post

Jasbeer Singh

(Chief Editor)

ਪਾਕਿਸਤਾਨ ਹਾਈ ਕਮਿਸ਼ਨ ਵੱਲੋਂ ਸਿੱਖ ਸ਼ਰਧਾਲੂਆਂ ਨੂੰ 962 ਵੀਜ਼ੇ ਜਾਰੀ

post-img

ਪਾਕਿਸਤਾਨ ਹਾਈ ਕਮਿਸ਼ਨ ਨੇ ਮੁਲਕ ਵਿੱਚ ਸਿੱਖਾਂ ਦੇ ਪੰਜਵੇਂ ਗੁਰੂ ਸ੍ਰੀ ਗੁਰੂ ਅਰਜਨ ਦੇਵ ਦੇ ਸ਼ਹੀਦੀ ਦਿਹਾੜੇ ’ਤੇ ਸਾਲਾਨਾ ਸਮਾਗਮ ਵਿੱਚ ਹਿੱਸਾ ਲੈਣ ਲਈ ਭਾਰਤ ਦੇ ਸਿੱਖ ਸ਼ਰਧਾਲੂਆਂ ਨੂੰ 962 ਵੀਜ਼ੇ ਜਾਰੀ ਕੀਤੇ ਹਨ। ਪਾਕਿਸਤਾਨ ਹਾਈ ਕਮਿਸ਼ਨ ਨੇ 8 ਤੋਂ 17 ਜੂਨ ਦਰਮਿਆਨ ਹੋਣ ਵਾਲੇ ਪ੍ਰੋਗਰਾਮ ਲਈ 962 ਵੀਜ਼ੇ ਦਿੱਤੇ ਹਨ। ਨਾਨਕਸ਼ਾਹੀ ਕੈਲੰਡਰ ਦੇ ਵਿਵਾਦ ਕਾਰਨ ਮਿਤੀਆਂ ਦੇ ਮੇਲ ਨਾ ਹੋਣ ਕਾਰਨ ਸ਼੍ਰੋਮਣੀ ਕਮੇਟੀ ਵੱਲੋਂ ਇਸ ਮੌਕੇ ਸਿੱਖ ਸ਼ਰਧਾਲੂਆਂ ਦਾ ਜਥਾ ਨਹੀਂ ਭੇਜਿਆ ਜਾ ਰਿਹਾ। ਸ਼੍ਰੋਮਣੀ ਕਮੇਟੀ ਵੱਲੋਂ ਇਸ ਸਬੰਧ ਵਿੱਚ ਨਾ ਤਾਂ ਸਿੱਖ ਸ਼ਰਧਾਲੂਆਂ ਦੇ ਪਾਸਪੋਰਟ ਮੰਗੇ ਗਏ ਸਨ ਅਤੇ ਨਾ ਹੀ ਪਾਕਿਸਤਾਨੀ ਦੂਤਾਵਾਸ ਨੂੰ ਜਥਾ ਭੇਜਣ ਵਾਸਤੇ ਵੀਜ਼ਾ ਦੇਣ ਲਈ ਕੋਈ ਬੇਨਤੀ ਭੇਜੀ ਗਈ ਹੈ।

Related Post

Instagram