post

Jasbeer Singh

(Chief Editor)

crime

ਪਟਿਆਲਾ ਪੁਲਸ ਕੀਤਾ ਕਤਲ ਅਤੇ ਇਰਾਦਾ ਕਤਲ ਕੇਸ ਵਿੱਚ ਲੋੜੀਂਦਾ ਦੋਸ਼ੀ ਪਿਸਟਲ ਸਮੇਤ ਕਾਬੂ

post-img

ਪਟਿਆਲਾ ਪੁਲਸ ਕੀਤਾ ਕਤਲ ਅਤੇ ਇਰਾਦਾ ਕਤਲ ਕੇਸ ਵਿੱਚ ਲੋੜੀਂਦਾ ਦੋਸ਼ੀ ਪਿਸਟਲ ਸਮੇਤ ਕਾਬੂ ਪਟਿਆਲਾ : ਐਸ. ਐਸ. ਪੀ. ਪਟਿਆਲਾ ਡਾ. ਨਾਨਕ ਸਿੰਘ ਜਾਦਕਾਰੀ ਦਿੰਦਿਆਂ ਦੱਸਿਆਂ ਕਿ ਪਟਿਆਲਾ ਪੁਲਸ ਵੱਲੋਂ ਅਪਰਾਧਿਕ ਅਨਸਰਾਂ ਖਿਲਾਫ/ਅਣਸੁਲਝੇ ਸੰਗੀਨ ਜੁਰਮਾਂ ਵਿੱਚ ਲੋੜੀਦੇ ਵਿਅਕਤੀਆਂ ਨੂੰ ਗਿ੍ਰਫਤਾਰ ਕਰਨ ਲਈ ਚਲਾਈ ਗਈ ਸਪੈਸ਼ਲ ਮੁਹਿੰਮ ਤਹਿਤ ਇਕ ਵਿਅਕਤੀ ਨੂੰ ਕਤਲ ਅਤੇ ਇਰਾਦਾ ਕਤਲ ਕੇਸ ਵਿੱਚ ਲੋੜੀਂਦਾ ਦੋਸ਼ੀ ਪਿਸਟਲ ਸਮੇਤ ਕਾਬੂ ਕਰਨ ਵਿਚ ਕਾਮਯਾਬੀ ਮਿਲੀ ਹੈ। ਉਨ੍ਹਾਂ ਦੱਸਿਆ ਕਿ ਉਕਤ ਮਾਮਲੇ ਵਿਚ ਇਕ ਵਿਅਕਤੀ ਨੂੰ ਗਿ੍ਰਫ਼ਤਾਰ ਕਰਨ ਵਾਲੀ ਪੁਲਸ ਪਾਰਟੀ ਜਿਸ ਦੀ ਅਗਵਾਈ ਐਸ. ਪੀ. (ਇਨਵੈਸਟੀਗੇਸ਼ਨ ) ਯੁਗੇਸ ਸ਼ਰਮਾ, ਏ. ਐਸ. ਪੀ. (ਡਿਟੈਕਟਿਵ) ਵੈਭਵ ਚੌਧਰੀ ਅਤੇ ਕਰ ਰਹੇ ਸਨ ਵਾਲੀ ਪੁਲਸ ਪਾਰਟੀ ਵਿਚ ਇੰਸ. ਸ਼ਮਿੰਦਰ ਸਿੰਘ ਇੰਚਾਰਜ ਸੀ. ਆਈ. ਏ. ਪਟਿਆਲਾ ਵਲੋਂ ਜਿੰਮ ਟਰੇਨਰ ਹਰਪ੍ਰੀਤ ਸਿੰਘ ਪ੍ਰੀਤੀ ਦੇ ਕਤਲ ਕੇਸ ਅਤੇ ਮਹਿੰਦਰ ਸਿੰਘ ਵਾਸੀ ਸੁਰਾਜਪੁਰ ਦੇ ਇਰਾਦਾ ਕਤਲ ਕੇਸ ਵਿੱਚ ਲੋੜੀਂਦੇ ਦੋਸ਼ੀ ਗੁਰਵਿੰਦਰ ਸਿੰਘ ਗੁਰੀ ਉਰਫ ਗੁਰਪਿਆਰ ਥਾਣਾ ਕੋਤਵਾਲੀ ਨਾਭਾ ਜਿਲ੍ਹਾ ਪਟਿਆਲਾ ਨੂੰ ਟੀ-ਪੁਆਇਟ ਨੇੜੇ ਰਣਜੀਤ ਹੋਟਲ ਤੋ ਗਿ੍ਰਫਤਾਰ ਕਰਕੇ ਇਸ ਦੇ ਕਬਜੇ ’ਚੋਂ ਇਕ ਪਿਸਟਲ .32 ਬੋਰ ਸਮੇਤ 4 ਰੋਦ ਬਰਾਮਦ ਕਰਨ ਦੀ ਸਫਲਤਾ ਹਾਸਲ ਕੀਤੀ ਹੈ । ਉਨ੍ਹਾਂ ਦੱਸਿਆ ਕਿ ਗੁਰਵਿੰਦਰ ਸਿੰਘ ਗੁਰੀ ਉਰਫ ਗੁਰਪਿਆਰ ਸਿੰਘ ਦੀ ਤਲਾਸ਼ੀ ਦੌਰਾਨ ਇਕ ਪਿਸਟਲ .32 ਬੋਰ ਸਮੇਤ 4 ਰੋਦ ਬਰਾਮਦ ਹੋਣ ’ਤੇ ਇਸ ਵਿਰੁੱਧ ਮੁਕੱਦਮਾ ਨੰਬਰ 12, 22 ਜਨਵਰੀ ਨੂੰ 2025 ਧਾਰਾ ਆਰਮਜ਼ ਐਕਟ ਤਹਿਤ ਥਾਣਾ ਅਨਾਜ ਮੰਡੀ ਜਿਲ੍ਹਾ ਪਟਿਆਲਾ ਦਰਜ ਕੀਤਾ ਗਿਆ ਹੈ। ਐਸ. ਐਸ. ਪੀ. ਪਟਿਆਲਾ ਡਾ. ਨਾਨਕ ਸਿੰਘ ਨੇ ਦੱਸਿਆ ਕਿ ਗੁਰਵਿੰਦਰ ਸਿੰਘ ਗੁਰੀ ਉਰਫ ਗੁਰਪਿਆਰ ਸਿੰਘ ਦਾ ਅਪਰਾਧਿਕ ਪਿਛੋਕੜ ਹੈ, ਜਿਸ ਦੇ ਖਿਲਾਫ ਕਤਲ, ਇਰਾਦਾ ਕਤਲ, ਅਸਲਾ ਐਕਟ ਅਤੇ ਲੁੱਟ-ਖੋਹ ਆਦਿ ਦੇ ਮੁਕੱਦਮੇ ਦਰਜ ਹਨ, ਜਿਨ੍ਹਾਂ ਵਿੱਚ ਗਿ੍ਰਫਤਾਰ ਹੋ ਕੇ ਇਹ ਜੇਲ ਵੀ ਜਾ ਚੁੱਕਿਆ ਹੈ। ਐਸ. ਐਸ. ਪੀ. ਨੇ ਦੱਸਿਆ ਕਿ ਗੁਰਵਿੰਦਰ ਸਿੰਘ ਗੁਰੀ ਉਰਫ ਗੁਰਪਿਆਰ ਸਿੰਘ ਨੇ ਆਪਣੇ ਸਾਥੀਆਂ ਨਾਲ ਮਿਲ ਕੇ 10 ਫਰਵਰੀ 2024 ਨੂੰ ਜਿੰਮ ਟ੍ਰੇਨਰ ਹਰਪ੍ਰੀਤ ਸਿੰਘ ਪ੍ਰੀਤੀ ਦਾ ਕਤਲ ਕਰ ਦਿੱਤਾ ਸੀ ਅਤੇ 18 ਅਕਤੂਬਰ 2023 ਨੂੰ ਮਹਿੰਦਰ ਸਿੰਘ ਵਾਸੀ ਸੁਰਾਜਪੁਰ ਦੇ ਗੰਭੀਰ ਸੱਟਾ ਮਾਰਕੇ ਜਖਮੀ ਕੀਤਾ ਸੀ । ਉਨ੍ਹਾਂ ਦੱਸਿਆ ਕਿ ਗੁਰਵਿੰਦਰ ਸਿੰਘ ਉਰਫ ਗੁਰੀ ਉਰਫ ਗੁਰਪਿਆਰ ਸਿੰਘ ਪਿਛਲੇ ਕਾਫੀ ਸਮੇਂ ਕਤਲ ਅਤੇ ਇਰਾਦਾ ਕਤਲ ਕੇਸ ਵਿੱਚੋ ਭਗੌੜਾ ਚੱਲਿਆ ਆ ਰਿਹਾ ਸੀ ਨੂੰ ਗਿ੍ਰਫਤਾਰ ਕਰਨ ਦੀ ਸਫਲਤਾ ਹਾਸਲ ਕੀਤੀ ਹੈ। ਐਸ. ਐਸ. ਪੀ. ਪਟਿਆਲਾ ਨੇ ਦੱਸਿਆ ਕਿ ਗੁਰਵਿੰਦਰ ਸਿੰਘ ਗੁਰੀ ਉਰਫ ਗੁਰਪਿਆਰ ਸਿੰਘ ਉਕਤ ਨੂੰ ਅੱਜ ਅਦਾਲਤ ਵਿਚ ਪੇਸ਼ ਕੀਤਾ ਗਿਆ ਅਤੇ ਡੂੰਘਾਈ ਨਾਲ ਹੋਰ ਪੁੱਛਗਿੱਛ ਕਰਨ ਲਈ ਪੁਲਸ ਰਿਮਾਂਡ ਹਾਸਲ ਕੀਤਾ ਗਿਆ ।

Related Post