
ਪਟਿਆਲਾ ਪੁਲਿਸ ਨੇ ਵਿਦੇਸ਼ 'ਚ ਬੈਠੇ ਗੈਂਗਸਟਰ ਗੋਲਡੀ ਬਰਾੜ ਦੇ ਤਿੰਨ ਸਾਥੀਆਂ ਨੂੰ ਕੀਤਾ ਗ੍ਰਿਫਤਾਰ..
- by Jasbeer Singh
- July 20, 2024

ਪਟਿਆਲਾ ਪੁਲਿਸ ਨੇ ਵਿਦੇਸ਼ 'ਚ ਬੈਠੇ ਗੈਂਗਸਟਰ ਗੋਲਡੀ ਬਰਾੜ ਦੇ ਤਿੰਨ ਸਾਥੀਆਂ ਨੂੰ ਕੀਤਾ ਗ੍ਰਿਫਤਾਰ, ਰਾਜਪੁਰਾ ਦੇ ਮਸ਼ਹੂਰ ਕਾਰੋਬਾਰੀ ਤੋਂ 50 ਲੱਖ ਦੀ ਫਿਰੌਤੀ ਮੰਗੀ ਗਈ ਸੀ।ਪੂਰੇ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਐੱਸਐੱਸਪੀ ਪਟਿਆਲਾ ਵਰੁਣ ਸ਼ਰਮਾ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਰਾਜਪੁਰਾ ਦੇ ਇੱਕ ਮਸ਼ਹੂਰ ਵਪਾਰੀ ਨੂੰ ਧਮਕੀ ਭਰਿਆ ਫ਼ੋਨ ਆਇਆ ਸੀ ਜਿਸ ਵਿੱਚ ਵਪਾਰੀ ਤੋਂ 50 ਲੱਖ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਗਈ ਸੀ। ਐਸਐਸਪੀ ਸ਼ਰਮਾ ਨੇ ਦੱਸਿਆ ਕਿ ਇਹ ਕਾਲ ਵਪਾਰੀ ਅਤੇ ਉਸਦੇ ਪਰਿਵਾਰ ਦੀ ਪੂਰੀ ਰੇਕੀ ਕਰਨ ਤੋਂ ਬਾਅਦ ਕੀਤੀ ਗਈ ਸੀ, ਜਿਸ ਕਾਰਨ ਵਪਾਰੀ ਅਤੇ ਉਸਦਾ ਪਰਿਵਾਰ ਕਾਫੀ ਡਰੇ ਹੋਏ ਸਨ।ਜਦੋਂ ਵਪਾਰੀ ਨੇ ਆਪਣੇ ਇਕ ਹੋਰ ਵਪਾਰੀ ਦੋਸਤ ਨਾਲ ਗੱਲ ਕੀਤੀ ਤਾਂ ਇਹ ਮਾਮਲਾ ਪੁਲਿਸ ਦੇ ਧਿਆਨ ਵਿਚ ਆਇਆ, ਐਸਪੀ ਨੇ ਕਿਹਾ ਕਿ ਪਟਿਆਲਾ ਪੁਲਿਸ ਨੇ ਪੂਰੇ ਮਾਮਲੇ ਦੀ ਤਕਨੀਕੀ ਤੌਰ 'ਤੇ ਜਾਂਚ ਕੀਤੀ ਕਿਉਂਕਿ ਫੋਨ ਕਾਲ ਵਿਦੇਸ਼ ਤੋਂ ਆਈ ਸੀ, ਇਸ ਲਈ ਅਸੀਂ ਪੁਲਿਸ ਦੀਆਂ ਪੰਜ ਟੀਮਾਂ ਬਣਾ ਕੇ ਪੂਰੀ ਜਾਂਚ ਕੀਤੀ। ਮਾਮਲੇ ਸਬੰਧੀ ਐੱਸਐੱਸਪੀ ਸ਼ਰਮਾ ਨੇ ਦੱਸਿਆ ਕਿ ਇਹ ਕਾਲ ਮੁੜ ਤਿੰਨ ਵਿਅਕਤੀਆਂ ਵੱਲੋਂ ਗੋਲਡੀ ਢਿੱਲੋਂ ਰਾਹੀਂ ਕੀਤੀ ਗਈ ਸੀ, ਜੋ ਕਿ ਵਿਦੇਸ਼ ਵਿੱਚ ਬੈਠੇ ਗੈਂਗਸਟਰ ਗੋਲਡੀ ਬਰਾੜ ਦਾ ਬੇਹੱਦ ਕਰੀਬੀ ਹੈ।ਜਿਸ ਨੂੰ ਅਸੀਂ ਗ੍ਰਿਫਤਾਰ ਕਰ ਲਿਆ ਹੈ। ਐਸਪੀ ਸ਼ਰਮਾ ਨੇ ਦੱਸਿਆ ਕਿ ਅਸੀਂ ਪਹਿਲਾਂ ਹੀ ਗੋਲਡੀ ਢਿੱਲੋਂ ਗੈਂਗ ਦੇ ਕਈ ਸਾਥੀਆਂ ਨੂੰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕਰਨ ਵਿੱਚ ਕਾਮਯਾਬ ਹੋਏ ਹਨ