ਪਾਕਿਸਤਾਨ ਦੇ ਸੁਰੱਖਿਆ ਕਰਮਚਾਰੀਆਂ ਨੇ ਮਾਰ ਮੁਕਾਏ 22 ਅੱਤਵਾਦੀ
- by Jasbeer Singh
- December 1, 2025
ਪਾਕਿਸਤਾਨ ਦੇ ਸੁਰੱਖਿਆ ਕਰਮਚਾਰੀਆਂ ਨੇ ਮਾਰ ਮੁਕਾਏ 22 ਅੱਤਵਾਦੀ ਪਿਸ਼ਾਵਰ, 1 ਦਸੰਬਰ 2025 : ਪਾਕਿਸਤਾਨ ਦੇ ਉੱਤਰ-ਪੱਛਮੀ ਖੈਬਰ ਪਖਤੂਨਖਵਾ ਸੂਬੇ ਵਿਚ ਇਕ ਖੁਫੀਆ ਜਾਣਕਾਰੀ ਦੇ ਆਧਾਰ `ਤੇ ਕੀਤੀ ਕਾਰਵਾਈ ਦੌਰਾਨ ਪਾਕਿਸਤਾਨ` ਦੇ ਸੁਰੱਖਿਆ ਬਲਾਂ ਨੇ ਪਾਬੰਦੀਸ਼ੁਦਾ ਤਹਿਰੀਕ-ਏ-ਤਾਲਿਬਾਨ ਪਾਕਿਸਤਾਨ (ਟੀ. ਟੀ. ਪੀ.) ਦੇ 22 ਅੱਤਵਾਦੀਆਂ ਨੂੰ ਮਾਰ ਦਿੱਤਾ। ਇਹ ਜਾਣਕਾਰੀ ਫੌਜ ਦੇ ਮੀਡੀਆ ਵਿੰਗ ਨੇ ਦਿੱਤੀ। ਆਪ੍ਰੇਸ਼ਨ ਦੌਰਾਨ ਸੁਰੱਖਿਆ ਬਲਾਂ ਨੇ ਬਣਾਇਆ ਖਵਾਰਿਜਾਂ ਦੇ ਟਿਕਾਣਿਆਂ ਨੂੰ ਨਿਸ਼ਾਨਾ ਇੰਟਰ-ਸਰਵਿਸਿਜ਼ ਪਬਲਿਕ ਰਿਲੇਸ਼ਨਜ਼ (ਆਈ. ਐੱਸ. ਪੀ. ਆਰ.) ਵੱਲੋਂ ਜਾਰੀ ਇਕ ਬਿਆਨ `ਚ ਦੱਸਿਆ ਗਿਆ ਕਿ ਸੁਰੱਖਿਆ ਬਲਾਂ ਨੇ ਸੋਮਵਾਰ ਨੂੰ ਉੱਤਰੀ ਵਜ਼ੀਰਿਸਤਾਨ ਦੀ ਸਰਹੱਦ ਨਾਲ ਲੱਗਦੇ ਬੰਨ ਜਿ਼ਲੇ ਵਿਚ ਇਕ ਕਾਰਵਾਈ ਸ਼ੁਰੂ ਕੀਤੀ, ਜਿੱਥੇ ਅੱਤਵਾਦੀਆਂ ਦੀ ਮੌਜੂਦਗੀ ਦੀ ਰਿਪੋਰਟ ਮਿਲੀ ਸੀ । ਆਪ੍ਰੇਸ਼ਨ ਦੌਰਾਨ ਸੁਰੱਖਿਆ ਬਲਾਂ ਨੇ ਖਵਾਰਿਜਾਂ ਦੇ ਟਿਕਾਣੇ ਨੂੰ ਨਿਸ਼ਾਨਾ ਬਣਾਇਆ ਅਤੇ ਇਕ ਭਿਆਨਕ ਮੁਕਾਬਲੇ ਤੋਂ ਬਾਅਦ 22 ਖਵਾਰਿਜ ਮਾਰ ਦਿੱਤੇ। ਫਿਤਨਾ` ਅਲ-ਖਵਾਰਿਜ’ ਸ਼ਬਦ ਪਾਕਿਸਤਾਨ ਸਰਕਾਰ ਵੱਲੋਂ ਟੀ. ਟੀ. ਪੀ. ਅੱਤਵਾਦੀਆਂ ਲਈ ਵਰਤਿਆ ਜਾਂਦਾ ਹੈ
