post

Jasbeer Singh

(Chief Editor)

Patiala News

ਨਸ਼ਾ ਮੁਕਤੀ ਚੇਤਨਾ ਤੇ ਸੈਮੀਨਾਰ ਦਾ ਆਯੋਜਨ

post-img

ਨਸ਼ਾ ਮੁਕਤੀ ਚੇਤਨਾ ਤੇ ਸੈਮੀਨਾਰ ਦਾ ਆਯੋਜਨ ਪਟਿਆਲਾ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਮਾਤਾ ਸਾਹਿਬ ਕੌਰ ਖਾਲਸਾ ਗਰਲਜ਼ ਕਾਲਜ ਆਫ਼ ਐਜੂਕੇਸ਼ਨ ,ਪਟਿਆਲਾ ਵਿਖੇ ਕਾਲਜ ਦੇ ਐੱਨ. ਐੱਸ. ਐੱਸ. ਯੂਨਿਟ ਅਤੇ ਰੈੱਡ  ਰਿਬਨ ਕਲੱਬ ਵੱਲੋਂ ਸ਼ਹੀਦੇ—ਏ—ਆਜ਼ਮ ਭਗਤ ਸਿੰਘ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ 'ਨਸ਼ਾ ਮੁਕਤੀ ਚੇਤਨਾ' ਵਿਸ਼ੇ ਤੇ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਵਿੱਚ ਡਾ.ਅਨਹਦ ਸਿੰਘ ਗਿੱਲ (ਪ੍ਰੋਗਰਾਮ ਕੁਆਡੀਨੇਟਰ, ਪੰਜਾਬੀ ਯੂਨੀਵਰਸਿਟੀ, ਪਟਿਆਲਾ) ਨੇ ਮੁੱਖ ਮਹਿਮਾਨ ਵੱਜੋਂ ਸ਼ਿਰਕਤ ਕੀਤੀ । ਇਸ ਮੌਕੇ ਕਾਲਜ ਪ੍ਰਿੰਸੀਪਲ, ਡਾ. ਹਰਮੀਤ ਕੌਰ ਆਨੰਦ ਨੇ ਆਪਣੇ ਸਵਾਗਤੀ ਭਾਸ਼ਣ ਵਿੱਚ ਵਿਦਿਆਰਥਣਾਂ ਨੂੰ ਕਿਹਾ ਕਿ ਆਪਣੇ ਸ਼ਹੀਦਾਂ ਨੂੰ ਭੁੱਲਣ ਵਾਲੀਆਂ ਕੌਮਾਂ ਚਿਰ ਸਥਾਈ ਨਹੀਂ ਰਹਿ ਸਕਦੀਆਂ। ਸ਼ਹੀਦ ਭਗਤ ਸਿੰਘ ਨੇ ਆਪਣੇ ਪਰਿਵਾਰ ਨੂੰ ਭੁੱਲ ਕੇ ਦੇਸ਼ ਲਈ ਆਪਣੀ ਜਾਨ ਕੁਰਬਾਨ ਕੀਤੀ। ਉਨ੍ਹਾਂ ਦੀ ਕੁਰਬਾਨੀ ਨੇ ਲੋਕਾਂ ਦੇ ਮਨਾਂ ਵਿੱਚ ਦੇਸ਼ ਪਿਆਰ ਦੀ ਭਾਵਨਾ ਜਗਾਈ। ਉਨ੍ਹਾਂ ਦੀ ਇਸ ਕੁਰਬਾਨੀ ਨੇ ਦੇਸ਼ ਨੂੰ ਆਜ਼ਾਦ ਕਰਵਾਉਣ ਵਿੱਚ ਮਹੱਤਵਪੂਰਨ ਯੋਗਦਾਨ ਦਿੱਤਾ। ਉਨ੍ਹਾਂ ਨੇ ਨਸ਼ਿਆਂ ਦੇ ਸਮਾਜ ਤੇ ਪੈਣ ਵਾਲੇ ਬੁਰੇ ਪ੍ਰਭਾਵਾਂ ਦਾ ਜ਼ਿਕਰ ਕਰਦੇ ਹੋਏ ਵੱਖ—ਵੱਖ ਤਰ੍ਹਾਂ ਦੇ ਨਸ਼ਿਆਂ ਦਾ ਖਾਤਮਾ ਕਰਨ ਅਤੇ ਇੱਕ ਨਿਰੋਏ ਸਮਾਜ ਦੀ ਸਿਰਜਣਾ ਵਿੱਚ ਆਪਣਾ ਯੋਗਦਾਨ ਪਾਉਣ ਦੀ ਅਪੀਲ ਕੀਤੀ। ਡਾ. ਅਨਹਦ ਸਿੰਘ ਗਿੱਲ ਨੇ ਨਸ਼ੇ ਦੀ ਬੁਰਾਈ ਸਬੰਧੀ ਵਿਸਥਾਰ ਭਾਸ਼ਣ ਦਿੰਦੇ ਹੋਏ ਕਿਹਾ ਕਿ ਹਰ ਤਰ੍ਹਾਂ ਦਾ ਨਸ਼ਾ (ਜਿਸ ਨਾਲ ਮਨੁੱਖੀ ਸਰੀਰ ਨੂੰ ਨੁਕਸਾਨ ਹੁੰਦਾ ਹੈ) ਜਿੱਥੇ ਨੌਜ਼ਵਾਨੀ ਨੂੰ ਘੁਣ ਵਾਂਗ ਖਾ ਰਿਹਾ ਹੈ, ਉੱਥੇ ਇਸ ਨਾਲ ਸਾਡੇ ਦੇਸ਼ ਦਾ ਭਵਿੱਖ ਵੀ ਧੁੰਦਲਾ ਹੋ ਰਿਹਾ ਹੈ।  