
ਪਠਾਨਕੋਟ ਜ਼ਿਲ੍ਹਾ ਅਦਾਲਤ ਨੇ ਸੁਰੇਸ਼ ਰੈਨਾ ਦੇ ਫੁੱਫੜ ਸਮੇਤ ਦੋ ਲੋਕਾਂ ਦੇ ਕਤਲ ਮਾਮਲੇ `ਚ 12 ਮੁਲਜ਼ਮਾਂ ਨੂੰ ਉਮਰਕੈਦ ਦੀ
- by Jasbeer Singh
- September 2, 2024

ਪਠਾਨਕੋਟ ਜ਼ਿਲ੍ਹਾ ਅਦਾਲਤ ਨੇ ਸੁਰੇਸ਼ ਰੈਨਾ ਦੇ ਫੁੱਫੜ ਸਮੇਤ ਦੋ ਲੋਕਾਂ ਦੇ ਕਤਲ ਮਾਮਲੇ `ਚ 12 ਮੁਲਜ਼ਮਾਂ ਨੂੰ ਉਮਰਕੈਦ ਦੀ ਸਜ਼ਾ ਸੁਣਾਈ ਪਠਾਨਕੋਟ : ਭਾਰਤ ਦੇ ਸਾਬਕਾ ਕ੍ਰਿਕਟਰ ਸੁਰੇਸ਼ ਰੈਨਾ ਦੇ ਫੁੱਫੜ ਸਮੇਤ ਦੋ ਲੋਕਾਂ ਦੇ ਕਤਲ ਮਾਮਲੇ `ਚ ਅਦਾਲਤ ਨੇ ਵੱਡਾ ਫੈਸਲਾ ਸੁਣਾਇਆ ਹੈ। ਪਠਾਨਕੋਟ ਜ਼ਿਲ੍ਹਾ ਅਦਾਲਤ ਨੇ ਮਾਮਲੇ `ਚ ਸਾਰੇ 12 ਮੁਲਜ਼ਮਾਂ ਨੂੰ ਉਮਰਕੈਦ ਦੀ ਸਜ਼ਾ ਸੁਣਾਈ ਹੈ। ਨਾਲ ਹੀ ਅਦਾਲਤ ਨੇ ਮੁਲਜ਼ਮਾਂ ਨੂੰ 2-2 ਲੱਖ ਰੁਪਏ ਜੁਰਮਾਨਾ ਭਰਨ ਦੇ ਹੁਕਮ ਵੀ ਸੁਣਾਏ ਹਨ।ਜ਼ਿਕਰਯੋਗ ਹੈ ਕਿ ਪਠਾਨਕੋਟ ਜ਼ਿਲ੍ਹੇ ਵਿਚ ਥਾਣਾ ਸ਼ਾਹਪੁਰ ਕੰਢੀ ਦੇ ਪਿੰਡ ਥਰਿਆਲ ਵਿੱਚ 19 ਅਗਸਤ 2020 ਦੀ ਰਾਤ ਨੂੰ ਵਾਪਰੀ ਘਟਨਾ ਵਾਪਰੀ ਸੀ। ਹਮਲੇ ਵਿੱਚ ਰੈਨਾ ਦਾ ਫੁੱਫੜ ਅਸ਼ੋਕ ਕੁਮਾਰ ਜੋ ਠੇਕੇਦਾਰ ਸਨ, ਦੀ ਮੌਕੇ `ਤੇ ਹੀ ਮੌਤ ਹੋ ਗਈ ਸੀ ਜਦਕਿ ਉਨ੍ਹਾਂ ਦੇ ਪੁੱਤਰ ਕੌਸ਼ਲ ਕੁਮਾਰ 31 ਅਗਸਤ ਨੂੰ ਦਮ ਤੋੜ ਗਏ ਸਨ।