post

Jasbeer Singh

(Chief Editor)

Sports

ਪੈਰਾਡਾਈਸ ਇੰਟਰਨੈਸ਼ਨਲ ਸਕੂਲ ਨੇ ਖਿਡਾਰੀ ਜ਼ਿਲ੍ਹਾ ਪੱਧਰੀ ਤਾਈਕਵਾਂਡੋ ਟੂਰਨਾਮੈਂਟ ਵਿੱਚ ਛਾਏ

post-img

ਪੈਰਾਡਾਈਸ ਇੰਟਰਨੈਸ਼ਨਲ ਸਕੂਲ ਨੇ ਖਿਡਾਰੀ ਜ਼ਿਲ੍ਹਾ ਪੱਧਰੀ ਤਾਈਕਵਾਂਡੋ ਟੂਰਨਾਮੈਂਟ ਵਿੱਚ ਛਾਏ ਪਟਿਆਲਾ, 13 ਸਤੰਬਰ 2025 : 69ਵੀਂ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਸਾਲ 2025-26 ਦਾ ਤਾਈਕਵਾਂਡੋ ਦਾ ਟੂਰਨਾਮੈਂਟ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿ.) ਪਟਿਆਲਾ ਸੰਜੀਵ ਸ਼ਰਮਾ, ਉਪ ਜ਼ਿਲ੍ਹਾ ਸਿੱਖਿਆ ਅਫਸਰ (ਸੈ. ਸਿ.) ਪਟਿਆਲਾ ਰਵਿੰਦਰਪਾਲ ਸ਼ਰਮਾ ਅਤੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਦਲਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਿਕਰਮਜੀਤ ਕੁਮਾਰ, ਮੋਹਿਤ, ਬੱਧ ਰਾਮ, ਰਕੇਸ਼ ਕੁਮਾਰ, ਅਭਿਵਨ ਸ਼ਰਮਾ, ਰਵਿੰਦਰ ਅਤੇ ਮਨਦੀਪ ਦੀ ਅਗਵਾਈ ਵਿੱਚ ਸਰਕਾਰੀ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ ਪਾਸੀ ਰੋਡ ਪਟਿਆਲਾ ਵਿਖੇ ਕਰਵਾਇਆ ਗਿਆ । ਟੂਰਨਾਮੈਂਟ ਵਿੱਚ ਹਰ ਜ਼ੋਨ ਤੋਂ ਵੱਡੀ ਗਿਣਤੀ ਵਿੱਚ ਖਿਡਾਰੀਆਂ ਦੇ ਭਾਗ ਲਿਆ । ਟੂਰਨਾਮੈਂਟ ਦੌਰਾਨ ਸਭ ਖਿਡਾਰੀਆਂ ਨੇ ਆਪਣੇ ਸਰਵੋਤਮ ਖੇਡ ਦਾ ਪ੍ਰਦਰਸ਼ਨ ਕੀਤਾ । ਇਸ ਟੂਰਨਾਮੈਂਟ ਵਿੱਚ ਪੈਰਾਡਾਈਸ ਇੰਟਰਨੈਸ਼ਨਲ ਸਕੂਲ ਘੱਗਾ, ਪਾਤੜਾ (ਪਟਿਆਲਾ) ਦੇ ਖਿਡਾਰੀਆਂ ਨੇ ਆਪਣੇ ਕੋਚ ਅਭਿਨਵ ਸ਼ਰਮਾ ਦੀ ਰਹਿਨੁਮਾਈ ਹੇਠ ਭਾਗ ਲਿਆ । ਜ਼ਿਲ੍ਹਾ ਪੱਧਰੀ ਤਾਈਕਵਾਂਡੋ ਅੰਡਰ-14 ਲੜਕਿਆਂ ਵਿੱਚ ਪੈਰਾਡਾਈਸ ਇੰਟਰਨੈਸ਼ਨਲ ਸਕੂਲ ਘੱਗਾ, ਪਾਤੜਾ (ਪਟਿਆਲਾ) ਦੇ ਗੁਰਸ਼ਰਨ ਸਿੰਘ ਨੇ 21-23 ਕਿਲੋ ਭਾਰ ਵਿੱਚ ਬਰੋਂਜ਼ ਮੈਡਲ, ਪਰਮੇਸ਼ਰ ਸਿੰਘ ਨੇ 23-25 ਕਿਲੋ ਭਾਰ ਵਿੱਚ ਸਿਲਵਰ ਮੈਡਲ ਅਤੇ ਮਨਜੋਤ ਸਿੰਘ ਨੇ 29-32 ਕਿਲੋ ਭਾਰ ਵਿੱਚ ਬਰੋਂਜ਼ ਮੈਡਲ ਹਾਸਲ ਕੀਤਾ। ਜ਼ਿਲ੍ਹਾ ਪੱਧਰੀ ਤਾਈਕਵਾਂਡੋ ਅੰਡਰ-17 ਲੜਕਿਆਂ ਵਿੱਚ ਪੈਰਾਡਾਈਸ ਇੰਟਰਨੈਸ਼ਨਲ ਸਕੂਲ ਘੱਗਾ, ਪਾਤੜਾ (ਪਟਿਆਲਾ) ਦੇ ਜਸਪ੍ਰੀਤ ਸਿੰਘ ਨੇ 38-41 ਕਿਲੋ ਭਾਰ ਵਿੱਚ ਸਿਲਵਰ ਮੈਡਲ ਹਾਸਲ ਕੀਤਾ । ਅਭਿਨਵ ਸ਼ਰਮਾ ਨੇ ਕਿਹਾ ਕਿ ਵੱਧ ਤੋਂ ਵੱਧ ਲੜਕੀਆਂ ਨੂੰ ਇਸ ਖੇਡ ਨਾਲ ਜੁੜਣਾ ਚਾਹੀਦਾ ਹੈ ਕਿਉਂਕਿ ਇਹ ਖੇਡ ਲੜਕੀਆਂ ਨੂੰ ਆਤਮ ਰੱਖਿਆ ਵਿੱਚ ਵੀ ਮਦਦ ਕਰਦੀ ਹੈ । ਇਸ ਮੋਕੇ ਮਨਪ੍ਰੀਤ ਸਿੰਘ, ਮਿਸ. ਕੁਲਦੀਪ ਕੌਰ, ਸ੍ਰੀਮਤੀ ਜਸਪਾਲ ਕੌਰ, ਸ੍ਰੀਮਤੀ ਰਾਜਵਿੰਦਰ ਕੌਰ, ਸ੍ਰੀਮਤੀ ਵੀਰਪਾਲ ਕੌਰ, ਸ੍ਰੀਮਤੀ ਇੰਦਰਜੀਤ ਕੌਰ, ਸ੍ਰੀਮਤੀ ਸਿਮਰਨ ਕੌਰ ਅਤੇ ਹੋਰ ਕੋਚ ਮੋਜੂਦ ਸਨ ।

Related Post