post

Jasbeer Singh

(Chief Editor)

Punjab

ਪੀ. ਏ. ਯੂ. ਕੇ. ਵੀ. ਕੇ. ਸੰਗਰੂਰ ਨੇ ਬੇਕਰੀ ਅਤੇ ਕਨਫੈਕਸ਼ਨਰੀ ਵਿੱਚ ਕਿੱਤਾਮੁਖੀ ਸਿਖਲਾਈ ਕੋਰਸ ਕਰਵਾਇਆ

post-img

ਪੀ. ਏ. ਯੂ. ਕੇ. ਵੀ. ਕੇ. ਸੰਗਰੂਰ ਨੇ ਬੇਕਰੀ ਅਤੇ ਕਨਫੈਕਸ਼ਨਰੀ ਵਿੱਚ ਕਿੱਤਾਮੁਖੀ ਸਿਖਲਾਈ ਕੋਰਸ ਕਰਵਾਇਆ - ਸਿਖਿਆਰਥੀਆਂ ਨੂੰ ਸਵੈ-ਸਹਾਇਤਾ ਸਮੂਹ ਬਣਾਉਣ ਅਤੇ ਵਪਾਰਕ ਉੱਦਮ ਦੇ ਮੌਕਿਆਂ ਦੀ ਭਾਲ ਕਰਨ ਲਈ ਉਤਸ਼ਾਹਿਤ ਕੀਤਾ ਸੰਗਰੂਰ, 17 ਅਕਤੂਬਰ 2025 : ਕ੍ਰਿਸ਼ੀ ਵਿਗਿਆਨ ਕੇਂਦਰ, ਸੰਗਰੂਰ ਵੱਲੋਂ ਨਿਰਦੇਸ਼ਕ ਪਸਾਰ ਸਿੱਖਿਆ, ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਅਤੇ ਡਾਇਰੈਕਟਰ, ਆਈ. ਸੀ. ਏ. ਆਰ.-ਅਟਾਰੀ, ਜ਼ੋਨ 1, ਲੁਧਿਆਣਾ ਦੀ ਅਗਵਾਈ ਹੇਠ 13 ਤੋਂ 17 ਅਕਤੂਬਰ ਤੱਕ "ਬੇਕਰੀ ਅਤੇ ਕਨਫੈਕਸ਼ਨਰੀ" ਵਿੱਚ ਹੁਨਰ ਵਿਕਾਸ ਸਬੰਧੀ ਪੰਜ-ਦਿਨਾਂ ਕਿੱਤਾਮੁਖੀ ਸਿਖਲਾਈ ਕੋਰਸ ਕਰਵਾਇਆ ਗਿਆ। ਜਿਸ ਵਿੱਚ ਜ਼ਿਲ੍ਹਾ ਸੰਗਰੂਰ ਦੀਆਂ 20 ਕਿਸਾਨ ਬੀਬੀਆਂ ਅਤੇ ਨੌਜਵਾਨ ਕਿਸਾਨਾਂ ਨੇ ਭਾਗ ਲਿਆ ।  ਡਾ. ਮਨਦੀਪ ਸਿੰਘ ਇੰਚਾਰਜ, ਕ੍ਰਿਸ਼ੀ ਵਿਗਿਆਨ ਕੇਂਦਰ, ਸੰਗਰੂਰ ਨੇ ਸਿਖਿਆਰਥੀਆਂ ਨੂੰ ਸਵੈ-ਸਹਾਇਤਾ ਸਮੂਹ ਬਣਾਉਣ ਅਤੇ ਵਪਾਰਕ ਉੱਦਮ ਦੇ ਮੌਕਿਆਂ ਦੀ ਭਾਲ ਕਰਨ ਲਈ ਉਤਸ਼ਾਹਿਤ ਕੀਤਾ। ਡਾ. ਮਨਦੀਪ ਸਿੰਘ ਨੇ ਸਿਖਿਆਰਥੀਆਂ ਨੂੰ  ਉੱਚ-ਗੁਣਵੱਤਾ ਵਾਲੇ ਉਤਪਾਦਾਂ ਦੇ ਉਤਪਾਦਨ ਅਤੇ ਨੈਤਿਕ ਨਿਯਮਾਂ ਦੀ ਪਾਲਣਾ ਕਰਨ ਦੀ ਵੀ ਅਪੀਲ ਕੀਤੀ । ਡਾ. ਵਿਤਸਤਾ, ਸਹਾਇਕ ਪ੍ਰੋਫੈਸਰ (ਗ੍ਰਹਿ ਵਿਗਿਆਨ) ਅਤੇ ਸਿਖਲਾਈ ਪ੍ਰੋਗਰਾਮ ਦੇ ਕੋਰਸ ਕੋਆਰਡੀਨੇਟਰ ਨੇ ਕੇਕ, ਬਿਸਕੁਟ, ਕੁਕੀਜ਼ ਅਤੇ ਚਾਕਲੇਟਾਂ ਸਮੇਤ ਵੱਖ-ਵੱਖ ਬੇਕਰੀ ਉਤਪਾਦਾਂ ਨੂੰ ਤਿਆਰ ਕਰਨ ਦੀ ਸਿਖਲਾਈ ਦਿੱਤੀ । ਇਸ ਤੋਂ ਇਲਾਵਾ ਉਨ੍ਹਾਂ ਨੇ ਉਤਪਾਦਾਂ ਨੂੰ ਮੁੱਲਵਾਨ ਬਨਾਉਣ ਲਈ ਡੈਕੋਰੇਟ ਕਰਨ ਦੀਆਂ ਤਕਨੀਕਾਂ ‘ਤੇ ਵੀ ਚਾਨਣਾ ਪਾਇਆ। ਉਨ੍ਹਾਂ ਨੇ ਸਿਖਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਸਿਖਲਾਈ ਤੋਂ ਪ੍ਰਾਪਤ ਗਿਆਨ ਵਰਤ ਕੇ ਸਵੈ-ਰੁਜ਼ਗਾਰ ਵੱਲ ਵਧਣ ਦੀ ਸ਼ੁਰੂਆਤ ਕਰਨ । ਕ੍ਰਿਸ਼ੀ ਵਿਗਿਆਨ ਕੇਂਦਰ, ਸੰਗਰੂਰ ਦੀਆਂ ਸਾਬਕਾ ਸਿਖਲਾਈ ਪ੍ਰਾਪਤ ਵਿਦਿਆਰਥਣਾਂ ਸ਼੍ਰੀਮਤੀ ਜਸਪ੍ਰੀਤ ਕੌਰ ਅਤੇ ਗੁਰਪ੍ਰੀਤ ਕੌਰ ਨੇ ਇੱਕ ਸਫਲ ਉੱਦਮੀ ਬਣਨ ਦੇ ਆਪਣੇ ਸਫ਼ਰ ਨੂੰ ਸਾਂਝਾ ਕੀਤਾ ਅਤੇ ਕੇਕ ਬੇਕਿੰਗ ਵਿੱਚ ਮਾਸਟਰ ਟ੍ਰੇਨਰ ਵੱਜੋਂ ਹੱਥੀਂ ਸਿਖਲਾਈ ਦਿੱਤੀ । ਸਮਾਪਤੀ ਵਾਲੇ ਦਿਨ, ਇੱਕ ਬੇਕਿੰਗ ਮੁਕਾਬਲਾ ਆਯੋਜਿਤ ਕੀਤਾ ਗਿਆ । ਜਿੱਥੇ ਸਿਖਿਆਰਥੀਆਂ ਨੇ ਕਈ ਤਰ੍ਹਾਂ ਦੇ ਸੁਆਦੀ ਬੇਕਡ ਉਤਪਾਦ ਤਿਆਰ ਕਰਕੇ ਆਪਣੇ ਹੁਨਰ ਦਾ ਪ੍ਰਦਰਸ਼ਨ ਕੀਤਾ। ਡਾ. ਰਵਿੰਦਰ ਕੌਰ, ਸਹਾਇਕ ਪ੍ਰੋਫੈਸਰ (ਬਾਗਬਾਨੀ) ਨੇ ਭਾਗੀਦਾਰਾਂ ਦੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਨੂੰ ਸਵੈ-ਰੁਜ਼ਗਾਰ ਅਤੇ ਆਮਦਨ ਪੈਦਾ ਕਰਨ ਲਈ ਆਪਣੇ ਹੁਨਰ ਦੀ ਵਰਤੋਂ ਕਰਨ ਲਈ ਉਤਸ਼ਾਹਿਤ ਕੀਤਾ ।ਪ੍ਰੋਗਰਾਮ ਦੇ ਅਖੀਰ ਵਿੱਚ ਬੇਕਰੀ ਪਕਵਾਨਾਂ ਨੂੰ ਬਣਾਉਣ ਦੀ ਵਿਧੀ ਬਾਬਤ ਪੀਏਯੂ ਸਾਹਿਤ ਵੀ ਵੰਡਿਆ ਗਿਆ ।

Related Post