ਉਨ੍ਹਾਂ ਨੇ ਨਸ਼ਿਆਂ ਦੀਆਂ ਕਿਸਮਾਂ ਅਤੇ ਨਸ਼ਿਆਂ ਦੇ ਬੁਰੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਇਹ ਵੀ ਕਿਹਾ ਕਿ ਸਾਡੀ ਨੌਜਵਾਨ ਪੀੜ੍ਹੀ ਨੂੰ ਖੇਡਾਂ ਦੇ ਜ਼ਰੀਏ ਸਰੀਰਕ ਅਤੇ ਮਾਨਸਿਕ ਰੂਪ ਵਿੱਚ ਮਜ਼ਬੂਤ ਰੱਖ ਕੇ ਨਸ਼ਿਆਂ ਤੋਂ ਦੂਰ ਰੱਖਿਆ ਜਾ ਸਕਦਾ ਹੈ । ਉਨ੍ਹਾਂ ਨੇ ਕਿਹਾ ਕਿ ਨਸ਼ਿਆਂ  ਨਾਲ ਗਰੀਬੀ ਦੀ ਸਮੱਸਿਆ ਪੈਦਾ ਹੁੰਦੀ ਹੈ। ਨਸ਼ਿਆਂ ਦੀ ਸਮੱਸਿਆ ਸਮਾਜਿਕ ਜਾਗਰੂਕਤਾ ਨਾਲ ਹੱਲ ਕੀਤੀ ਜਾ ਸਕਦੀ ਹੈ। ਨਸ਼ਿਆਂ ਦਾ ਸ਼ਿਕਾਰ ਹੋਏੇ ਵਿਆਕਤੀਆਂ ਲਈ ਹਮਦਰਦੀ ਦੀ ਲੋੜ ਹੈ ਅਤੇ ਮਾਪਿਆਂ ਤੇ ਅਧਿਆਪਕਾਂ ਨੂੰ ਨੌਜਵਾਨਾਂ ਨੂੰ ਨਸ਼ਿਆਂ ਦੀ ਇਸ ਹਨੇਰੀ ਤੋਂ ਬਾਹਰ ਕੱਢਣ ਵਿੱਚ ਆਪਣਾ ਯੋਗਦਾਨ ਦੇਣਾ ਚਾਹੀਦਾ ਹੈ। ਵਲੰਟੀਅਰਜ਼ ਵੱਲੋਂ ਸ਼ਹੀਦੇ—ਏ—ਆਜ਼ਮ ਭਗਤ ਸਿੰਘ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਪੀ. ਪੀ . ਟੀ., ਇਨਕਲਾਬੀ ਗੀਤ ਅਤੇ  ਨਸ਼ੇ ਨਾਲ ਸੰਬੰਧਿਤ ਕਵਿਤਾਵਾਂ ਪੇਸ਼ ਕੀਤੀਆਂ ਗਈਆਂ। ਇਸ ਮੌਕੇ ਵਿਦਿਆਰਥੀਆਂ ਦੁਆਰਾ ਨਸ਼ੇ ਨਾਲ ਸੰਬੰਧਿਤ ਬਣਾਏ ਗਏ ਸਲੋਗਨ ਅਤੇ ਪੋਸਟਰਾਂ ਦੀ ਪ੍ਰਦਰਸ਼ਨੀ ਵੀ ਲਗਾਈ ਗਈ । ਡਾ.ਗੁਰਵਿੰਦਰ ਕੌਰ (ਐੱਨ.ਐੱਸ.ਐੱਸ ਪ੍ਰੋਗਰਾਮ ਅਫਸਰ)  ਨੇ ਵਿਦਿਆਰਥੀਆਂ ਨੂੰ ਨਸ਼ੇ ਦੀ ਮੁਕਤੀ ਲਈ ਚੇਤਨਾ ਫੈਲਾਉਣ ਦੀ ਅਪੀਲ ਕੀਤੀ ਅਤੇ ਆਏ ਮਹਿਮਾਨ ਦਾ ਧੰਨਵਾਦ ਕੀਤਾ । ਇਸ ਦੌਰਾਨ ਸਮੂਹ ਸਟਾਫ਼ ਮੈਂਬਰਜ਼ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ।

Related Post