post

Jasbeer Singh

(Chief Editor)

Punjab

ਘਰ ਤੋਂ ਕਾਦੀਆਂ ਬਾਜ਼ਾਰ ਘਰੇਲੂ ਸਮਾਨ ਲੈਣ ਆਏ ਨੌਜਵਾਨ ਦੀ ਸ਼ਮਸ਼ਾਨ ਘਾਟ 'ਚੋਂ ਮਿਲੀ ਲਾਸ਼

post-img

ਇਸ ਸਬੰਧੀ ਕਾਦੀਆਂ ਪੁਲਿਸ ਦੇ ਵੱਲੋਂ ਮ੍ਰਿਤਕ ਨੌਜਵਾਨ ਦੇ ਪਿਤਾ ਦੇ ਬਿਆਨਾਂ ਦੇ ਆਧਾਰ ਤੇ ਥਾਣਾ ਕਾਦੀਆਂ ਦੇ ਅੰਦਰ ਮੁਕਦਮਾ ਨੰਬਰ 31 ਧਾਰਾ 144 ਸੀਆਰਪੀਸੀ ਦੇ ਤਹਿਤ ਕਾਰਵਾਈ ਕਰਕੇ ਲਾਸ਼ ਨੂੰ ਪਰਿਵਾਰਿਕ ਮੈਂਬਰਾਂ ਦੇ ਹਵਾਲੇ ਕਰ ਦਿੱਤਾ ਗਿਆ। ਘਰ ਤੋਂ ਕਾਦੀਆਂ ਬਾਜ਼ਾਰ ਘਰੇਲੂ ਸਮਾਨ ਲੈਣ ਆਏ ਨੌਜਵਾਨ ਦੀ ਸ਼ਮਸ਼ਾਨ ਘਾਟ ਕਾਦੀਆਂ ਤੋਂ ਲਾਸ਼ ਮਿਲਣ ਦਾ ਸਮਾਚਾਰ ਮਿਲਿਆ ਹੈ। ਪੁਲਿਸ ਨੂੰ ਦਿੱਤੀ ਜਾਣਕਾਰੀ ਵਿੱਚ ਅਜੀਤ ਸਿੰਘ ਪੁੱਤਰ ਊਧਮ ਸਿੰਘ ਵਾਸੀ ਪੰਡੋਰੀ ਮਈਆ ਸਿੰਘ ਨੇ ਦੱਸਿਆ ਕਿ ਉਸ ਦਾ ਲੜਕਾ ਹਰਜਿੰਦਰ ਸਿੰਘ ਉਰਫ ਜਿੰਦਾ (35) ਜੋ ਆਪਣੇ ਘਰ ਤੋਂ ਕਾਦੀਆਂ ਬਾਜ਼ਾਰ ਵਿਖੇ ਘਰੇਲੂ ਸਮਾਨ ਲੈਣ ਲਈ ਆਇਆ ਹੋਇਆ ਸੀ। ਇਸ ਦੌਰਾਨ ਸਾਬਕਾ ਸਰਪੰਚ ਸੁਰਜੀਤ ਸਿੰਘ ਨੇ ਉਹਨਾਂ ਨੂੰ ਦੱਸਿਆ ਕਿ ਉਹਨਾਂ ਨੂੰ ਕਿਸੇ ਦਾ ਫੋਨ ਆਇਆ ਕਿ ਰਾਮਪੁਰ ਰੋਡ ਕਾਦੀਆਂ ਨਜ਼ਦੀਕ ਸ਼ਮਸ਼ਾਨ ਘਾਟ ਵਿੱਚੋਂ ਇੱਕ ਨੌਜਵਾਨ ਦੀ ਲਾਸ਼ ਮਿਲੀ ਹੈ। ਜੋ ਲਾਸ਼ ਤੇਰੇ ਲੜਕੇ ਹਰਜਿੰਦਰ ਸਿੰਘ ਜਿੰਦਾ ਦੀ ਹੈ। ਜਿਸ ਸਬੰਧੀ ਉਹ ਰਣਜੀਤ ਸਿੰਘ ਪੁੱਤਰ ਕਿਰਪਾਲ ਸਿੰਘ ਅਤੇ ਰਾਜਵਿੰਦਰ ਸਿੰਘ ਪੁੱਤਰ ਤਰਲੋਕ ਸਿੰਘ ਵਾਸੀ ਪੰਡੋਰੀ ਮਈਆ ਸਿੰਘ ਨੂੰ ਆ ਕੇ ਦੱਸਿਆ ਕਿ ਉਸਦੇ ਲੜਕੇ ਦੀ ਜਿਆਦਾ ਗਰਮੀ ਹੋਣ ਕਾਰਨ ਦਿਲ ਦਾ ਦੌਰਾ ਪੈਣ ਕਾਰਨ ਹਾਰਟ ਅਟੈਕ ਦੇ ਨਾਲ ਮੌਤ ਹੋਈ ਹੈ। ਜਿਸ ਵਿੱਚ ਕਿਸੇ ਦਾ ਵੀ ਕੋਈ ਕਸੂਰ ਨਹੀਂ ਹੈ। ਇਸ ਸਬੰਧੀ ਕਾਦੀਆਂ ਪੁਲਿਸ ਦੇ ਵੱਲੋਂ ਮ੍ਰਿਤਕ ਨੌਜਵਾਨ ਦੇ ਪਿਤਾ ਦੇ ਬਿਆਨਾਂ ਦੇ ਆਧਾਰ ਤੇ ਥਾਣਾ ਕਾਦੀਆਂ ਦੇ ਅੰਦਰ ਮੁਕਦਮਾ ਨੰਬਰ 31 ਧਾਰਾ 144 ਸੀਆਰਪੀਸੀ ਦੇ ਤਹਿਤ ਕਾਰਵਾਈ ਕਰਕੇ ਲਾਸ਼ ਨੂੰ ਪਰਿਵਾਰਿਕ ਮੈਂਬਰਾਂ ਦੇ ਹਵਾਲੇ ਕਰ ਦਿੱਤਾ ਗਿਆ।

Related Post