 
                                             ਪਾਕਿਸਤਾਨ ਸਰਕਾਰ ਨੇ ਕੀਤਾ ਅਮਰੀਕਾ, ਯੂਨਾਈਟਿਡ ਕਿੰਗਡਮ ਅਤੇ ਕੈਨੇਡਾ ਤੋਂ ਪਾਕਿਸਤਾਨ `ਚ ਆਪਣੇ ਤੀਰਥ ਸਥਾਨਾਂ ਦੇ ਦਰਸ਼ਨ ਕ
- by Jasbeer Singh
- November 2, 2024
 
                              ਪਾਕਿਸਤਾਨ ਸਰਕਾਰ ਨੇ ਕੀਤਾ ਅਮਰੀਕਾ, ਯੂਨਾਈਟਿਡ ਕਿੰਗਡਮ ਅਤੇ ਕੈਨੇਡਾ ਤੋਂ ਪਾਕਿਸਤਾਨ `ਚ ਆਪਣੇ ਤੀਰਥ ਸਥਾਨਾਂ ਦੇ ਦਰਸ਼ਨ ਕਰਨ ਲਈ ਆਉਣ ਵਾਲੇ ਸਿੱਖਾਂ ਨੂੰ 30 ਮਿੰਟਾਂ ਦੇ ਅੰਦਰ ਮੁਫ਼ਤ ਆਨਲਾਈਨ ਵੀਜ਼ਾ ਦੇਣ ਦਾ ਐਲਾਨ ਪਾਕਿਸਤਾਨ : ਭਾਰਤ ਦੇ ਗੁਆਂਢੀ ਪਾਕਿਸਤਾਨ ਦੇ ਗ੍ਰਹਿ ਮੰਤਰੀ ਦੇ ਐਲਾਨ ਕੀਤਾ ਹੈ ਕਿ ਪਾਕਿਸਤਾਨ ਸਰਕਾਰ ਅਮਰੀਕਾ, ਯੂਨਾਈਟਿਡ ਕਿੰਗਡਮ ਅਤੇ ਕੈਨੇਡਾ ਤੋਂ ਪਾਕਿਸਤਾਨ `ਚ ਆਪਣੇ ਤੀਰਥ ਸਥਾਨਾਂ ਦੇ ਦਰਸ਼ਨ ਕਰਨ ਲਈ ਆਉਣ ਵਾਲੇ ਸਿੱਖਾਂ ਨੂੰ ਪਾਕਿਸਤਾਨ ਸਰਕਾਰ 30 ਮਿੰਟਾਂ ਦੇ ਅੰਦਰ ਮੁਫ਼ਤ ਆਨਲਾਈਨ ਵੀਜ਼ਾ ਦੇਵੇਗੀ। ਫਿਲਹਾਲ ਇਹ ਵੀਜ਼ਾ ਸਹੂਲਤ ਦਾ ਭਾਰਤ ਦੇ ਸਿੱਖਾਂ ਲਈ ਐਲਾਨ ਨਹੀਂ ਕੀਤਾ ਗਿਆ ਹੈ।ਪਾਕਿ ਮੰਤਰੀ ਦੀ ਇਹ ਟਿੱਪਣੀ ਉਦੋਂ ਆਈ ਜਦੋਂ ਉਹ ਵੀਰਵਾਰ (31 ਅਕਤੂਬਰ, 2024) ਨੂੰ ਲਾਹੌਰ ਵਿੱਚ ਸਿੱਖ ਸ਼ਰਧਾਲੂਆਂ ਦੇ 44 ਮੈਂਬਰੀ ਵਿਦੇਸ਼ੀ ਵਫ਼ਦ ਨਾਲ ਮੁਲਾਕਾਤ ਕੀਤੀ। ਮੰਤਰੀ ਨੇ ਪਾਕਿਸਤਾਨ ਜਾਣ ਵਾਲੇ ਸਿੱਖ ਸ਼ਰਧਾਲੂਆਂ ਦਾ ਨਿੱਘਾ ਸਵਾਗਤ ਕੀਤਾ। ਗ੍ਰਹਿ ਮੰਤਰਾਲੇ ਦੇ ਇੱਕ ਬਿਆਨ ਅਨੁਸਾਰ, ਉਨ੍ਹਾਂ ਨੇ ਸਵੀਕਾਰ ਕੀਤਾ ਕਿ ਸਿੱਖ ਸ਼ਰਧਾਲੂਆਂ ਨੂੰ ਪਿਛਲੇ ਸਮੇਂ ਵਿੱਚ ਪਾਕਿਸਤਾਨ ਜਾਣ ਸਮੇਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਸੀ।ਗ੍ਰਹਿ ਮੰਤਰੀ ਨਕਵੀ ਨੇ ਐਲਾਨ ਕੀਤਾ ਕਿ ਸਰਕਾਰ ਨੇ ਸਿੱਖਾਂ ਲਈ ਵੀਜ਼ਾ ਪ੍ਰਕਿਰਿਆ ਨੂੰ ਆਨਲਾਈਨ ਕਰਕੇ ਆਸਾਨ ਬਣਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅਮਰੀਕੀ, ਕੈਨੇਡੀਅਨ ਅਤੇ ਯੂ.ਕੇ. ਦੇ ਪਾਸਪੋਰਟ ਧਾਰਕ ਆਨਲਾਈਨ ਅਪਲਾਈ ਕਰ ਸਕਦੇ ਹਨ ਅਤੇ ਬਿਨਾਂ ਕਿਸੇ ਫੀਸ ਦੇ 30 ਮਿੰਟ ਦੇ ਅੰਦਰ ਆਪਣਾ ਵੀਜ਼ਾ ਪ੍ਰਾਪਤ ਕਰ ਸਕਦੇ ਹਨ।

 
                                     
                                                    
                                                    
                                                    
                                                    
                                                    
                                                    
                                                    
                                                    
                                                    
                                                    
                                           
                                           
                                           
                                          
 
                      
                      
                      
                      
                     