post

Jasbeer Singh

(Chief Editor)

Patiala News

ਸਾਡੀਆਂ ਧੀਆਂ ਕਿਸੇ ਤੋਂ ਘੱਟ ਨਹੀਂ, ਔਰਤ ਸਾਡੇ ਪਰਿਵਾਰਾਂ ਦੀ ਰੀੜ ਦੀ ਹੱਡੀ-ਡਾ. ਪ੍ਰੀਤੀ ਯਾਦਵ

post-img

ਸਾਡੀਆਂ ਧੀਆਂ ਕਿਸੇ ਤੋਂ ਘੱਟ ਨਹੀਂ, ਔਰਤ ਸਾਡੇ ਪਰਿਵਾਰਾਂ ਦੀ ਰੀੜ ਦੀ ਹੱਡੀ-ਡਾ. ਪ੍ਰੀਤੀ ਯਾਦਵ -ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਨੇ ਧੀਆਂ ਦੀ ਲੋਹੜੀ ਮਨਾ ਕੇ 101 ਧੀਆਂ ਨੂੰ ਲੋਹੜੀ ਵੰਡੀ -ਡੀ. ਸੀ. ਵੱਲੋਂ ਲੋਕਾਂ ਨੂੰ ਸਰਕਾਰੀ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣ ਦਾ ਸੱਦਾ ਪਟਿਆਲਾ, 13 ਜਨਵਰੀ 2026 : ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਕਿਹਾ ਹੈ ਕਿ ਸਾਡੀਆਂ ਧੀਆਂ ਕਿਸੇ ਤੋਂ ਘੱਟ ਨਹੀਂ ਹਨ ਅਤੇ ਇਸ ਤੋਂ ਵੱਧਕੇ ਸਾਡੀਆਂ ਔਰਤਾਂ ਸਾਡੇ ਪਰਿਵਾਰਾਂ ਦੀ ਰੀੜ ਦੀ ਹੱਡੀ ਹਨ। ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਧੀਆਂ ਦੀ ਲੋਹੜੀ ਦੇ ਜ਼ਿਲ੍ਹਾ ਪੱਧਰੀ ਸਮਾਗਮ ਮੌਕੇ ਬੋਲਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਿਸ ਘਰ ਵਿੱਚ ਪੜ੍ਹੀਆਂ ਲਿਖੀਆਂ ਔਰਤਾਂ ਹੋਣ ਸਗੋਂ ਪੂਰਾ ਘਰ ਉਨ੍ਹਾਂ ਦੀ ਸਲਾਹ ਨਾਲ ਹੀ ਚੱਲਦਾ ਹੈ। ਸਮਾਗਮ ਮੌਕੇ ਡਾ. ਪ੍ਰੀਤੀ ਯਾਦਵ ਨੇ 101 ਧੀਆਂ ਨੂੰ ਲੋਹੜੀ ਵੰਡੀ ਅਤੇ ਸਮੁੱਚੇ ਜ਼ਿਲ੍ਹਾ ਨਿਵਾਸੀਆਂ ਨੂੰ ਲੋਹੜੀ ਦੀ ਮੁਬਾਰਕਬਾਦ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਾਡੀਆਂ ਧੀਆਂ ਦੇ ਸਸ਼ਕਤੀਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਲਈ ਜ਼ਿਲ੍ਹਾ ਨਿਵਾਸੀਆਂ ਨੂੰ ਸਰਕਾਰੀ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣਾ ਚਾਹੀਦਾ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਿੱਥੇ ਸਾਨੂੰ ਅਜਿਹੇ ਲੋਹੜੀ ਵਰਗੇ ਤਿਉਹਾਰ ਸਾਡੇ ਸਭ ਦੇ ਸਾਂਝੇ ਤਿਉਹਾਰ ਹਨ ਅਤੇ ਇਨ੍ਹਾਂ ਨੂੰ ਰਲ ਮਿਲਕੇ ਮਨਾਉਣਾ ਚਾਹੀਦਾ ਹੈ, ਉਥੇ ਹੀ ਸਾਨੂੰ ਸਭ ਨੂੰ ਲੋੜਵੰਦਾਂ ਦੀ ਮਦਦ ਲਈ ਵੀ ਅੱਗੇ ਆਉਣਾ ਚਾਹੀਦਾ ਹੈ । ਉਨ੍ਹਾਂ ਕਿਹਾ ਕਿ ਸਮਾਜ ਦੇ ਕਮਜ਼ੋਰ ਵਰਗਾਂ, ਇਨ੍ਹਾਂ ਵਿੱਚ ਭਾਵੇਂ ਲੋੜਵੰਦ ਬੱਚੇ-ਬੱਚੀਆਂ ਹੋਣ, ਔਰਤਾਂ, ਦਿਵਿਆਂਗਜਨ ਹੋਣ, ਬਜ਼ੁਰਗ ਜਾਂ ਕੋਈ ਵੀ ਹੋਰ, ਜਿਨ੍ਹਾਂ ਨੂੰ ਕਿਸੇ ਮਦਦ ਦੀ ਲੋੜ ਹੋਵੇ, ਸਭ ਦੇ ਸਸ਼ਕਤੀ ਕਰਨ ਲਈ ਆਪਣਾ ਫ਼ਰਜ਼ ਨਿਭਾਉਣਾ ਚਾਹੀਦਾ ਹੈ ਅਤੇ ਅਜਿਹੇ ਤਿਉਹਾਰਾਂ ਸਮੇਂ ਲੋੜਵੰਦਾਂ ਦੀ ਮਦਦ ਦਾ ਸਾਨੂੰ ਪ੍ਰਣ ਵੀ ਕਰਨਾ ਚਾਹੀਦਾ ਹੈ । ਇਸ ਦੌਰਾਨ ਏ.ਡੀ.ਸੀ. (ਜ) ਸਿਮਰਪ੍ਰੀਤ ਕੌਰ, ਐਸ.ਡੀ.ਐਮ ਹਰਜੋਤ ਕੌਰ ਮਾਵੀ ਤੇ ਰਿਚਾ ਗੋਇਲ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਪਰਦੀਪ ਸਿੰਘ ਗਿੱਲ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਜੋਬਨਦੀਪ ਕੌਰ ਚੀਮਾ, ਜ਼ਿਲ੍ਹਾ ਸਮਾਜਿਕ ਨਿਆਂ ਤੇ ਅਧਿਕਾਰਤਾ ਅਫ਼ਸਰ ਜਸਬੀਰ ਕੌਰ, ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਸ਼ਾਇਨਾ ਕਪੂਰ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀਆਂ ਸਮੇਤ ਵੱਡੀ ਗਿਣਤੀ ਧੀਆਂ ਦੇ ਮਾਪੇ ਵੀ ਮੌਜੂਦ ਸਨ।

Related Post

Instagram