post

Jasbeer Singh

(Chief Editor)

crime

ਥਾਣਾ ਪਸਿਆਣਾ ਨੇ ਕੀਤਾ ਘੇਰ ਕੇ ਕੁੱਟਮਾਰ ਕਰਨ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਤੇ ਦੋ ਖਿਲਾਫ ਕੇਸ ਦਰਜ

post-img

ਥਾਣਾ ਪਸਿਆਣਾ ਨੇ ਕੀਤਾ ਘੇਰ ਕੇ ਕੁੱਟਮਾਰ ਕਰਨ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਤੇ ਦੋ ਖਿਲਾਫ ਕੇਸ ਦਰਜ ਪਸਿਆਣਾ, 23 ਜੁਲਾਈ () : ਥਾਣਾ ਪਸਿਆਣਾ ਦੀ ਪੁਲਸ ਨੇ ਸਿ਼ਕਾਇਤਕਰਤਾ ਦਰਸ਼ਨ ਸਿੰਘ ਪੁੱਤਰ ਗੁਰਨਾਮ ਸਿੰਘ ਵਾਸੀ ਪਿੰਡ ਵਜੀਦਪੁਰ ਥਾਣਾ ਪਸਿਆਣਾ ਦੀ ਸਿ਼ਕਾਇਤ ਦੇ ਆਧਾਰ ਤੇ ਧਾਰਾ 115, 118 (1), 126 (2), 351 (3) , 3 (5) ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ। ਜਿਹੜੇ ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਗਿਆ ਹੈ ਵਿਚ ਦਲਬਾਰਾ ਸਿੰਘ ਪੁੱਤਰ ਗੁਰਨਾਮ ਸਿੰਘ, ਕੁਲਦੀਪ ਸਿੰਘ ਪੁੱਤਰ ਦਲਬਾਰਾ ਸਿੰਘ ਵਾਸੀਆਨ ਪਿੰਡ ਵਜੀਦਪੁਰ ਥਾਣਾ ਪਸਿਆਣਾ ਸ਼ਾਮਲ ਹਨ। ਪੁਲਸ ਨੂੰ ਦਿੱਤੀ ਸਿ਼ਕਾਇਤ ਵਿਚ ਦਰਸ਼ਨ ਸਿੰਘ ਨੇ ਦੱਸਿਆ ਕਿ ਦਲਬਾਰਾ ਸਿੰਘ ਉਸਦਾ ਭਰਾ ਹੈ ਤੇ 21 ਜੁਲਾਈ ਨੂੰ ਜਦੋਂ ਉਹ ਮੋਟਰਸਾਈਕਲ ਤੇ ਸਵਾਰ ਹੋ ਕੇ ਆਪਣੇ ਖੇਤਾਂ ਵਿਚ ਗਿਆ ਸੀ ਤਦ ਮਾਮੂਲੀ ਜਿਹੀ ਤਕਰਾਰਬਾਜੀ ਨੂੰ ਲੈ ਕੇ ਉਪਰੋਕਤ ਵਿਅਕਤੀਆਂ ਨੇ ਘੇਰ ਕੇ ਤੇਜ਼ਹਥਿਆਰਾਂ ਨਾਲ ਕੁੱਟਮਾਰ ਕੀਤੀ ਅਤੇਜਾਨੋਂ ਮਾਰਨ ਦੀਆਂ ਧਮਕੀਆਂ ਵੀ ਦਿੱਤੀਆਂ। ਪੁਲਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Related Post