post

Jasbeer Singh

(Chief Editor)

Punjab

ਪੰਜਾਬ ਦੇ ਅੰਦਰ ਹੁਣ ਪੰਚਾਇਤੀ ਚੋਣਾਂ ਕਰਵਾਉਣ ਦੀਆਂ ਤਿਆਰੀਆਂ ਜ਼ੋਰਾਂ ਤੇ ਸ਼ੁਰੂ , ਸੀਐੱਮ ਮਾਨ ਵਲੋਂ ਸੱਦੀ ਮੀਟਿੰਗ ਵਿਚ

post-img

ਪੰਜਾਬ 19 ਜੁਲਾਈ 2024- ਖ਼ਬਰ ਪੰਜਾਬ ਤੋਂ ਪੰਚਾਇਤੀ ਚੋਣਾਂ ਨੂੰ ਲੈਕੇ ਹੈ |ਪੰਜਾਬ ਦੇ ਅੰਦਰ ਹੁਣ ਪੰਚਾਇਤੀ ਚੋਣਾਂ ਕਰਵਾਉਣ ਦੀਆਂ ਤਿਆਰੀਆਂ ਜ਼ੋਰਾਂ ਤੇ ਸ਼ੁਰੂ ਹੋ ਗਈਆਂ ਹਨ। ਅੱਜ ਸੀਐੱਮ ਭਗਵੰਤ ਮਾਨ ਦੇ ਵਲੋਂ ਉੱਚ ਪੱਧਰੀ ਮੀਟਿੰਗ ਬੁਲਾਈ ਗਈ ਹੈ। ਇਹ ਮੀਟਿੰਗ ਅੱਜ ਦੁਪਹਿਰ ਸਮੇਂ ਹੋਣ ਜਾ ਰਹੀ ਹੈ। ਭਰੋਸੇਯੋਗ ਸੂਤਰਾਂ ਦੀ ਮੰਨੀਏ ਤਾਂ, ਪੰਚਾਇਤੀ ਚੋਣਾਂ ਨੂੰ ਲੈ ਕੇ ਸੀਐੱਮ ਮਾਨ ਦੇ ਵਲੋਂ ਸੱਦੀ ਗਈ ਇਸ ਮੀਟਿੰਗ ਵਿਚ ਕੋਈ ਅਹਿਮ ਫ਼ੈਸਲਾ ਲਿਆ ਜਾ ਸਕਦਾ ਹੈ। ਜਾਣਕਾਰੀ ਦੇ ਮੁਤਾਬਿਕ, ਰਾਜ ਚੋਣ ਕਮਿਸ਼ਨ ਨੇ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਪੱਤਰ ਲਿਖ ਕੇ ਅੰਤਿਮ ਵੋਟਰ ਸੂਚੀ ਤਿਆਰ ਕਰਨ ਦੇ ਹੁਕਮ ਦਿੱਤੇ ਹਨ। ਹਾਲਾਂਕਿ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨੇ ਪਿੰਡਾਂ ਦੀ ਵਾਰਡ ਬੰਦੀ ਅਤੇ ਰਾਖਵੇਂ ਕਰਨ ਸਬੰਧੀ ਪਹਿਲਾਂ ਹੀ ਹੁਕਮ ਜਾਰੀ ਕਰ ਦਿੱਤੇ ਸਨ।

Related Post