post

Jasbeer Singh

(Chief Editor)

ਪੰਚਾਇਤੀ ਚੋਣਾਂ 'ਚ ਭਖਿਆ ਮਾਮਲੇ 'ਤੇ 100 ਤੋਂ ਵੱਧ ਪਟੀਸ਼ਨਾਂ ਦਾਖਲ.....

post-img

ਪੰਜਾਬ: ਪੰਜਾਬ ’ਚ ਪੰਚਾਇਤੀ ਚੋਣਾਂ ਨੂੰ ਲੈ ਕੇ ਮਾਹੌਲ ਕਾਫੀ ਭਖਿਆ ਹੋਇਆ ਹੈ। ਬੀਤੇ ਦਿਨ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ 250 ਦੇ ਕਰੀਬ ਪੰਚਾਇਤੀ ਚੋਣਾਂ ਦੇ ਖਿਲਾਫ ਦਾਇਰ ਪਟੀਸ਼ਨਾਂ ’ਤੇ ਸੁਣਵਾਈ ਕੀਤੀ। ਸੁਣਵਾਈ ਦੌਰਾਨ ਹਾਈਕੋਰਟ ਨੇ ਕੁਝ ਪੰਚਾਇਤਾਂ ਦੀ ਚੋਣ 'ਤੇ ਰੋਕ ਲਗਾ ਦਿੱਤੀ ਹੈ। ਹੁਣ 100 ਤੋਂ ਵੱਧ ਪਟੀਸ਼ਨਾਂ ਪੰਜਾਬ ਅਤੇ ਹਰਿਆਣਾ ਹਾਈਕੋਰਟ ’ਚ ਦਾਇਰ ਕੀਤੀਆਂ ਗਈਆਂ ਹਨ। ਮਿਲੀ ਜਾਣਕਾਰੀ ਮੁਤਾਬਿਕ ਗੜਬੜੀਆਂ ਦਾ ਹਵਾਲਾ ਦੇ ਕੇ ਪੰਚਾਇਤੀ ਚੋਣਾਂ ਦੇ ਖਿਲਾਫ 100 ਦੇ ਕਰੀਬ ਪਟੀਸ਼ਨਾਂ ਦਾਇਰ ਕੀਤੀਆਂ ਗਈਆਂ ਹਨ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਇਨ੍ਹਾਂ ਪਟੀਸ਼ਨਾਂ ’ਤੇ ਸੁਣਵਾਈ ਨੂੰ ਕੱਲ੍ਹ ਤੱਕ ਦੇ ਲਈ ਮੁਲਤਵੀ ਕਰ ਦਿੱਤਾ ਗਿਆ ਹੈ।

Related Post