July 6, 2024 01:36:23
post

Jasbeer Singh

(Chief Editor)

Latest update

ਪੰਜਾਬ ’ਚ ਦੂਜੇ ਪੜਾਅ ਤਹਿਤ ਝੋਨੇ ਦੀ ਲੁਆਈ ਸ਼ੁਰੂ

post-img

ਪੰਜਾਬ ਵਿੱਚ ਦੂਜੇ ਪੜਾਅ ਤਹਿਤ ਝੋਨੇ ਦੀ ਲੁਹਾਈ ਅੱਜ 15 ਜੂਨ ਤੋਂ ਆਰੰਭ ਹੋ ਗਈ। ਇਸ ਤੋਂ ਪਹਿਲਾਂ 11 ਜੂਨ ਤੋਂ ਰਾਜ ਦੇ 6 ਜ਼ਿਲ੍ਹਿਆਂ ਮਾਨਸਾ, ਬਠਿੰਡਾ,ਫਰੀਦਕੋਟ, ਮੁਕਤਸਰ ਸਾਹਿਬ, ਫਿਰੋਜ਼ਪੁਰ ਤੇ ਫਾਜ਼ਲਿਕਾ ਵਿੱਚ ਆਰੰਭ ਹੋ ਚੁੱਕੀ ਹੈ। ਅੱਜ ਮੋਗਾ, ਸੰਗਰੂਰ, ਬਰਨਾਲਾ, ਮਾਲੇਰਕੋਟਲਾ, ਪਟਿਆਲਾ, ਫਤਹਿਗੜ੍ਹ ਸਾਹਿਬ, ਐੱਸਏਐੱਸ ਨਗਰ, ਰੂਪਨਗਰ, ਲੁਧਿਆਣਾ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਸ਼ਹੀਦ ਭਗਤ ਸਿੰਘ ਨਗਰ, ਤਰਨਤਾਰਨ, ਅੰਮ੍ਰਿਤਸਰ ਤੇ ਪਠਾਨਕੋਟ ਜ਼ਿਲ੍ਹਿਆਂ ਵਿੱਚ ਝੋਨੇ ਦੀ ਇਹ ਲੁਵਾਈ ਸ਼ੁਰੂ ਹੋਈ ਹੈ। ਪੰਜਾਬ ਸਰਕਾਰ ਵੱਲੋਂ ਵਿਸ਼ੇਸ ਮੁੱਖ ਸਕੱਤਰ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਕੇਏਪੀ ਸਿਨਹਾ ਦੇ ਜਾਰੀ ਕੀਤੇ ਹੁਕਮਾਂ ਅਨੁਸਾਰ ਝੋਨਾ ਲਾਉਣ ਲਈ ਕਿਸਾਨਾਂ ਨੂੰ ਫ਼ਸਲ ਪੱਕਣ ਤੱਕ ਘੱਟੋ-ਘੱਟ 8 ਘੰਟੇ ਰੋਜ਼ਾਨਾ ਟਿਊਬਵੈਲਾਂ ਲਈ ਬਿਜਲੀ ਸਪਲਾਈ ਦਿੱਤੀ ਜਾਵੇਗੀ ਅਤੇ ਨਹਿਰੀ ਪਾਣੀ ਦੀ ਕੋਈ ਤਕਲੀਫ਼ ਨਹੀਂ ਆਉਣ ਦਿੱਤੀ ਜਾਵੇਗੀ। ਪੰਜਾਬ ਦੇ ਜਿਹੜੇ ਜ਼ਿਲ੍ਹਿਆਂ ਵਿੱਚ‌ ਅੱਜ ਦੂਜੇ ਪੜਾਅ ਵਜੋਂ ਝੋਨੇ ਦੀ ਲੁਵਾਈ ਆਰੰਭ ਹੋਈ ਹੈ, ਉਨ੍ਹਾਂ ਨੂੰ ਅੱਜ ਅੱਧੀ ਰਾਤ ਤੋਂ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐੱਸਪੀਸੀਐੱਲ) ਵੱਲੋਂ 8 ਘੰਟੇ ਬਿਜਲੀ ਸਪਲਾਈ ਮਿਲੀ ਆਰੰਭ ਹੋ ਗਈ ਹੈ। ਪਿੰਡਾਂ ’ਚੋਂ ਹਾਸਲ ਕੀਤੇ ਵੇਰਵਿਆਂ ਤੋਂ ਪਤਾ ਲੱਗਿਆ ਹੈ ਕਿ ਇਸ ਵਾਰ ਕਿਸਾਨਾਂ ਵਿੱਚ ਝੋਨੇ ਦੀ ਸਿੱਧੀ ਬਿਜਾਈ ਦਾ ਵੀ ਬਹੁਤ ਰੁਝਾਨ ਵੱਧਿਆ ਹੈ।

Related Post