

ਪਟਿਆਲਾ ਲੋਕ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐੱਨਕੇ ਸ਼ਰਮਾ ਨੇ ਅੱਜ ਇਥੇ ਨਾਮਜ਼ਦਗੀ ਪੱਤਰ ਦਾਖਲ ਕਰ ਦਿੱਤੇ। ਇਸ ਦੌਰਾਨ ਉਹ ਟਰੈਕਟਰ ’ਤੇ ਸਵਾਰ ਹੋ ਕੇ ਡੀਸੀ ਦਫਤਰ ਆਏ। ਉਨ੍ਹਾਂ ਨਾਲ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਤੇ ਹੋਰ ਅਕਾਲੀ ਆਗੂ ਤੇ ਵਰਕਰ ਸਨ। ਇਸ ਤੋਂ ਪਹਿਲਾਂ ਉਨ੍ਹਾਂ ਆਪਣੇ ਦਫਤਰ ਵਿਖੇ ਰੈਲੀ ਕੀਤੀ।