
Patiala News
0
78ਵੇਂ ਆਜ਼ਾਦੀ ਦਿਹਾੜੇ ਮੌਕੇ ਪਟਿਆਲਾ ਦੇ ਪੋਲੋ ਗਰਾਊਂਡ ਵਿਖੇ ਕਰਵਾਇਆ ਗਿਆ ਰੰਗਾਰੰਗ ਪ੍ਰੋਗਰਾਮ ..
- by Jasbeer Singh
- August 15, 2024

ਪਟਿਆਲਾ : ਖਬਰ ਪਟਿਆਲਾ ਤੋਂ ਤਿਰੰਗਾ ਲਹਿਰਾਉਣ ਦੀ ਰਸਮ ਕੈਬਨਿਟ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ ਨੇ ਨਿਭਾਈ।ਇਸ ਮੌਕੇ ਮੈਂਬਰ ਪਾਰਲੀਮੈਂਟ ਡਾ: ਧਰਮਵੀਰ ਗਾਂਧੀ ਤੋਂ ਇਲਾਵਾ ਪਟਿਆਲਾ ਸ਼ਹਿਰੀ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਹਲਕਾ ਸਨੌਰ ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ, ਹਲਕਾ ਘਨੌਰ ਦੇ ਵਿਧਾਇਕ ਗੁਰਲਾਲ ਸਿੰਘ ਘਨੌਰ ਅਤੇ ਸੀਨੀਅਰ ਜ਼ਿਲ੍ਹਾ ਪ੍ਰਸ਼ਾਸਨਿਕ ਅਧਿਕਾਰੀ ਆਦਿ ਹਾਜ਼ਰ ਸਨ।ਇਸ ਮੌਕੇ ਕੈਪਟਨ ਮੰਤਰੀ ਹਰਪਾਲ ਸਿੰਘ ਚੀਮਾ ਨੇ ਸ਼ਹਿਰ ਵਾਸੀਆਂ ਨੂੰ ਆਜ਼ਾਦੀ ਦਿਹਾੜੇ ਦੀ ਵਧਾਈ ਦਿੰਦਿਆਂ ਕਿਹਾ ਕਿ ਦੇਸ਼ ਦੇ ਮਹਾਨ ਸ਼ਹੀਦਾਂ ਦੀਆਂ ਕੁਰਬਾਨੀਆਂ ਦੇ ਨਤੀਜੇ ਵਜੋਂ ਅੱਜ ਅਸੀਂ ਸਾਰੇ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ।ਇਸ ਮੌਕੇ ਵੱਖ-ਵੱਖ ਪੁਲਿਸ ਟੁਕੜੀਆਂ ਵੱਲੋਂ ਸਲਾਮੀ ਦਿੱਤੀ ਗਈ ਅਤੇ ਸੱਭਿਆਚਾਰਕ ਪ੍ਰੋਗਰਾਮ ਵੀ ਕਰਵਾਇਆ ਗਿਆ