post

Jasbeer Singh

(Chief Editor)

Punjab

ਪੀ. ਆਰ. ਟੀ. ਸੀ. ਦੇ ਕੰਡਕਟਰਾਂ ਨੂੰ ਡਰਾਈਵਰ ਨਾਲ ਅੱਗੇ ਦੀ ਸੀਟ `ਤੇ ਨਹੀਂ ਬੈਠ ਸਕਣਗੇ ਦੇ ਮਿਲੇ ਹੁਕਮ

post-img

ਪੀ. ਆਰ. ਟੀ. ਸੀ. ਦੇ ਕੰਡਕਟਰਾਂ ਨੂੰ ਡਰਾਈਵਰ ਨਾਲ ਅੱਗੇ ਦੀ ਸੀਟ `ਤੇ ਨਹੀਂ ਬੈਠ ਸਕਣਗੇ ਦੇ ਮਿਲੇ ਹੁਕਮ ਚੰਡੀਗੜ੍ਹ : ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਪੀ. ਆਰ. ਟੀ. ਸੀ.) ਵੱਲੋਂ ਇੱਕ ਨਵਾਂ ਹੁਕਮ ਜਾਰੀ ਕੀਤਾ ਗਿਆ ਹੈ ਜਿਸ ਦੇ ਮੁਤਾਬਕ ਹੁਣ ਪੀ. ਆਰ. ਟੀ. ਸੀ. ਦੇ ਕੰਡਕਟਰ ਡਰਾਈਵਰ ਨਾਲ ਅੱਗੇ ਦੀ ਸੀਟ ‘ਤੇ ਨਹੀਂ ਬੈਠ ਸਕਣਗੇ । ਕੰਡਕਟਰਾਂ ਨੂੰ ਪਿੱਛੇ ਤਾਕੀ ਕੋਲ ਸੀਟ ‘ਤੇ ਬੈਠਣਾ ਹੋਵੇਗਾ । ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਪੀ. ਆਰ. ਟੀ. ਸੀ.) ਵਲੋਂ ਜਾਰੀ ਪੱਤਰ ਵਿਚ ਕਿਹਾ ਗਿਆ ਹੈ ਕਿ ਦਫ਼ਤਰ ਨੂੰ ਕਈ ਵਾਰ ਸ਼ਿਕਾਇਤਾਂ ਮਿਲੀਆਂ ਸਨ ਕਿ ਪੀ. ਆਰ. ਟੀ. ਸੀ. ਦੇ ਕੰਡਕਟਰ ਬੱਸਾਂ ਵਿਚ ਆਪਣੀ ਡਿਊਟੀ ਦੌਰਾਨ ਮੋਟਰ ਵਹੀਕਲ ਐਕਟ ਦੀ ਧਾਰਾ ਤਹਿਤ ਨਿਰਧਾਰਤ ਕੀਤੀ ਗਈ ਸੀਟ `ਤੇ ਨਹੀਂ ਬੈਠਦੇ ਤੇ ਇਸ ਦੀ ਬਜਾਏ ਕੰਡਕਟਰ ਬੱਸ ਦੀ ਇਕ ਨੰਬਰ ਸੀਟ ਜਾਂ ਡਰਾਈਵਰ ਕੋਲ ਇੰਜਣ `ਤੇ ਬੈਠ ਜਾਂਦੇ ਹਨ, ਜਿਸ ਕਰਕੇ ਕੰਡਕਟਰਾਂ ਵਲੋਂ ਸਵਾਰੀਆਂ ਦੇ ਬੱਸਾਂ ਵਿਚ ਉਤਰਨ ਜਾਂ ਚੜ੍ਹਨ ਸਮੇਂ ਧਿਆਨ ਨਹੀਂ ਦਿੱਤਾ ਜਾਂਦਾ ਹੈ, ਇਸ ਕਰਕੇ ਹਾਦਸਾ ਹੋਣ ਦਾ ਖਦਸ਼ਾ ਵੀ ਬਣਿਆ ਰਹਿੰਦਾ ਹੈ । ਦੱਸਣਯੋਗ ਹੈ ਕਿ ਇਸ ਸਬੰਧੀ ਮੁੱਖ ਦਫ਼ਤਰ ਵਲੋਂ ਪਹਿਲਾਂ ਵੀ ਹੁਕਮਾਂ ਰਾਹੀਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਸਨ । ਪ੍ਰੰਤੂ ਕੰਡਕਟਰਾਂ ਵਲੋਂ ਉਕਤ ਹਦਾਇਤਾਂ ਦੀ ਪਾਲਣਾ ਨਹੀਂ ਕੀਤੀ ਜਾ ਰਹੀ ਹੈ, ਇਸ ਲਈ ਮੁੜ ਹਦਾਇਤ ਕੀਤੀ ਜਾਂਦੀ ਹੈ ਕਿ ਜਿਨ੍ਹਾਂ ਕੰਡਕਟਰਾਂ ਵਲੋਂ ਉਕਤ ਅਨੁਸਾਰ ਜਾਰੀ ਕੀਤੀਆਂ ਹਦਾਇਤਾਂ ਦੀ ਪਾਲਣਾ ਨਹੀਂ ਕੀਤੀ ਜਾਂਦੀ ਅਤੇ ਡਿਊਟੀ ਦੌਰਾਨ ਜੇਕਰ ਕੋਈ ਕੰਡਕਟਰ ਬੱਸ ਦੀ 1 ਨੰਬਰ ਸੀਟ ਜਾਂ ਡਰਾਇਵਰ ਕੋਲ ਇੰਜਣ `ਤੇ ਬੈਠਾ ਪਾਇਆ ਜਾਂਦਾ ਹੈ ਤਾਂ ਉਸ ਕੰਡਕਟਰ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ ।

Related Post