
ਖੋ-ਖੋ ਅੰਡਰ-17 ਲੜਕੀਆਂ ਦੇ ਅੰਤਰ ਜ਼ਿਲ੍ਹਾ ਸਕੂਲ ਖੇਡ ਮੁਕਾਬਲਿਆਂ ਵਿੱਚ ਪਟਿਆਲਾ ਨੇ ਸੰਗਰੂਰ ਜ਼ਿਲ੍ਹੇ ਨੂੰ ਹਰਾ ਕੇ ਜਿੱ
- by Jasbeer Singh
- October 27, 2024

ਖੋ-ਖੋ ਅੰਡਰ-17 ਲੜਕੀਆਂ ਦੇ ਅੰਤਰ ਜ਼ਿਲ੍ਹਾ ਸਕੂਲ ਖੇਡ ਮੁਕਾਬਲਿਆਂ ਵਿੱਚ ਪਟਿਆਲਾ ਨੇ ਸੰਗਰੂਰ ਜ਼ਿਲ੍ਹੇ ਨੂੰ ਹਰਾ ਕੇ ਜਿੱਤਿਆ ਗੋਲਡ ਮੈਡਲ -ਉਪਕਾਰ ਸਿੰਘ ਵਿਰਕ ਜਨਰਲ ਸਕੱਤਰ ਪੰਜਾਬ ਖੋ-ਖੋ ਐਸੋਸੀਏਸ਼ਨ ਤੇ ਸਾਬਕਾ ਡਿਪਟੀ ਡਾਇਰੈਕਟਰ ਸਪੋਰਟਸ ਪੰਜਾਬ ਉਚੇਰੇ ਤੌਰ ਤੇ ਪਹੁੰਚੇ ਪਟਿਆਲਾ 27 ਅਕਤੂਬਰ : ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਵਿੱਚ ਜ਼ਿਲ੍ਹਾ ਪਟਿਆਲਾ ਵਿਖੇ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸਿੱਖਿਆ ਸੰਜੀਵ ਸ਼ਰਮਾ ਅਤੇ ਡਿਪਟੀ ਡੀਈਓ ਰਵਿੰਦਰਪਾਲ ਸਿੰਘ ਦੀ ਅਗਵਾਈ ਹੇਠ 68ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਤਹਿਤ ਖੋ-ਖੋ ਲੜਕੀਆਂ ਅੰਡਰ-17 ਰਾਜ ਪੱਧਰੀ ਮੁਕਾਬਲੇ ਪੋਲੋ ਗਰਾਊਂਡ ਵਿਖੇ ਸਫਲਤਾਪੂਰਵਕ ਆਯੋਜਿਤ ਕੀਤੇ ਗਏ । ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਕੋਆਰਡੀਨੇਟਰ ਸਪੋਰਟਸ ਡਾ: ਦਲਜੀਤ ਸਿੰਘ ਨੇ ਕਿਹਾ ਕਿ ਫਾਈਨਲ ਮੁਕਾਬਲਾ ਪਟਿਆਲਾ ਅਤੇ ਸੰਗਰੂਰ ਜ਼ਿਲ੍ਹਿਆਂ ਦੇ ਵਿਚਕਾਰ ਹੋਇਆ ਜਿਸ ਵਿੱਚ ਪਟਿਆਲਾ ਜ਼ਿਲ੍ਹੇ ਨੇ ਸੰਗਰੂਰ ਜ਼ਿਲ੍ਹੇ ਨੂੰ ਹਰਾ ਕੇ ਗੋਲਡ ਮੈਡਲ ਜਿੱਤਿਆ। ਦੂਸਰੇ ਸਥਾਨ 'ਤੇ ਸੰਗਰੂਰ ਜਿਲ੍ਹਾ ਰਿਹਾ ਅਤੇ ਤੀਸਰਾ ਸਥਾਨ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਨੇ ਪ੍ਰਾਪਤ ਕੀਤਾ। ਟੂਰਨਾਮੈਂਟ ਦੌਰਾਨ ਉਪਕਾਰ ਸਿੰਘ ਵਿਰਕ ਜਨਰਲ ਸਕੱਤਰ ਪੰਜਾਬ ਖੋਖੋ ਐਸੋਸੀਏਸ਼ਨ ਤੇ ਸਾਬਕਾ ਡਿਪਟੀ ਡਾਇਰੈਕਟਰ ਸਪੋਰਟਸ ਪੰਜਾਬ ਨੇ ਉਚੇਰੇ ਤੌਰ ਤੇ ਪਹੁੰਚ ਕੇ ਖਿਡਾਰੀਆਂ ਨੂੰ ਆਸ਼ੀਰਵਾਦ ਦਿੱਤਾ । ਇਸ ਮੌਕੇ ਤੇ ਖੋ-ਖੋ ਟੂਰਨਾਮੈਂਟ ਇੰਚਾਰਜ ਟੂਰਨਾਮੈਂਟ ਰਾਜੇਸ਼ ਕੁਮਾਰ ਮੋਦੀ ਪ੍ਰਿੰਸੀਪਲ ਮਾੜੂ, ਜਸਵਿੰਦਰ ਸਿੰਘ ਚੱਪੜ ਸਟੇਟ ਅਵਾਰਡੀ, ਰਾਜਿੰਦਰ ਸਿੰਘ ਚਾਨੀ, ਕਮਲਦੀਪ ਸਿੰਘ ਖੋ-ਖੋ ਕੋਚ, ਹਰਦੀਪ ਕੌਰ,ਪ੍ਰਭਜੀਤ ਕੌਰ, ਵਿਨੋਦ ਕੁਮਾਰ, ਮੱਖਣ ਸਿੰਘ, ਜਰਨੈਲ ਸਿੰਘ, ਸੁਖਵੰਤ ਸਿੰਘ ਸਟੇਟ ਅਵਾਰਡੀ, ਰਾਜਪਾਲ ਸਿੰਘ, ਸਰਬਜੀਤ ਸਿੰਘ, ਰਾਮ ਕੁਮਾਰ ਗਿੱਲ, ਸਰਬਜੀਤ ਸਿੰਘ, ਮਨਪ੍ਰੀਤ ਸਿੰਘ, ਹਰਜੀਤ ਸਿੰਘ, ਰਮਨਦੀਪ ਕੌਰ, ਜਸਵਿੰਦਰ ਸਿੰਘ, ਗੁਰਪ੍ਰੀਤ ਸਿੰਘ ਅਤੇ ਖਿਡਾਰੀ ਹਾਜ਼ਰ ਸਨ ।
Related Post
Popular News
Hot Categories
Subscribe To Our Newsletter
No spam, notifications only about new products, updates.