
ਬਸੰਤ ਪੰਚਮੀ ਦੇ ਸਾਲਾਨਾ ਜੋੜ ਮੇਲ ਦੇ ਮੱਦੇਨਜ਼ਰ ਪ੍ਰਬੰਧਕਾਂ ਨੇ ਆਰੰਭੀਆਂ ਤਿਆਰੀਆਂ
- by Jasbeer Singh
- January 21, 2025

ਬਸੰਤ ਪੰਚਮੀ ਦੇ ਸਾਲਾਨਾ ਜੋੜ ਮੇਲ ਦੇ ਮੱਦੇਨਜ਼ਰ ਪ੍ਰਬੰਧਕਾਂ ਨੇ ਆਰੰਭੀਆਂ ਤਿਆਰੀਆਂ ਪ੍ਰਬੰਧਕਾਂ ਨੇ ਲਿਆ ਕਾਰਜਾਂ ਦਾ ਜਾਇਜ਼ਾ ਗੁਰਦੁਆਰਾ ਦਫਤਰ ਨੂੰ ਮਿਲੀ ਨਵੀਂ ਦਿੱਖ ਜੋੜ ਮੇਲ ਤੋਂ ਪਹਿਲਾਂ ਸੰਗਤਾਂ ਨੂੰ ਕੀਤੇ ਸਮਰਪਿਤ ਕੀਤੇ ਜਾਣਗੇ ਕਾਰਜ : ਮੈਨੇਜਰ ਨਿਸ਼ਾਨ ਸਿੰਘ ਜੱਫਰਵਾਲ ਪਟਿਆਲਾ 21 ਜਨਵਰੀ : ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਹਰ ਸਾਲ ਦੀ ਤਰ੍ਹਾਂ ਬਸੰਤ ਪੰਚਮੀ ਦਾ ਸਾਲਾਨਾ ਜੋੜ ਮੇਲ ਫਰਵਰੀ ਦੇ ਪਹਿਲੇ ਹਫਤੇ ਆਉਣ ਵਾਲਾ ਹੈ ਅਤੇ ਇਸ ਸਬੰਧ ਵਿਚ ਗੁਰਦੁਆਰਾ ਪ੍ਰਬੰਧਕਾਂ ਵੱਲੋਂ ਤਿਆਰੀਆਂ ਆਰੰਭ ਦਿੱਤੀਆਂ ਗਈਆਂ ਹਨ । ਗੁਰਦੁਆਰਾ ਸਾਹਿਬ ਕੰਪਲੈਕਸ ਅੰਦਰ ਚੱਲ ਰਹੇ ਨਿਰਮਾਣ ਕਾਰਜਾਂ ਦਾ ਜਾਇਜ਼ਾ ਲੈਂਦਿਆਂ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਮੈਨੇਜਰ ਨਿਸ਼ਾਨ ਸਿੰਘ ਜੱਫਰਵਾਲ ਨੇ ਦੱਸਿਆ ਕਿ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਯੋਗ ਅਗਵਾਈ ਵਿਚ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਪੰਚਮੀ ਦਾ ਸਾਲਾਨਾ ਜੋੜ ਵੱਡੇ ਪੱਧਰ ’ਤੇ ਮਨਾਇਆ ਜਾਂਦਾ । ਉਨ੍ਹਾਂ ਦੱਸਿਆ ਕਿ ਗੁਰੂ ਘਰ ਵਿਖੇ ਵੱਡੀ ਗਿਣਤੀ ਵਿਚ ਨਤਮਸਤਕ ਹੋਣ ਪੁੱਜਦੀ ਹੈ, ਜਿਸ ਕਾਰਨ ਟਰੈਫਿਕ ਨੂੰ ਸੁਚਾਰੂ ਨੂੰ ਰੱਖਣ ਲਈ ਅਜਿਹੀ ਵਿਵਸਥਾ ਕੀਤੀ ਜਾ ਰਹੀ ਹੈ ਕਿ ਸੰਗਤਾਂ ਤੰਗ ਪ੍ਰੇਸ਼ਾਨ ਨਾ ਹੋਣ । ਮੈਨੇਜਰ ਜੱਫਰਵਾਲ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਕੰਪਲੈਕਸ ਅੰਦਰ ਵੱਖ ਵੱਖ ਇਮਾਰਤਸਾਜ਼ੀ ਦਾ ਨਿਰਮਾਣ ਚੱਲ ਰਿਹਾ ਹੈ, ਜਿਸ ਵਿਚ ਸਰਾਵਾਂ ਬਣਾਈਆਂ ਜਾ ਰਹੀਆਂ ਤਾਂ ਕਿ ਦੂਰ ਦੁਰਾਡੇ ਤੋਂ ਆਉਂਦੀਆਂ ਸੰਗਤਾਂ ਦੇ ਠਹਿਰਣ ਦਾ ਪ੍ਰਬੰਧ ਕੀਤਾ ਜਾ ਸਕੇ । ਉਨ੍ਹਾਂ ਦੱਸਿਆ ਕਿ ਗੁਰਦੁਆਰਾ ਸਾਹਿਬ ਦੇ ਦਫਤਰ ਦੀ ਰੰਗ ਰੋਗਨ ਕਰਕੇ ਦਿੱਖ ਵੀ ਬਦਲੀ ਜਾ ਰਹੀ ਹੈ । ਮੈਨੇਜਰ ਜੱਫਰਵਾਲ ਨੇ ਦੱਸਿਆ ਕਿ ਸੰਗਤਾਂ ਦੀ ਮੰਗ ਅਨੁਸਾਰ ਵਾਹਨਾਂ ਨੂੰ ਖੜਾਉਣ ਲਈ ਅਜਿਹੀ ਵਿਵਸਥਾ ਕੀਤੀ ਜਾ ਰਹੀ ਹੈ ਤਾਂ ਕਿ ਸੰਗਤ ਨੂੰ ਦਿੱਕਤ ਨਾ ਆਵੇ । ਉਨ੍ਹਾਂ ਦੱਸਿਆ ਕਿ ਬਾਬਾ ਅਮਰੀਕ ਸਿੰਘ ਕਾਰ ਸੇਵਾ ਵਾਲੇ ਅਤੇ ਮੁੱਖ ਪ੍ਰਬੰਧਕ ਬਾਬਾ ਇੰਦਰ ਸਿੰਘ ਕਾਰ ਸੇਵਾ ਵਾਲਿਆਂ ਦੇ ਸਹਿਯੋਗ ਨਾਲ ਬਹੁਤ ਸਾਰੇ ਕਾਰਜਾਂ ਨੂੰ ਜਲਦ ਮੁਕੰਮਲ ਕਰ ਲਿਆ ਜਾਵੇਗਾ, ਜਿਸ ਦਾ ਉਦਘਾਟਨ ਆਉਣ ਵਾਲੇ ਸਮੇਂ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਕਰਨਗੇ । ਇਸ ਮੌਕੇ ਬਾਬਾ ਇੰਦਰ ਸਿੰਘ ਕਾਰ ਸੇਵਾ ਵਾਲਿਆਂ ਨੇ ਕਾਰ ਸੇਵਾ ਤਹਿਤ ਚੱਲ ਰਹੇ ਕਾਰਜਾਂ ਵਿਚ ਸਰਾਵਾਂ ਲਈ ਸਹਿਯੋਗ ਦੀ ਅਪੀਲ ਵੀ ਕੀਤੀ ਹੈ । ਇਸ ਮੌਕੇ ਹੋਰਨਾਂ ਤੋਂ ਇਲਾਵਾ ਮੀਤ ਮੈਨੇਜਰ ਭਾਗ ਸਿੰਘ ਚੌਹਾਨ, ਮਨਦੀਪ ਸਿੰਘ ਭਲਵਾਨ, ਭਾਈ ਜਸਵਿੰਦਰ ਸਿੰਘ ਬਿੱਲਾ, ਭਾਈ ਹਜੂਰ ਸਿੰਘ, ਭਾਈ ਜਗਜੀਤ ਸਿੰਘ ਖਾਲਸਾ, ਭਾਈ ਤਰਸ਼ਵੀਰ ਸਿੰਘ, ਭਾਈ ਲਖਵਿੰਦਰ ਸਿੰਘ ਆਦਿ ਹਾਜ਼ਰ ਸਨ ।