ਏ. ਸੀ ਸੈੱਲ ਦੇ ਯਤਨਾਂ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਇਹ ਸਿਖਲਾਈ ਪ੍ਰੋਗਰਾਮ ਵਾਤਾਵਰਣ ਦੀ ਸਥਿਰਤਾ ਨੂੰ ਉਤਸ਼ਾਹਿਤ ਕਰਨ, ਰਹਿੰਦ-ਖੂੰਹਦ ਦੇ ਪ੍ਰਬੰਧਨ ਦੀਆਂ ਲਾਗਤਾਂ ਨੂੰ ਘਟਾਉਣ ਅਤੇ ਸਾਡੀ ਸੰਸਥਾ ਦੇ ਅੰਦਰ ਵਾਤਾਵਰਣ ਪੱਖੀ ਅਭਿਆਸਾਂ ਨੂੰ ਉਤਸ਼ਾਹਿਤ ਕਰਨ ਲਈ ਸਾਡੀ ਵਚਨਬੱਧਤਾ ਨੂੰ ਦਰਸਾਉਂਦਾ ਹੈ । ਸਟੇਜ ਦਾ ਸੰਚਾਲਨ ਸਕੂਲ ਆਫ ਕਾਮਰਸ ਐਂਡ ਮੈਨੇਜਮੈਂਟ ਦੇ ਅਸਿਸਟੈਂਟ ਪ੍ਰੋਫੈਸਰ ਡਾ: ਸਪਨਾ ਨੇ ਬਾਖੂਬੀ ਨਿਭਾਇਆ ।