
ਪੀ. ਯੂ. ਵਿਖੇ ਗੈਸਟ ਫੈਕਲਟੀ ਦੇ ਅਧਿਆਪਕ ਮੰਗਾਂ ਨੂੰ ਲੇ ਕੇ ਚੜ੍ਹੇ ਵੀ. ਸੀ. ਦਫ਼ਤਰ ਦੀ ਬਿਲਡਿੰਗ ਤੇ
- by Jasbeer Singh
- August 13, 2024

ਪੀ. ਯੂ. ਵਿਖੇ ਗੈਸਟ ਫੈਕਲਟੀ ਦੇ ਅਧਿਆਪਕ ਮੰਗਾਂ ਨੂੰ ਲੇ ਕੇ ਚੜ੍ਹੇ ਵੀ. ਸੀ. ਦਫ਼ਤਰ ਦੀ ਬਿਲਡਿੰਗ ਤੇ ਪਟਿਆਲਾ : ਸ਼ਾਹੀ ਸ਼ਹਿਰ ਪਟਿਆਲਾ ਵਿਚ ਬਣੀ ਪੰਜਾਬੀ ਯੂਨੀਵਰਸਿਟੀ ’ਚ ਉਸ ਸਮੇਂ ਹੰਗਾਮਾ ਹੋਇਆ ਜਦੋਂ ਗੈਸਟ ਫੈਕਲਟੀ ਦੇ ਅਧਿਆਪਕ ਆਪਣੀਆਂ ਮੰਗਾਂ ਨੂੰ ਲੈ ਕੇ ਵਾਈਸ ਚਾਂਸਲਰ ਦੀ ਬਿਲਡਿੰਗ ਦੇ ਉੱਪਰ ਚੜ ਗਏ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਵੱਲੋਂ ਪੰਜਾਬ ਸਰਕਾਰ ਅਤੇ ਕਾਰਜਕਾਰੀ ਵਾਈਸ ਚਾਂਸਲਰ ਕੇ. ਕੇ. ਯਾਦਵ ਦੇ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਪ੍ਰਦਰਸ਼ਨਾਕੀਆਂ ਦਾ ਕਹਿਣਾ ਹੈ ਕਿ ਕੇਕੇ ਯਾਦਵ ਆਪਣੀ ਮਨਮਰਜ਼ੀ ਕਰ ਰਹੇ ਹਨ। ਯਾਦਵ ਪੰਜਾਬ ਸਰਕਾਰ ਦੇ ਹੁਕਮ ਤੇ ਸੁਪਰੀਮ ਕੋਰਟ ਦੀ ਉਲੰਘਣਾ ਕਰ ਰਹੇ ਹਨ। ਜਿਸ ਦੇ ਖਿਲਾਫ ਉਨ੍ਹਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਪ੍ਰਦਰਸ਼ਨਕਾਰੀਆਂ ਨੇ ਦੱਸਿਆ ਕਿ ਉਹ ਪਿਛਲੇ ਲੰਬੇ ਸਮੇਂ ਤੋਂ ਯੂਨੀਵਰਸਿਟੀ ਦੇ ਵਿੱਚ ਵਿਦਿਆਰਥੀਆਂ ਨੂੰ ਪੜਾਉਂਦੇ ਆ ਰਹੇ ਹਨ ਤੇ ਹੁਣ ਕਾਰਜਕਾਰੀ ਵਾਈਸ ਚਾਂਸਲਰ ਨਵੀਆਂ ਕੱਚੀਆਂ ਪੋਸਟਾਂ ਕੱਢ ਰਹੇ ਹਨ ਤੇ ਜਿਸ ਦੇ ਲਈ ਉਹ ਇੰਟਰਵਿਊ ਵੀ ਕਰ ਰਹੇ ਹਨ। ਜਦਕਿ ਪੰਜਾਬ ਸਰਕਾਰ ਅਤੇ ਸੁਪਰੀਮ ਕੋਰਟ ਦੇ ਇਹ ਆਰਡਰ ਨੇ ਕਿ ਜੇ ਭਰਤੀ ਕਰਨੀ ਹੈ ਤਾਂ ਉਹ ਪੱਕੇ ਮੁਲਾਜ਼ਮਾਂ ਦੀ ਕੀਤੀ ਜਾਵੇ ਪਰ ਅਜਿਹਾ ਨਹੀਂ ਕੀਤਾ ਜਾ ਰਿਹਾ ਹੈ, ਜਿਸ ਨੂੰ ਲੈ ਕੇ ਅੱਜ ਗੈਸਟ ਫੈਕਲਟੀ ਅਧਿਆਪਕਾਂ ਦੀ ਜਥੇਬੰਦੀ ਵੱਲੋਂ ਵਾਈਸ ਚਾਂਸਲਰ ਦੇ ਗੇਟ ਅੱਗੇ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਤੇ 6 ਦੇ ਕਰੀਬ ਅਧਿਆਪਕਾਂ ਵੱਲੋਂ ਬਿਲਡਿੰਗ ਦੇ ਉੱਪਰ ਚੜ ਕੇ ਵੀ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।