post

Jasbeer Singh

(Chief Editor)

Patiala News

ਨੌਵੇਂ ਪਾਤਸ਼ਾਹ ਦੇ 350 ਸਾਲਾ ਸ਼ਹੀਦੀ ਦਿਹਾੜੇ ਸਬੰਧੀ ਇਕੱਤਰਤਾ ਵਿਚ ਰੂਪ ਰੇਖਾ ਤਿਆਰ

post-img

ਨੌਵੇਂ ਪਾਤਸ਼ਾਹ ਦੇ 350 ਸਾਲਾ ਸ਼ਹੀਦੀ ਦਿਹਾੜੇ ਸਬੰਧੀ ਇਕੱਤਰਤਾ ਵਿਚ ਰੂਪ ਰੇਖਾ ਤਿਆਰ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਮੋਤੀ ਬਾਗ ਸਾਹਿਬ ਵਿਖੇ 6 ਜੁਲਾਈ ਨੂੰ ਹੋਵੇਗਾ ਮਹਾਨ ਗੁਰਮਤਿ ਸਮਾਗਮ ਪਟਿਆਲਾ 17 ਜੂਨ : ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਮੋਤੀ ਬਾਗ ਸਾਹਿਬ ਵਿਖੇ ਜੁਲਾਈ ਦੇ ਪਹਿਲੇ ਹਫ਼ਤੇ ਮਹਾਨ ਗੁਰਮਤਿ ਸਮਾਗਮ ਕਰਵਾਇਆ ਜਾਵੇਗਾ। ਇਸ ਸਬੰਧੀ ਅੱਜ ਗੁਰਦੁਆਰਾ ਸ੍ਰੀ ਦੂਖ-ਨਿਵਾਰਨ ਸਾਹਿਬ ਵਿਖੇ ਸ਼ਤਾਬਦੀ ਸਬ ਕਮੇਟੀ ਦੀ ਇਕੱਤਰਤਾ ਸਾਬਕਾ ਪ੍ਰਧਾਨ ਪ੍ਰੋ.ਕਿਰਪਾਲ ਸਿੰਘ ਬਡੂੰਗਰ, ਸਕੱਤਰ ਪ੍ਰਤਾਪ ਸਿੰਘ ਦੀ ਅਗਵਾਈ ਵਿਚ ਹੋਈ ਅਤੇ ਇਕੱਤਰਤਾ ਦੌਰਾਨ ਫ਼ੈਸਲਾ ਕੀਤਾ ਗਿਆ ਕਿ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਜੀ ਦੀ ਯੋਗ ਅਗਵਾਈ ਵਿਚ ਗੁਰੂ ਸਾਹਿਬ ਦੇ ਚਰਨਛੋਹ ਅਸਥਾਨ ਗੁਰਦੁਆਰਾ ਸ੍ਰੀ ਮੋਤੀ ਬਾਗ਼ ਸਾਹਿਬ ਵਿਖੇ 6 ਜੁਲਾਈ ਨੂੰ ਮਹਾਨ ਗੁਰਮਤਿ ਸਮਾਗਮ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਹੋਵੇਗਾ। ਇਸ ਸਬੰਧ ਵਿਚ ਸਾਬਕਾ ਪ੍ਰਧਾਨ ਪ੍ਰੋ.ਕਿਰਪਾਲ ਸਿੰਘ ਬਡੂੰਗਰ ਅਤੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਮਾਲਵਾ ਜ਼ੋਨ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਦੋ ਮਹਾਨ ਗੁਰਮਤਿ ਸਮਾਗਮ ਉਲੀਕੇ ਗਏ ਹਨ, ਜਿਸ ਤਹਿਤ ਮਹਾਨ ਗੁਰਮਤਿ ਸਮਾਗਮ ਦੀ ਆਰੰਭਤਾ 4 ਜੁਲਾਈ ਨੂੰ ਸ੍ਰੀ ਅਖੰਡ ਪਾਠ ਸਾਹਿਬ ਨਾਲ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ 5 ਜੁਲਾਈ ਨੂੰ ਅੰਤਿਮ ਸੰਚਾਰ ਕਰਵਾਇਆ ਜਾਵੇਗਾ ਅਤੇ ਨਾਲ ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਵੱਲੋਂ ਸ਼ੋ੍ਮਣੀ ਕਮੇਟੀ ਪ੍ਰਬੰਧ ਅਧੀਨ ਸਕੂਲਾਂ ਕਾਲਜਾਂ ਦੇ ਵਿਦਿਆਰਥੀਆਂ ਵੱਲੋਂ ਖ਼ੁਦ ਜਿੱਥੇ ਕੀਰਤਨ ਕੀਤਾ ਜਾਵੇਗਾ, ਉੱਥੇ ਹੀ ਦਸਤਾਰ ਮੁਕਾਬਲੇ ਵੀ ਕਰਵਾਏ ਜਾਣਗੇ, ਜਿਨ੍ਹਾਂ ਵਿਚ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕਰਨ ਵਾਲਿਆਂ ਨੂੰ ਸਨਮਾਨਿਤ ਵੀ ਕੀਤਾ ਜਾਵੇਗਾ। ਇਕੱਤਰਤਾ ਦੌਰਾਨ ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਜਸਮੇਰ ਸਿੰਘ ਲਾਛੜੂ, ਮੀਤ ਸਕੱਤਰ ਸੁਖਦੇਵ ਸਿੰਘ, ਸੁਪਰਵਾਈਜ਼ਰ ਸ਼ਤਾਬਦੀ ਕਮੇਟੀ ਸ. ਭੁਪਿੰਦਰ ਸਿੰਘ, ਇੰਚਾਰਜ ਬਿਕਰਮ ਸਿੰਘ, ਮੈਨੇਜਰ ਭਾਗ ਸਿੰਘ, ਸਹਾਇਕ ਪ੍ਰੋਫੈਸਰ ਸ. ਗੁਰਤੇਜ ਸਿੰਘ ਠੀਕਰੀਵਾਲਾ ਆਦਿ ਨੇ ਵੀ ਆਪੋ ਆਪਣੇ ਵਿਚਾਰ ਰੱਖੇ ਤਾਂ ਕਿ 350 ਸਾਲਾ ਸ਼ਹੀਦੀ ਦਿਹਾੜੇ ਸਬੰਧੀ ਸ਼ਤਾਬਦੀ ਕਮੇਟੀ ਸਮਾਗਮ ਜੋਸ਼ੋ ਖਰੋਸ਼ ਨਾਲ ਮਨਾਏ ਜਾ ਸਕਣ। ਇਸ ਮੌਕੇ ਸਕੱਤਰ ਪ੍ਰਤਾਪ ਸਿੰਘ ਅਤੇ ਮੀਤ ਸਕੱਤਰ ਸੁਖਦੇਵ ਸਿੰਘ ਹੋਰਨਾਂ ਦੱਸਿਆ ਕਿ ਸਮਾਗਮ ਦੀ ਸਫਲਤਾ ਲਈ ਪ੍ਰਚਾਰਕ ਸਾਹਿਬਾਨ ਦੀਆਂ ਡਿਊਟੀਆਂ ਤੈਅ ਕੀਤੀਆਂ ਜਾਣਗੀਆਂ, ਜੋ ਵੱਖ ਵੱਖ ਪਿੰਡਾਂ ਵਿਚ ਪਹੁੰਚ ਕਰਕੇ ਸੰਗਤਾਂ ਨੂੰ ਇਨ੍ਹਾਂ ਸਮਾਗਮਾਂ ਵਿਚ ਲਿਆਉਣ ਲਈ ਪ੍ਰੇਰਿਤ ਕਰਨਗੇ। ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿਚ ਵੱਖ ਵੱਖ ਗੁਰਦੁਆਰਾ ਸਾਹਿਬਾਨ, ਢਾਡੀ ਕਵੀਸ਼ਰੀ ਜੱਥਿਆਂ, ਨਿਹੰਗ ਸਿੰਘ ਸੰਪਰਦਾਵਾਂ ਅਤੇ ਧਾਰਮਿਕ ਸਭਾ ਸੁਸਾਇਟੀਆਂ ਆਦਿ ਨੂੰ ਵੀ ਸੱਦਾ ਪੱਤਰ ਭੇਜਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਜਿੱਥੇ 5 ਜੁਲਾਈ ਨੂੰ ਅੰਮ੍ਰਿਤ ਸੰਚਾਰ ਵਾਲੇ ਦਿਨ ਤਖ਼ਤ ਸਾਹਿਬਾਨ ਦੇ ਪੰਜ ਪਿਆਰੇ ਸਾਹਿਬਾਨ ਸੰਗਤਾਂ ਨੂੰ ਖੰਡੇ ਬਾਟੇ ਦੀ ਰਾਹੁਲ ਦੇਣਗੇ, ਉੱਥੇ ਹੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਵੀ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਨਿਹਾਲ ਕਰਨਗੇ। ਇਕੱਤਰਤਾ ਦੌਰਾਨ ਹੈੱਡ ਗ੍ਰੰਥੀ ਭਾਈ ਪ੍ਰਨਾਮ ਸਿੰਘ, ਕਥਾਵਾਚਕ ਗਿਆਨੀ ਪ੍ਰਿਤਪਾਲ ਸਿੰਘ, ਐਡੀਸ਼ਨਲ ਹੈੱਡ ਗ੍ਰੰਥੀ ਗਿਆਨੀ ਫੁਲਾ ਸਿੰਘ,ਮੀਤ ਮੈਨੇਜਰ ਮਨਦੀਪ ਸਿੰਘ ਭਲਵਾਨ, ਮੀਤ ਮੈਨੇ. ਗੁਰਬਚਨ ਸਿੰਘ, ਭਾਈ ਸਰਬਜੀਤ ਸਿੰਘ, ਭਾਈ ਹਜ਼ੂਰ ਸਿੰਘ ਤੋਂ ਇਲਾਵਾ ਸ਼ੋ੍ਰਮਣੀ ਕਮੇਟੀ ਦੇ ਅਧਿਕਾਰੀ ਤੇ ਸਮੁੱਚਾ ਪ੍ਰਬੰਧਕੀ ਸਟਾਫ਼ ਮੈਂਬਰ ਆਦਿ ਵੀ ਸ਼ਾਮਲ ਸਨ।

Related Post

Instagram