
ਪੀ. ਯੂ. ਵਿਦਿਆਰਥਣਾਂ ਨਾਲ ਅਸ਼ਲੀਲ ਹਰਕਤਾਂ ਕਰਨ ਵਾਲਾ ਹੋਇਆ ਸੀ. ਸੀ. ਟੀ. ਵੀ. ਕੈਮਰੇ ਵਿਚ ਕੈਦ
- by Jasbeer Singh
- September 26, 2024

ਪੀ. ਯੂ. ਵਿਦਿਆਰਥਣਾਂ ਨਾਲ ਅਸ਼ਲੀਲ ਹਰਕਤਾਂ ਕਰਨ ਵਾਲਾ ਹੋਇਆ ਸੀ. ਸੀ. ਟੀ. ਵੀ. ਕੈਮਰੇ ਵਿਚ ਕੈਦ ਪਟਿਆਲਾ : ਸ਼ਾਹੀ ਸ਼ਹਿਰ ਪਟਿਆਲਾ ਵਿਚ ਬਣੀ ਪੰਜਾਬੀ ਯੂਨੀਵਰਸਿਟੀ ਵਿਚ ਬਣੇ ਕੈਂਪਸ ਵਿਚ ਵਿਦਿਆਰਥਣਾਂ ਨਾਲ ਅਸ਼ਲੀਲ ਹਰਕਤਾਂ ਕਰਨ ਵਾਲਾ ਵਿਅਕਤੀ ਫੜਿਆ ਤਾਂ ਬੇਸ਼ਕ ਹਾਲੇ ਤੱਕ ਨਹੀਂ ਜਾ ਸਕਿਆ ਪਰ ਉਹ ਸੀ. ਸੀ. ਟੀ. ਵੀ. ਕੈਮਰਿਆਂ ਵਿਚ ਕੈਦ ਜ਼ਰੂਰ ਹੋ ਚੁੱਕਿਆ ਹੈ।ਦੱਸਣਯੋਗ ਹੈ ਕਿ ਕੈਂਪਸ ਵਿੱਚ 200 ਤੋਂ ਵੱਧ ਸੁਰੱਖਿਆ ਗਾਰਡ ਤਾਇਨਾਤ ਹੋਣ ਦੇ ਬਾਵਜੂਦ ਵੀ ਇਸ ਵਿਅਕਤੀ ਨੂੰ ਕਾਬੂ ਨਹੀਂ ਕੀਤਾ ਜਾ ਸਕਿਆ। ਪ੍ਰਾਪਤ ਜਾਣਕਾਰੀ ਅਨੁਸਾਰ ਇੱਥੋਂ ਦੇ ਅਰਬਨ ਅਸਟੇਟ ਫੇਜ਼-2 ਵਿੱਚ ਬੁੱਧਵਾਰ ਸਵੇਰੇ 6 ਵਜੇ ਇੱਕ ਵਿਅਕਤੀ ਔਰਤਾਂ ਨਾਲ ਅਸ਼ਲੀਲ ਹਰਕਤਾਂ ਕਰਦਾ ਪਾਇਆ ਗਿਆ ਪਰ ਇਸ ਵਿਅਕਤੀ ਨੂੰ ਕਿਸੇ ਨੇ ਫੜਿਆ ਨਹੀਂ। ਹਾਲਾਂਕਿ ਬੁੱਧਵਾਰ ਨੂੰ ਇਹ ਵਿਅਕਤੀ ਮੇਨ ਗੇਟ ਰਾਹੀਂ ਯੂਨੀਵਰਸਿਟੀ ਕੈਂਪਸ ਵਿੱਚ ਦਾਖ਼ਲ ਹੋਇਆ ਪਰ ਕੈਂਪਸ ਵਿੱਚ ਕੋਈ ਅਸ਼ਲੀਲ ਹਰਕਤ ਨਹੀਂ ਕੀਤੀ । ਯੂਨੀਵਰਸਿਟੀ ਅਧਿਕਾਰੀਆਂ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਇਹ ਵਿਅਕਤੀ ਵੱਖ-ਵੱਖ ਭੇਸ ਵਿੱਚ ਕੈਂਪਸ ਵਿੱਚ ਦਾਖ਼ਲ ਹੁੰਦਾ ਹੈ ਅਤੇ ਕਦੇ ਪਿਛਲੇ ਪਾਸੇ ਤੋਂ ਅਤੇ ਕਦੇ ਯੂਨੀਵਰਸਿਟੀ ਦੇ ਮੁੱਖ ਗੇਟ ਤੋਂ ਹੁੰਦਾ ਹੈ। ਜਿਸ ਕਾਰਨ ਇਸ ਦੀ ਪਛਾਣ ਕਰਨਾ ਯੂਨੀਵਰਸਿਟੀ ਦੇ ਸੁਰੱਖਿਆ ਗਾਰਡਾਂ ਲਈ ਚੁਣੌਤੀ ਬਣਿਆ ਹੋਇਆ ਹੈ। ਇਸ ਸਬੰਧੀ ਜਦੋਂ ਡੀਨ ਸਟੂਡੈਂਟਸ ਵੈਲਫੇਅਰ ਮੋਨਿਕਾ ਚਾਵਲਾ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਆਖਿਆ ਕਿ ਇਸ ਵਿਅਕਤੀ ਨੂੰ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ।