post

Jasbeer Singh

(Chief Editor)

Punjab

ਪੰਜਾਬ ਸਰਕਾਰ ਕੀਤੀਆਂ ਪੰਚਾਇਤ ਸੰਮਤੀਆਂ ਭੰਗ

post-img

ਪੰਜਾਬ ਸਰਕਾਰ ਕੀਤੀਆਂ ਪੰਚਾਇਤ ਸੰਮਤੀਆਂ ਭੰਗ ਚੰਡੀਗੜ੍ਹ : ਪੰਜਾਬ ਸਰਕਾਰ ਨੇ ਸੂਬੇ ਦੀਆਂ ਪੰਚਾਇਤ ਸੰਮਤੀਆਂ ਭੰਗ ਕਰ ਦਿਤੀਆਂ ਹਨ ਤੇ ਇਸ ਸੰਬੰਧ ਵਿੱਚ ਪੰਜਾਬ ਸਰਕਾਰ ਦੇ ਪ੍ਰਮੁੱਖ ਸਕੱਤਰ ਵੱਲੋਂ ਇੱਕ ਨੋਟੀਫਿਕੇਸ਼ਨ ਜਾਰੀ ਕਰਕੇ ਸੂਚਿਤ ਕੀਤਾ ਗਿਆ ਹੈ। ਦੱਸਣਾਯੋਗ ਹੈ ਕਿ ਸੂਬੇ ਦੀਆਂ 74 ਪੰਚਾਇਤ ਸੰਮਤੀਆਂ ਦਾ ਕਾਰਜਕਾਲ 10 ਸਤੰਬਰ ਨੂੰ ਖਤਮ ਹੋ ਚੁੱਕਾ ਹੈ। ਇਥੇ ਦੱਸਣਯੋਗ ਹੈ ਕਿ ਇੱਕ ਪਾਸੇ ਪੰਚਾਇਤੀ ਚੋਣਾਂ ਦੇ ਚਰਚੇ ਚੱਲ ਰਹੇ ਹਨ ਅਤੇ ਦੂਜੇ ਪਾਸੇ ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ 72 ਪੰਚਾਇਤ ਸੰਮਤੀਆਂ ਨੂੰ ਭੰਗ ਕਰ ਦਿੱਤਾ ਗਿਆ ਹੈ। ਹੁਣ ਚੇਅਰਮੈਨਾਂ ਦੀ ਥਾਂ ਉਪਰ ਡੀਡੀਪੀਓ ਨੂੰ ਪ੍ਰਬੰਧਕ ਲਾਇਆ ਗਿਆ ਹੈ। ਹੁਣ ਸੰਭਾਵਨਾ ਜਤਾਈ ਜਾ ਰਹੀ ਹੈ ਕਿ ਪੰਚਾਇਤੀ ਚੋਣਾਂ ਜਲਦ ਹੋ ਸਕਦੀਆਂ ਹਨ। ਜਿਨਾਂ ਪੰਚਾਇਤ ਸੰਮਤੀਆਂ ਨੂੰ ਭੰਗ ਕੀਤਾ ਗਿਆ ਹੈ, ਉਨ੍ਹਾਂ ਦੀ ਟਰਮ ਅਗਸਤ ਮਹੀਨੇ ਤੋਂ 10 ਸਤੰਬਰ ਤੱਕ ਦੀ ਬਣਦੀ ਸੀ। ਇਸ ਲਈ ਹੁਣ ਇਨ੍ਹਾਂ ਦੀਆਂ ਚੋਣਾਂ ਕਰਵਾਉਣੀਆਂ ਜਾਂ ਕੰਮ ਕਾਰ ਚਲਾਉਣ ਦੇ ਲਈ ਪ੍ਰਸ਼ਾਸਕ ਲਗਾਉਣਾ ਜਰੂਰੀ ਹੋ ਗਿਆ ਸੀ।

Related Post