post

Jasbeer Singh

(Chief Editor)

Sports

ਜ਼ਿਲ੍ਹਾ ਪੁਲਿਸ ਵੱਲੋਂ ਤਿੰਨ ਰੋਜ਼ਾ ਬੈਡਮਿੰਟਨ ਟੂਰਨਾਮੈਂਟ ਦਾ ਆਯੋਜਨ

post-img

'ਜਿੰਦਗੀ ਨੂੰ ਹਾਂ, ਨਸ਼ਿਆਂ ਨੂੰ ਨਾਂਹ” ਦੇ ਨਾਅਰੇ ਹੇਠ ਜ਼ਿਲ੍ਹਾ ਪੁਲਿਸ ਵੱਲੋਂ ਤਿੰਨ ਰੋਜ਼ਾ ਬੈਡਮਿੰਟਨ ਟੂਰਨਾਮੈਂਟ ਦਾ ਆਯੋਜਨ ਸੰਗਰੂਰ, 21 ਜੁਲਾਈ : ਜ਼ਿਲਾ ਪੁਲਿਸ ਸੰਗਰੂਰ ਵੱਲੋਂ ਐਸਐਸਪੀ ਸਰਤਾਜ ਸਿੰਘ ਚਾਹਲ ਦੀ ਅਗਵਾਈ ਹੇਠ “ਜਿੰਦਗੀ ਨੂੰ ਹਾਂ, ਨਸ਼ਿਆਂ ਨੂੰ ਨਾਂਹ” ਦੇ ਨਾਅਰੇ ਨਾਲ “ਚੌਥੀ ਐਂਟੀ ਡਰੱਗ ਅਵੇਅਰਨੈਸ ਕੰਪੇਨ” ਤਹਿਤ ਇੰਡੋਰ ਸਪੋਰਟਸ ਕੰਪਲੈਕਸ, ਪੁਲਿਸ ਲਾਇਨ ਸੰਗਰੂਰ ਵਿਖੇ ਤਿੰਨ ਰੋਜਾ ਬੈਡਮਿੰਟਨ ਟੂਰਨਾਮੈਂਟ ਕਰਵਾਇਆ ਗਿਆ, ਜਿਸ ਵਿੱਚ ਜਿਲ੍ਹਾ ਸੰਗਰੂਰ ਦੇ ਵੱਖ-ਵੱਖ ਸਕੂਲਾਂ ਅਤੇ ਕਾਲਜਾਂ ਦੇ ਕਰੀਬ 250 ਖਿਡਾਰੀਆਂ ਨੇ ਭਾਗ ਲਿਆ । ਸਮਾਪਤੀ ਸਮਾਰੋਹ ਮੌਕੇ ਜ਼ਿਲਾ ਪੁਲਿਸ ਮੁਖੀ ਸ੍ਰੀ ਚਾਹਲ ਨੇ ਖਿਡਾਰੀਆਂ ਨੂੰ ਸੰਬੋਧਨ ਕਰਦੇ ਹੋਏ ਖੇਡਾਂ ਵਿੱਚ ਵੱਧ ਚੜ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ ਅਤੇ ਨਸ਼ੇ ਦੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦੇ ਕੇ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦਾ ਸੁਨੇਹਾ ਦਿੱਤਾ। ਇਸ ਟੂਰਨਾਮੈਂਟ ਵਿੱਚ ਭਾਗ ਲੈਣ ਆਏ ਖਿਡਾਰੀਆਂ ਨੂੰ ਮੈਡਲ, ਸਰਟੀਫਿਕੇਟ ਅਤੇ ਟੀ-ਸ਼ਰਟਾਂ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਪ੍ਰੇਰਿਤ ਕੀਤਾ ਗਿਆ ਕਿ ਉਹ ਖੇਡਾਂ ਨਾਲ ਜੁੜ ਕੇ ਚੰਗੀ ਸਿਹਤ ਬਣਾਉਣ ਤੇ ਆਪਣਾ, ਆਪਣੇ ਮਾਪਿਆਂ ਦੇ ਨਾਲ-ਨਾਲ ਆਪਣੇ ਸੂਬੇ ਅਤੇ ਦੇਸ਼ ਦਾ ਨਾਮ ਰੌਸ਼ਨ ਕਰਨ । ਇਸ ਤੋਂ ਇਲਾਵਾ ਖਿਡਾਰੀਆਂ ਨਾਲ ਆਏ ਕੋਚਾਂ ਨੂੰ ਵੀ ਇਸ ਟੂਰਨਾਮੈਂਟ ਦੇ ਮੁੱਖ ਮੰਤਵ, “ਜਿੰਦਗੀ ਨੂੰ ਹਾਂ, ਨਸ਼ਿਆਂ ਨੂੰ ਨਾਂਹ” ਨੂੰ ਧਿਆਨ ਵਿੱਚ ਰੱਖਦੇ ਹੋਏ ਨਸ਼ੇ ਦੀ ਦਲਦਲ ਵਿੱਚ ਫਸੇ ਨੌਜਵਾਨਾਂ ਨੂੰ ਖੇਡਾਂ ਅਤੇ ਗਰਾਉਂਡਾਂ ਨਾਲ ਜੋੜਨ ਲਈ ਉਪਰਾਲੇ ਕਰਨ ਸਬੰਧੀ ਜਾਗਰੂਕ ਕੀਤਾ ਤਾਂ ਜੋ ਨਸ਼ਿਆਂ ਦੇ ਕੋਹੜ ਨੂੰ ਖਤਮ ਕਰਕੇ ਪੰਜਾਬ ਨੂੰ ਦੁਬਾਰਾ ਰੰਗਲਾ ਪੰਜਾਬ ਬਣਾਉਣ ਦੇ ਸੁਪਨੇ ਨੂੰ ਸਾਕਾਰ ਕੀਤਾ ਜਾ ਸਕੇ । ਇਸ ਬੈਡਮਿੰਟਨ ਟੂਰਨਾਮੈਂਟ ਵਿੱਚ ਸਿੰਗਲ, ਡਬਲ ਅਤੇ ਮਿਕਸ ਡਬਲ ਇਵੈਂਟ ਕਰਵਾਏ ਗਏ, ਜਿਨ੍ਹਾਂ ਵਿੱਚ ਅੰਡਰ 11 ਸਾਲ, 13 ਸਾਲ, 15 ਸਾਲ, 17 ਸਾਲ, 19 ਸਾਲ ਅਤੇ ਸੀਨੀਅਰ ਲੜਕੇ ਤੇ ਲੜਕੀਆਂ ਨੇ ਵੱਧ ਚੜ ਕੇ ਭਾਗ ਲਿਆ । ਜ਼ਿਲ੍ਹਾ ਪੁਲਿਸ ਮੁਖੀ ਵਲੋਂ ਅਪੀਲ ਕੀਤੀ ਗਈ ਕਿ ਨਸ਼ਿਆਂ ਖਿਲਾਫ ਚਲਾਈ ਜਾ ਰਹੀ ਇਸ ਮੁਹਿੰਮ ਵਿੱਚ ਵੱਧ ਤੋਂ ਵੱਧ ਸਹਿਯੋਗ ਦਿੱਤਾ ਜਾਵੇ ਅਤੇ ਨਸ਼ਾ ਕਰਨ ਜਾਂ ਵੇਚਣ ਵਾਲੇ ਵਿਅਕਤੀਆਂ ਬਾਰੇ ਪੁਲਿਸ ਨੂੰ ਇਤਲਾਹ ਦਿੱਤੀ ਜਾਵੇ ।

Related Post